ਜਿਲ੍ਹਾ ਮੈਜਿਸਟਰੇਟ ਡਾ.ਸੋਨਾ ਥਿੰਦ ਨੇ ਪੰਜਾਬ ਐਕਸਾਈਜ਼ ਐਕਟ 1914 ਦੀ ਧਾਰਾ 54 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ,ਮਿਤੀ 26 ਮਈ 2026 ਨੂੰ ਮਿਊਂਸਪਲ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦੌਰਾਨ ਅਮਨ ਕਾਨੂੰਨ ਦੀ ਵਿਵਸਥਾ ਤੇ ਲੋਕ ਹਿੱਤ ਵਿੱਚ ਸ਼ਾਂਤੀ ਕਾਇਮ ਰੱਖਣ ਲਈ ਜਿਲ੍ਹਾ ਫਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਮਿਤੀ 26.05.2026 ਨੂੰ ‘ਡਰਾਈ ਡੇ’ ਘੋਸ਼ਿਤ ਕੀਤਾ ਹੈ।
ਹੁਕਮਾ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹੇ ਦੀਆਂ ਨਗਰ ਕੌਂਸਲ ਸਰਹਿੰਦ/ਮੰਡੀ ਗੋਬਿੰਦਗੜ੍ਹ/ਬਸੀ ਪਠਾਣਾ ਅਤੇ ਨਗਰ ਪੰਚਾਇਤ ਖਮਾਣੋ ਦੀ ਹਦੂਦ ਅੰਦਰ ਸਾਰੇ ਸ਼ਰਾਬ ਦੇ ਠੇਕੇ ਬੰਦ ਕਰਨ, ਸ਼ਰਾਬ ਸਟੋਰ ਕਰਨ/ਵਰਤੋਂ ਤੇ ਪਾਬੰਦੀ ਰਹੇਗੀ। ਇਸ ਤੋਂ ਇਲਾਵਾ ਨਗਰ ਕੌਂਸਲ ਸਰਹਿੰਦ/ਮੰਡੀ ਗੋਬਿੰਦਗੜ੍ਹ/ਬਸੀ ਪਠਾਣਾ ਅਤੇ ਨਗਰ ਪੰਚਾਇਤ ਖਮਾਣੋ ਦੀ ਹਦੂਦ ਅੰਦਰ ਪੈਂਦੇ ਰੈਸਟੋਰੇਂਟ/ਅਹਾਤੇ/ਕਲੱਬਾਂ/ਹੋਟਲਾਂ ਆਦਿ ਜਿੱਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਤੌਰ ਤੇ ਇਜ਼ਾਜ਼ਤ ਹੈ, ਤੇ ਵੀ ਸ਼ਰਾਬ ਦੀ ਵਰਤੋਂ ਤੇ ਪੂਰਨ ਤੌਰ ਤੇ ਪਾਬੰਦੀ ਹੋਵੇਗੀ।