ਈਦ ਉਲ-ਫਿਤਰ ਦੇ ਪਵਿੱਤਰ ਤਿਉਹਾਰ ਨੂੰ ਵਿਧਾਇਕ ਫਾਜਿਲਕਾ ਅਤੇ ਮੈਡਮ ਖੁਸ਼ਬੂ ਸਵਨਾ ਨੇ ਮੁਸਲਮਾਨ ਭਾਈਚਾਰੇ ਨਾਲ ਮਨਾਇਆ

 ਵਿਧਾਇਕ ਫਾਜਿਲਕਾ ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ ਅਤੇ ਮੈਡਮ ਖੁਸ਼ਬੂ ਸਵਨਾ ਨੇ ਈਦ ਦੇ ਪਵਿੱਤਰ ਤਿਉਹਾਰ ਨੂੰ ਮੁਸਲਮਾਨ ਭਾਈਚਾਰੇ ਵੱਲੋਂ ਬੜੇ ਉਤਸ਼ਾਹ ਤੇ ਜੋਸ਼ ਨਾਲ ਮਨਾਇਆ ਗਿਆ। ਇਸ ਮੌਕੇ  ਮੁਸਲਮਾਨ ਭਾਈਚਾਰੇ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਤੇ ਉਨ੍ਹਾਂ ਦੀ ਚੜ੍ਹਦੀਕਲਾ ਤੇ ਤੰਦਰੁਸਤੀ ਦੀ ਕਾਮਨਾ ਕੀਤੀ। ਉਨਾਂ ਕਿਹਾ ਕਿ ਇਹਨਾਂ ਤਿਉਹਾਰਾਂ ਨੂੰ ਮਿਲ ਜੁਲ ਕੇ ਮਨਾਉਣ ਦਾ ਉਦੇਸ਼ ਹੈ ਕਿ ਆਪਸੀ ਭਾਈਚਾਰਕ ਸਾਂਝ ਨੂੰ ਹੋਰ ਮਜਬੂਤ ਕਰਨਾ ਤੇ ਇੱਕਜੁੱਟਤਾ ਦਾ ਸੰਦੇਸ਼ ਪਹੁੰਚਾਣਾ ਹੈ|  ਉਨਾਂ ਕਿਹਾ ਕਿ ਸੂਬੇ ਦੀ ਅਤੇ ਦੇਸ਼ ਦੀ ਤਰੱਕੀ ਲਈ ਸਭਨਾਂ ਨੂੰ ਮਿਲ ਜੁਲ ਕੇ ਕੰਮ ਕਰਨਾ ਚਾਹੀਦਾ ਹੈ ਤੇ ਦੇਸ਼ ਵਿਰੋਧੀ ਤਾਕਤਾਂ ਨੂੰ ਸੁਨੇਹਾ ਦੇਣਾ ਹੈ ਕਿ ਅਸੀਂ ਸਭ ਇੱਕ ਹਾਂ ਤੇ ਸਾਨੂੰ ਕੋਈ ਵੀ ਅਲੱਗ ਨਹੀਂ ਕਰ ਸਕਦਾ|

Leave a Reply

Your email address will not be published. Required fields are marked *