ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰ ਪਾਲ ਸਿੰਘ ਸਵਨਾ ਦੀ ਧਰਮਪਤਨੀ ਮੈਡਮ ਖੁਸ਼ਬੂ ਸਵਨਾ ਵੱਲੋਂ ਹਲਕੇ ਦੇ ਪਿੰਡ ਸੈਨੀਆ ਅਤੇ ਸੁਰੇਸ਼ ਵਾਲਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਦੋ ਬੱਸਾਂ ਰਵਾਨਾ ਕੀਤੀ। ਇਹ ਬੱਸਾਂ ਸ਼ਰਧਾਲੂਆਂ ਨੂੰ ਸ੍ਰੀ. ਹਰਿਮੰਦਰ ਸਾਹਿਬ, ਸ੍ਰੀ ਰਾਮ ਤੀਰਥ ਮੰਦਰ, ਸ੍ਰੀ ਦੁਰਗਿਆਨਾ ਮੰਦਿਰ ਤੇ ਵਾਹਗਾ ਬਾਰਡਰ ਲੈ ਕੇ ਜਾਵੇਗੀ।

ਮੈਡਮ ਸਵਨਾ ਨੇ ਕਿਹਾ ਕਿ ਇਸ ਯੋਜਨਾ ਤਹਿਤ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ ਤੇ ਭੋਜਨ ਦਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਯਾਤਰੀ ਨੂੰ ਕੋਈ ਅਸੁਵਿਧਾ ਨਾ ਹੋਵੇ। ਉਨ੍ਹਾਂ ਕਿਹਾ ਕਿ ਬਜੁਰਗ ਅਵਸਥਾ ਵਿਚ ਸ਼ਰਧਾਲੂ ਤੀਰਥ ਸਥਾਨਾਂ ਵਿਖੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ ਤੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਮੁੱਖ ਉਦੇਸ਼ ਵੱਡੀ ਉਮਰ ਦੇ ਲੋਕਾਂ ਅਤੇ ਧਾਰਮਿਕ ਸ਼ਰਧਾਲੂਆਂ ਨੂੰ ਆਸਾਨ, ਸੁਰੱਖਿਅਤ ਅਤੇ ਮੁਫ਼ਤ ਤੀਰਥ ਦਰਸ਼ਨ ਕਰਵਾਉਣਾ ਹੈ।
ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਸੰਗਤਾਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੀਆਂ ਹਨ। ਉਨਾਂ ਦੱਸਿਆ ਕਿ ਸ਼ਰਧਾਲੂਆਂ ਅੰਦਰ ਪੂਰੀ ਖੁਸ਼ੀ ਤੇ ਉਤਸ਼ਾਹ ਨਜ਼ਰ ਆਉਂਦਾ ਹੈ ਤੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ ਹੈ।
ਇਸ ਮੌਕੇ ਤੇ ਸੁਰੇਸ਼ ਵਾਲਾ ਸਰਪੰਚ ਸੁਧੀਰ ਕੁਮਾਰ ਸੈਨੀਆ ਸਰਪੰਚ ਕੁਲਵੰਤ ਕੌਰ ਮੈਬਰ ਜਗਮੋਹਨ ਸਿੰਘ ਗੁਰਮੀਤ ਕੌਰ ਸ਼ਮਸ਼ੇਰ ਸਿੰਘ ਬਲਕਾਰ ਸੈਣੀ ਹਰਜਿੰਦਰ ਸਿੰਘ ਬਖਸ਼ਿਸ਼ ਸਿੰਘ ਜਸਵਿੰਦਰ ਸਿੰਘ ਮੰਗਲ ਸਿੰਘ ਸਰਪੰਚ ਰਾਕੇਸ਼ ਕੁਮਾਰ ਕੇਰਿਆਂ ਸਰਪੰਚ ਅਮਨ ਚੰਦ ਉਡੀਆਂ ਸਰਪੰਚ ਵਿਨੋਦ ਕੁਮਾਰ ਖ਼ਾਨਪੁਰਾ ਬਲਾਕ ਸੰਮਤੀ ਮੈਂਬਰ ਸੰਜੇ ਕੁਮਾਰ ਵਾਰਡ ਇਨਚਾਰਜ ਬਬਲੀ ਰੇਵੜੀਆਂ ਬਿੱਟੂ ਸੇਤੀਆ ਹਰੀਸ਼ ਠਾਕੁਰ ਰਾਜਪੂਤ ਸਮਾਜ ਚੇਅਰਮੈਨ ਸੋਮ ਰਾਣੀ ਐਮ ਸੀ ਮੌਜੂਦ ਸੀ