ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਜਗਵਿੰਦਰਜੀਤ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਅਧੀਨ ਜ਼ਿਲ੍ਹਾ ਟਾਸਕ ਫੋਰਸ ਕਮੇਟੀ ਦੀ ਮੀਟਿੰਗ ਹੋਈ। ਜਿਸ ਵਿੱਚ ਬੇਟੀ ਬਚਾਓ ਬੇਟੀ ਪੜਾਓ ਸਕੀਮ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ।
ਇਸ ਮੀਟਿੰਗ ਵਿੱਚ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀਮਤੀ ਨਵਦੀਪ ਕੌਰ ਨੇ ਬੇਟੀ ਬਚਾਓ ਬੇਟੀ ਪੜਾਓ ਸਕੀਮ ਤਹਿਤ 2026 -27 ਦਾ ਐਕਸ਼ਨ ਪਲਾਨ ਬਾਰੇ ਸਮੂਹ ਅਧਿਕਾਰੀਆਂ ਨਾਲ ਜਾਣਕਾਰੀ ਸਾਂਝੀ ਕੀਤੀ ਅਤੇ ਵੱਖ-ਵੱਖ ਵਿਭਾਗਾਂ ਦੇ ਸੁਝਾਅ ਲਏ ਤਾਂ ਜੋ ਬੇਟੀਆਂ ਨੂੰ ਉਤਸ਼ਾਹਿਤ ਕਰਨ ਲਈ ਲੜੀਂਦੀਆਂ ਸਹੂਲਤਾਂ ਦੀ ਕਮੀ ਨੂੰ ਪੂਰਾ ਕੀਤਾ ਜਾ ਸਕੇ।ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਅਤੇ ਸਿਹਤ ਵਿਭਾਗ ਵੱਲੋਂ ਵੀ ਆਪਣੇ ਸੁਝਾਅ ਪੇਸ਼ ਕੀਤੇ ਗਏ।
ਇਸ ਮੌਕੇ ਵਿੱਚ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਹਰਜਿੰਦਰ ਸਿੰਘ,ਤਹਿਸੀਲ ਭਲਾਈ ਅਫਸਰ ਅਸੋਕ ਕੁਮਾਰ, ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਜੇ ਸਰਮਾ, ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਤੀਸ਼ ਕੁਮਾਰ, ਸਮੇਤ ਸਿਹਤ ਵਿਭਾਗ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।