ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਦੇ ਪਿੰਡ ਬਾਧਾ ਵਿਖੇ ਪੇਂਡੂ ਵਿਕਾਸ ਨੂੰ ਮਜ਼ਬੂਤੀ ਦਿੰਦੇ ਹੋਏ 8 ਲੱਖ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਸ਼ੈਡ ਦਾ ਉਦਘਾਟਨ ਕੀਤਾ ਗਿਆ। ਇਸ ਸ਼ੈਡ ਨਾਲ ਪਿੰਡ ਵਾਸੀਆਂ ਨੂੰ ਸਮਾਜਿਕ ਸਮਾਗਮਾਂ, ਮੀਟਿੰਗਾਂ ਅਤੇ ਹੋਰ ਸਾਂਝੀਆਂ ਗਤੀਵਿਧੀਆਂ ਲਈ ਢੁਕਵੀਂ ਜਗ੍ਹਾ ਮਿਲੇਗੀ। ਪਿੰਡ ਵਾਸੀਆਂ ਨੇ ਸਰਕਾਰ ਵੱਲੋਂ ਕੀਤੇ ਗਏ ਇਸ ਵਿਕਾਸ ਕਾਰਜ ਦੀ ਸ਼ਲਾਘਾ ਕੀਤੀ।
ਇਸ ਮੌਕੇ ‘ਤੇ ਪੰਚਾਇਤ ਮੈਂਬਰ, ਪਿੰਡ ਦੇ ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਅਜਿਹੇ ਵਿਕਾਸ ਕਾਰਜਾਂ ਨਾਲ ਪਿੰਡਾਂ ਦੀ ਤਸਵੀਰ ਬਦਲ ਰਹੀ ਹੈ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮਿਲ ਰਹੀਆਂ ਹਨ।