ਹਲਕਾ ਬੱਲੂਆਣਾ ਦੇ ਵਿਧਾਇਕ ਸ਼੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਹਲਕੇ ਦੇ ਪਿੰਡਾਂ ਦਾ ਦੌਰਾ ਕਰਕੇ ਪਿਛਲੇ ਦਿਨੀ ਹੋਈਆਂ ਬਰਸਾਤਾਂ ਨਾਲ ਨੁਕਸਾਨੀਆਂ ਗਈਆਂ ਕਿਸਾਨਾਂ ਦੀਆਂ ਫਸਲਾਂ ਦਾ ਜਾਇਜਾ ਲਿਆ| ਉਹਨਾਂ ਕਿਹਾ ਕਿ ਜਿਹੜੇ ਵੀ ਕਿਸਾਨਾਂ ਦੀਆਂ ਫਸਲਾਂ ਦਾ ਨੁਕਸਾਨ ਹੋਇਆ ਹੈ, ਉਨਾਂ ਦੀ ਭਰਪਾਈ ਕਰਵਾਈ ਜਾਵੇਗੀ|

ਹਲਕਾ ਬੱਲੂਆਣਾ ਦੇ ਪਿੰਡ ਢੀਂਗਾਂਵਾਲੀ ਦਾ ਦੌਰਾ ਕਰਦਿਆਂ ਸ੍ਰੀ ਗੋਲਡੀ ਮੁਸਾਫਰ ਨੇ ਕਿਹਾ ਕਿ ਪਿਛਲੇ ਦਿਨੀ ਜਿਲੇ ਅੰਦਰ ਕਾਫੀ ਬਰਸਾਤਾਂ ਪਈਆਂ ਹਨ ਜਿਸ ਕਰਕੇ ਕਿਸਾਨਾਂ ਦੇ ਫਸਲਾਂ ਤੇ ਬਾਗਾਂ ਅੰਦਰ ਪਾਣੀ ਇਕੱਠਾ ਹੋ ਗਿਆ| ਉਨਾ ਕਿਹਾ ਕਿ ਉਹ ਹਲਕੇ ਦੇ ਪਿੰਡਾਂ ਦੇ ਕਿਸਾਨਾਂ ਦੇ ਖੇਤਾਂ ਦਾ ਦੌਰਾ ਕਰ ਰਹੇ ਹਨ ਤੇ ਉਹਨਾਂ ਦੀਆਂ ਫਸਲਾਂ ਦੀ ਸਥਿਤੀ ਦਾ ਜਾਇਜ਼ਾ ਵੀ ਲੈ ਰਹੇ ਹਨ| ਉਹਨਾਂ ਕਿਹਾ ਕਿ ਪੰਜਾਬ ਸਰਕਾਰ ਹਰ ਪੱਖੋਂ ਕਿਸਾਨਾਂ ਦੇ ਨਾਲ ਹੈ ਤੇ ਕਿਸਾਨਾਂ ਨੂੰ ਇਸ ਸਥਿਤੀ ਵਿਚ ਘਬਰਾਉਣ ਦੀ ਲੋੜ ਨਹੀਂ ਹੈ|

ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਨੁਕਸਾਨੀਆ ਗਈਆਂ ਫਸਲਾਂ ਤੇ ਬਾਗਾਂ ਦਾ ਨਿਰੀਖਣ ਕਰਕੇ ਸਪੈਸ਼ਲ ਗੁਰਦਾਵਰੀ ਕੀਤੀ ਜਾਵੇ। ਉਨਾਂ ਕਿਸਾਨਾਂ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਗਿਰਦਾਵਰੀ ਕਰਵਾ ਕੇ ਰਿਪੋਰਟ ਪੰਜਾਬ ਸਰਕਾਰ ਨੂੰ ਭੇਜੀ ਜਾਵੇਗੀ ਤੇ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਵਾਇਆ ਜਾਵੇਗਾ |
