‘ਮਾਨ ਦੇ ਮੁਨਾਫੇ’ ਮੁਹਿੰਮ: ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਜਲਾਲਾਬਾਦ ਦੇ ਵਾਰਡ ਨੰ.6 ਵਿੱਚ ਘਰ-ਘਰ ਪਹੁੰਚ ਕੇ ਲੋਕਾਂ ਨਾਲ ਕੀਤੀ ਮੁਲਾਕਾਤ

ਫਾਜਿਲਕਾ ਦੇ ਵਿਧਾਇਕ ਸ. ਜਗਦੀਪ ਕੰਬੋਜ ਗੋਲਡੀ ਨੇ ਅੱਜ ਹਲਕਾ ਜਲਾਲਾਬਾਦ ਦੇ ਵਾਰਡ ਨੰ.6 ਵਿਖੇ ‘ਮਾਨ ਦੇ ਮੁਨਾਫੇ’ ਡੋਰ-ਟੂ-ਡੋਰ ਜਨ ਸੰਪਰਕ ਮੁਹਿੰਮ ਤਹਿਤ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਲੋਕ ਭਲਾਈ ਲਈ ਕੀਤੇ ਗਏ ਕੰਮਾਂ ਅਤੇ ਵੱਖ-ਵੱਖ ਸਰਕਾਰੀ ਸਕੀਮਾਂ ਰਾਹੀਂ ਲੋਕਾਂ ਨੂੰ ਮਿਲ ਰਹੇ ਆਰਥਿਕ ਲਾਭਾਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਇਸ ਦੌਰਾਨ ਵਿਧਾਇਕ ਗੋਲਡੀ ਕੰਬੋਜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਰਾਹਤ ਦੇਣ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ-ਪੱਖੀ ਪਹਿਲਕਦਮੀਆਂ ਦਾ ਸਿੱਧਾ ਲਾਭ ਸੂਬੇ ਦੇ ਆਮ ਪਰਿਵਾਰਾਂ ਤੱਕ ਪਹੁੰਚ ਰਿਹਾ ਹੈ।

ਉਨ੍ਹਾਂ ਦੱਸਿਆ ਕਿ ‘ਮਾਨ ਦੇ ਮੁਨਾਫੇ’ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ, ਸਹੂਲਤਾਂ ਅਤੇ ਉਨ੍ਹਾਂ ਰਾਹੀਂ ਮਿਲ ਰਹੇ ਆਰਥਿਕ ਫ਼ਾਇਦਿਆਂ ਬਾਰੇ ਸਿੱਧੀ ਜਾਣਕਾਰੀ ਦੇਣਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ, ਰੁਜ਼ਗਾਰ, ਖੇਤੀਬਾੜੀ ਅਤੇ ਬੁਨਿਆਦੀ ਢਾਂਚੇ ਸਮੇਤ ਵੱਖ-ਵੱਖ ਖੇਤਰਾਂ ਵਿਚ ਕੀਤੇ ਜਾ ਰਹੇ ਕੰਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਲਗਾਤਾਰ ਲੋਕਾਂ ਦੇ ਵਿਚਕਾਰ ਰਹਿ ਕੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਆਖਰੀ ਕਤਾਰ ਵਿੱਚ ਖੜ੍ਹੇ ਵਿਅਕਤੀ ਤੱਕ ਪਹੁੰਚਾਉਣਾ ਸਰਕਾਰ ਦੀ ਤਰਜੀਹ ਹੈ।ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

Leave a Reply

Your email address will not be published. Required fields are marked *