ਇਸ ਮੌਕੇ ਮੈਡਮ ਖੁਸ਼ਬੂ ਸਵਨਾ ਨੇ ਕਿਹਾ ਕਿ ਅੱਜ ਦਾ ਨੌਜਵਾਨ ਵਰਗ ਸਾਡੇ ਦੇਸ਼ ਦਾ ਭਵਿੱਖ ਹੈ, ਪਰ ਨਸ਼ਿਆਂ ਨੇ ਨੌਜਵਾਨੀ ਨੂੰ ਗਲਤ ਰਾਹ ਪਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਸਭ ਤੋਂ ਵੱਡਾ ਹਥਿਆਰ ਹਨ।
ਉਨ੍ਹਾਂ ਕਿਹਾ ਕਿ ਜਦੋਂ ਨੌਜਵਾਨ ਖੇਡਾਂ ਰਾਹੀਂ ਆਪਣੀ ਊਰਜਾ ਦਾ ਇਸਤੇਮਾਲ ਵਧੀਆ ਢੰਗ ਨਾਲ ਕਰਨਗੇ ਤਾਂ ਉਨ੍ਹਾਂ ਦਾ ਸਰੀਰਕ ਅਤੇ ਮਾਨਸਿਕ ਵਿਕਾਸ ਹੋਵੇਗਾ ਅਤੇ ਉਹ ਨਸ਼ਿਆਂ ਵਰਗੀ ਭੈੜੀ ਅਲਾਮਤ ਤੋਂ ਦੂਰ ਰਹਿਣਗੇ। ਖੇਡਾਂ ਨਾਲ ਜਿੱਥੇ ਸਿਹਤ ਬਣਦੀ ਹੈ, ਉੱਥੇ ਆਪਸੀ ਭਾਈਚਾਰਾ, ਅਨੁਸ਼ਾਸਨ ਅਤੇ ਟੀਮ ਭਾਵਨਾ ਵੀ ਪੈਦਾ ਹੁੰਦੀ ਹੈ।
ਉਨ੍ਹਾਂ ਕਿਹਾ ਕਿ ਖੁਸ਼ੀ ਫਾਊਂਡੇਸ਼ਨ ਦਾ ਮੁੱਖ ਮਕਸਦ ਹੀ ਪਿੰਡ-ਪਿੰਡ ਜਾ ਕੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨਾ ਹੈ ਤਾਂ ਜੋ ਪੰਜਾਬ ਦੀ ਜਵਾਨੀ ਫਿਰ ਤੋਂ ਖੇਡਾਂ ਵੱਲ ਪਰਤੇ।
ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਨੂੰ ਛੱਡ ਕੇ ਖੇਡਾਂ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ, ਆਪਣੇ ਮਾਪਿਆਂ ਦਾ ਅਤੇ ਇਲਾਕੇ ਦਾ ਨਾਮ ਰੌਸ਼ਨ ਕਰਨ ਅਤੇ ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣ ਵਿੱਚ ਸਹਿਯੋਗ ਦੇਣ।
ਇਸ ਮੌਕੇ ਪਿੰਡ ਦੇ ਸਰਪੰਚ, ਪੰਚਾਇਤ ਮੈਂਬਰ, ਫਾਊਂਡੇਸ਼ਨ ਦੇ ਵਲੰਟੀਅਰ, ਕਲੱਬ ਦੇ ਆਹੁਦੇਦਾਰ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਖਿਡਾਰੀ ਹਾਜ਼ਰ ਸਨ। ਪਿੰਡ ਵਾਸੀਆਂ ਨੇ ਇਸ ਉਪਰਾਲੇ ਲਈ ਮੈਡਮ ਖੁਸ਼ਬੂ ਸਵਨਾ ਅਤੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਦਾ ਤਹਿ ਦਿਲੋਂ ਧੰਨਵਾਦ ਕੀਤਾ।