ਵਪਾਰੀ ਤੇ ਦੁਕਾਨਦਾਰ ਨਾਲ ਮਿਲਣੀ ਪ੍ਰੋਗਰਾਮ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ-ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ

ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਟੇਟ ਟਰੇਡ ਕਮਿਸ਼ਨ ਦੀ ਸਥਾਪਨਾ ਕੀਤੀ ਗਈ ਹੈ ਜਿਸ ਤਹਿਤ ਵਿਧਾਨ ਸਭਾ ਹਲਕਾ ਫਾਜ਼ਿਲਕਾ ਟਰੇਡ ਕਮਿਸ਼ਨ ਦੁਆਰਾ ਵਪਾਰੀਆਂ ਤੇ ਦੁਕਾਨਦਾਰਾਂ ਦੀਆਂ ਸਮੱਸਿਆਵਾ ਦਾ ਹੱਲ ਕਰਨ ਲਈ ਮਿਲਣੀ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਦਾ ਉਦੇਸ਼ ਵਪਾਰੀ ਵਰਗ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ *ਤੇ ਹੱਲ ਕਰਨਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਸਥਾਨਕ ਮਹਿਰੀਆ ਬਜਾਰ ਵਿਖੇ ਵਪਾਰੀ ਤੇ ਦੁਕਾਨਦਾਰ ਨਾਲ ਮਿਲਣੀ ਪ੍ਰੋਗਰਾਮ ਮੌਕੇ ਕੀਤਾ। ਇਸ ਮੌਕੇ  ਉਨ੍ਹਾਂ ਵੱਖ-ਵੱਖ ਵਪਾਰੀਆਂ ਅਤੇ ਸਬੰਧਤ ਸੰਗਠਨਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾ ਸੁਣੀਆਂ ਗਈਆਂ ਤੇ ਸਮੱਸਿਆਵਾਂ ਦੇ ਹੱਲ ਲਈ ਜਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ।
ਇਸ ਮੌਕੇ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਨੇ ਵਪਾਰੀਆਂ ਅਤੇ ਦੁਕਾਨਦਾਰਾਂ ਦੇ ਵੱਡੇ ਇੱਕਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਅਤੇ ਦੁਕਾਨਦਾਰਾਂ ਦੇ ਮੁੱਦਿਆਂ ਨੂੰ ਤਰਜੀਹੀ ਤੌਰ ਤੇ ਸੁਲਝਾਉਣ ਲਈ ਵਚਨਬੱਧ ਹੈ।  ਉਨ੍ਹਾਂ ਕਿਹਾ ਕਿ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ ਹੈ, ਜਿਸ ਵਿੱਚ ਸਰਕਾਰ ਤੇ ਅਧਿਕਾਰੀ ਖੁਦ ਲੋਕਾਂ ਦੇ ਵਿਚਕਾਰ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਕੇ ਮੌਕੇ ਉੱਤੇ ਹੀ ਹੱਲ ਕਰ ਰਹੀ ਹੈ।


ਇਸ ਮੌਕੇ ਐਸ.ਡੀ.ਐਮ. ਫਾਜ਼ਿਲਕਾ ਸ. ਜੁਗਰਾਜ ਸਿੰਘ ਨੇ ਕਿਹਾ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਸਮੇਂ-ਸਮੇਂ ਤੇ ਪਹਿਲ ਦੇ ਆਧਾਰ ਤੇ ਹੱਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵਪਾਰੀ ਵਰਗ ਦੀਆਂ ਪ੍ਰਾਪਤ ਦਰਖਾਸਤਾਂ ਨੂੰ 30 ਦਿਨਾਂ ਦੇ ਅੰਦਰ ਅੰਦਰ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਵਧੀਆ ਪਲੇਟਫਾਰਮ ਹੈ ਜਿਸ ਨਾਲ ਵਪਾਰੀ ਵਰਗ ਦਾ ਵਿਭਾਗਾਂ ਨਾਲ ਤਾਲਮੇਲ ਹੋਰ ਮਜਬੂਤ ਹੋਵੇਗਾ ਜਿਸ ਨਾਲ ਦੁਕਾਨਦਾਰਾਂ ਬੇਝਿਜਕ ਆਪਣੀਆਂ ਮੁਸ਼ਕਿਲਾਂ ਜ਼ਿਲ੍ਹਾ ਤੇ ਪੁਲਿਸ ਪ੍ਰਸਾਸ਼ਨ ਅੱਗੇ ਰੱਖ ਸਕਣ।
 ਇਸ ਮੌਕੇ ਮੈਂਬਰ ਪੰਜਾਬ ਵਪਾਰ ਕਮਿਸ਼ਨ ਅਤੇ ਸਟੇਟ ਸਕੱਤਰ ਅਤੁਲ ਨਾਗਪਾਲ ਨੇ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਵੱਖ-ਵੱਖ ਸਮੱਸਿਆਵਾਂ ਜਿਵੇਂ ਬਾਜ਼ਾਰਾਂ ‘ਚ ਆਉਣ ਵਾਲੀ ਟ੍ਰੈਫਿਕ ਦੀ ਸਮੱਸਿਆ, ਪਾਰਕਿੰਗ ਦੀ ਸਮੱਸਿਆ,  ਦੁਕਾਨਾਂ ਦੀ ਰਜਿਸਟਰੀ, ਜੀ.ਐਸ.ਟੀ ਸਬੰਧੀ ਸਮੱਸਿਆਵਾਂ ਅਤੇ ਹੋਰ ਵੱਖ ਵੱਖ ਸਮੱਸਿਆਵਾਂ ਬਾਰੇ ਦੱਸਿਆ। ਉਨ੍ਹਾਂ ਪੰਜਾਬ ਸਰਕਾਰ ਦਾ ਇਸ ਗਲ ਦਾ ਧੰਨਵਾਦ ਵੀ ਕੀਤਾ ਕਿ ਇਹ ਪਹਿਲੀ ਸਰਕਾਰ ਹੈ ਜੋ ਵਪਾਰੀ ਵਰਗ ਨਾਲ ਜ਼ਿਲ੍ਹਾ ਪੱਧਰੀ ਮੀਟਿੰਗਾਂ ਇੱਕ ਛੱਤ ਹੇਠਾਂ ਹੀ ਸੁਚੱਜੇ ਢੰਗ ਨਾਲ ਕਰ ਰਹੀ ਹੈ।
 ਇਸ ਉਪਰੰਤ ਚੇਅਰਮੈਨ ਵਿਧਾਨ ਸਭਾ ਹਲਕਾ ਫਾਜ਼ਿਲਕਾ ਟਰੇਡਜ ਕਮਿਸ਼ਨ ਸ੍ਰੀ ਲਵਿਸ਼ ਚਾਵਲਾ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਪਹਿਲੀ ਸਰਕਾਰ ਹੈ ਜਿਹੜੀ ਵਪਾਰੀ ਵਰਗ ਦੇ ਨਾਲ ਖੜੀ ਹੈ। ਇਸ ਦੌਰਾਨ ਸਟੇਜ਼ ਸੰਚਾਲਨ ਦੀ ਭੂਮਿਕਾ ਰਾਜ ਕਰ ਅਫਸਰ ਜਲਾਲਾਬਾਦ ਸ੍ਰੀ ਕੁਲਵਿੰਦਰ ਸਿੰਘ ਵੱਲੋਂ ਬਖੂਬੀ ਨਿਭਾਈ ਗਈ!


ਇਸ  ਕਾਰਜ ਸਾਧਕ ਅਫਸਰ ਵਿਕਰਮ ਧੂੜੀਆ ਨਗਰ ਕੌਂਸਲ ਫਾਜ਼ਿਲਕਾ, ਰਾਜ ਕਰ ਅਫਸਰ ਵਿਕਾਸ ਕੁਮਾਰ ਸਵਾਮੀ, ਰਾਜਨ ਕੰਬੋਜ, ਇੰਡਸਟਰੀ, ਜੀ.ਐਸ.ਟੀ., ਫੂਡ ਅਤੇ ਸਿਵਲ ਸਪਲਾਈ, ਪੀ.ਐਸ.ਪੀ.ਸੀ.ਐਲ., ਲੇਬਰ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਪਾਰੀ ਵਰਗ ਵੀ ਹਾਜ਼ਰ ਸੀ

Leave a Reply

Your email address will not be published. Required fields are marked *