ਮੈਡਮ ਖੁਸ਼ਬੂ ਸਾਵਨ ਸੁਖਾ ਸਵਣਾ ਵੱਲੋਂ ਪਿੰਡ ਕੋਇਲ ਖੇੜਾ ਤੇ ਬਕੈਨ ਵਾਲਾ ‘ਚ ਰਾਸ਼ਨ ਕਿੱਟਾਂ ਤੇ ਨਵੇਂ ਰਾਸ਼ਨ ਕਾਰਡ ਵੰਡੇ

ਪੰਜਾਬ ਦੀ ਭਗਵੰਤ ਮਾਨ ਸਰਕਾਰ ਦੁਆਰਾ ਗਰੀਬ ਅਤੇ ਲੋੜਵੰਦ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਤਹਿਤ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਦੀ ਧਰਮ ਪਤਨੀ ਅਤੇ ਖੁਸ਼ੀ ਫਾਊਂਡੇਸ਼ਨ ਦੇ ਚੇਅਰਪਰਸਨ ਮੈਡਮ ਖੁਸ਼ਬੂ ਸਾਵਣ ਸੁੱਖਾਂ ਵੱਲੋਂ ਪਿੰਡ ਕੋਇਲ ਖੇੜਾ ਅਤੇ ਪਿੰਡ ਬਕੈਨ ਵਾਲਾ ਦੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਦੇ ਨਾਲ ਹੀ ਯੋਗ ਲਾਭਪਾਤਰੀਆਂ ਨੂੰ ਨਵੇਂ ਰਾਸ਼ਨ ਕਾਰਡ ਵੀ ਦਿੱਤੇ ਗਏ।


ਉਹਨਾਂ ਕਿਹਾ ਕਿ ਰਾਸ਼ਨ ਕਿੱਟਾਂ ਵਿੱਚ ਸ਼ਾਮਲ ਰੋਜ਼ਾਨਾ ਵਰਤੋਂ ਦੀਆਂ ਉੱਚ-ਗੁਣਵੱਤਾ ਵਸਤੂਆਂ ਸਰਕਾਰ ਵੱਲੋਂ ਭੇਜੀ ਗਈ ਇਸ ਵਿਸ਼ੇਸ਼ ਰਾਸ਼ਨ ਕਿੱਟ ਵਿੱਚ ਗਰੀਬ ਪਰਿਵਾਰਾਂ ਦੀ ਰੋਜ਼ਾਨਾ ਰਸੋਈ ਦੀ ਵਰਤੋਂ ਵਾਲੀਆਂ ਮਿਆਰੀ ਵਸਤੂਆਂ ਸ਼ਾਮਲ ਹਨ, ਜੋ ਸਿੱਧੇ ਤੌਰ ਤੇ ਉਨ੍ਹਾਂ ਤੱਕ ਪਹੁੰਚਾਈਆਂ ਗਈਆਂ
ਉਨ੍ਹਾਂ  ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸਮਾਜ ਦੇ ਕਮਜ਼ੋਰ ਵਰਗ ਨੂੰ ਰਾਹਤ ਪਹੁੰਚਾਉਣਾ ਅਤੇ ਉਨ੍ਹਾਂ ਨੂੰ ਆਤਮਨਿਰਭਰ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੇ ਦਰਵਾਜ਼ੇ ਤੱਕ ਸਹੂਲਤਾਂ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਅਜਿਹੀਆਂ ਭਲਾਈ ਸਕੀਮਾਂ ਜਾਰੀ ਰਹਿਣਗੀਆਂ।
ਇਸ ਮੌਕੇ ਸਰਪੰਚ ਮਹਿਲਾ ਸਿੰਘ, ਸੁਰਿੰਦਰ ਕੰਬੋਜ, ਨੰਬਰਦਾਰ ਖੁਸ਼ਹਾਲ, ਦੇਸ਼ਰਾਜ, ਮਨਜੀਤ ਸਿੰਘ, ਸਰਪੰਚ ਸੋਨਜੀਤ ਕੌਰ, ਸਰਪੰਚ ਢਾਣੀ ਹਰਚਰਨ ਸਿੰਘ, ਗੁਰਪ੍ਰੀਤ ਸਿੰਘ, ਹਰਜਿੰਦਰ ਕੁਮਾਰ, ਬਿੰਦੂ, ਡਾਕਟਰ ਪ੍ਰੇਮ, ਰਾਕੇਸ਼ ਕੁਮਾਰ, ਗੁਰਨਾਮ ਸਿੰਘ, ਮੰਗਾ ਸਿੰਘ, ਪੂਰਨ ਸਿੰਘ, ਵਾਰਡ ਇਨਚਾਰਜ ਬੱਬੂ ਬਾਜਵਾ, ਬਬਲੀ ਰਿਵਾੜੀਆਂ, ਸ਼ੇਖਰ ਅਤੇ ਵੋਮੈਨ ਵਿੰਗ ਬਲਾਕ ਪ੍ਰਧਾਨ ਕੁਸਮ ਲਤਾ ਹਾਜ਼ਰ ਸਨ।

Leave a Reply

Your email address will not be published. Required fields are marked *