ਪੰਜਾਬ ਸਰਕਾਰ ਦੀ ਮਹੱਤਵਪੂਰਨ ਯੋਜਨਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੈਡਮ ਖੁਸ਼ਬੂ ਸਾਵਨਸੁੱਖਾ ਸਵਨਾ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਸੰਗਤਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ।
ਇਸ ਦੌਰਾਨ ਮੈਡਮ ਖੁਸ਼ਬੂ ਸਵਨਾ ਵੱਲੋਂ ਪਿੰਡ ਦੀਆਂ ਸਖੀ ਸਹੇਲੀਆਂ, ਆਂਗਣਵਾੜੀ ਵਰਕਰਾਂ, ਆਸ਼ਾ ਵਰਕਰਾਂ ਅਤੇ ਪਿੰਡ ਦੇ ਹੋਰ ਵਰਕਰਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ।ਮੀਟਿੰਗ ਦੌਰਾਨ ਉਨ੍ਹਾਂ ਨੇ ਸੰਗਤਾਂ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਨੂੰ ਮੁਫ਼ਤ ਤੀਰਥ ਯਾਤਰਾ ਕਰਵਾਈ ਜਾ ਰਹੀ ਹੈ। ਇਸ ਯੋਜਨਾ ਤਹਿਤ ਬਜ਼ੁਰਗਾਂ ਨੂੰ ਸ੍ਰੀ. ਹਰਿਮੰਦਰ ਸਾਹਿਬ, ਸ੍ਰੀ ਰਾਮ ਤੀਰਥ ਮੰਦਰ, ਸ੍ਰੀ ਦੁਰਗਿਆਨਾ ਮੰਦਿਰ ਆਦਿ ਧਾਰਮਿਕ ਸਥਾਨਾਂ ਵਿਖੇ ਦਰਸ਼ਨ ਕਰਵਾਏ ਜਾਂਦੇ ਹਨ ।
ਮੈਡਮ ਸਵਨਾ ਨੇ ਕਿਹਾ ਕਿ ਇਸ ਯੋਜਨਾ ਤਹਿਤ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ ਤੇ ਭੋਜਨ ਦਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਯਾਤਰੀ ਨੂੰ ਕੋਈ ਅਸੁਵਿਧਾ ਨਾ ਹੋਵੇ। ਉਨ੍ਹਾਂ ਕਿਹਾ ਕਿ ਬਜੁਰਗ ਅਵਸਥਾ ਵਿਚ ਸ਼ਰਧਾਲੂ ਤੀਰਥ ਸਥਾਨਾਂ ਵਿਖੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ ਤੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਮੁੱਖ ਉਦੇਸ਼ ਵੱਡੀ ਉਮਰ ਦੇ ਲੋਕਾਂ ਅਤੇ ਧਾਰਮਿਕ ਸ਼ਰਧਾਲੂਆਂ ਨੂੰ ਆਸਾਨ, ਸੁਰੱਖਿਅਤ ਅਤੇ ਮੁਫ਼ਤ ਤੀਰਥ ਦਰਸ਼ਨ ਕਰਵਾਉਣਾ ਹੈ।
ਉਨ੍ਹਾਂ ਲੋਕਾਂ ਨੂੰ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਪਿੰਡ ਵਾਸੀਆਂ ਵੱਲੋਂ ਇਸ ਯੋਜਨਾ ਦਾ ਸਵਾਗਤ ਕੀਤਾ ਗਿਆ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਰਜਿਸਟ੍ਰੇਸ਼ਨ ਸਬੰਧੀ ਜਾਣਕਾਰੀ ਹਾਸਲ ਕੀਤੀ।