ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡਾਂ ਨੂੰ ਮਾਡਲ ਪਿੰਡ ਬਣਾਉਣ ਦੇ ਉਦੇਸ਼ ਸਦਕਾ ਸਰਵਪੱਖੀ ਵਿਕਾਸ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਵਿਕਾਸ ਪ੍ਰੋਜੈਕਟਾਂ ਦੀ ਲੜੀ ਤਹਿਤ ਵਿਧਾਇਕ ਫਾਜਿਲਕਾ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਨੇ ਹਲਕੇ ਦੇ ਪਿੰਡ ਨਵਾਂ ਰਾਣਾ ਵਿਖੇ ਪਿੰਡ ਵਾਸੀਆਂ ਅਤੇ ਨੌਜਵਾਨਾਂ ਦੀ ਡਿਮਾਂਡ ਤੇ 3 ਲੱਖ ਦੀ ਗਰਾਂਟ ਦੇਕੇ ਪਿੰਡ ਵਿਚ ਓਪਨ ਜਿਮ ਦਾ ਕੀਤਾ ਉਦਘਾਟਨ

ਉਨ੍ਹਾਂ ਕਿਹਾ ਕਿ ਓਪਨ ਜਿੰਮ ਨਾਲ ਹਰੇਕ ਨੌਜਵਾਨ ਬਿਨਾਂ ਕਿਸੇ ਭੇਦਭਾਵ ਦੇ ਕਸਰਤ ਕਰ ਸਕੇਗਾ ਤੇ ਤੰਦਰੁਸਤ ਬਣੇਗਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਮਾੜੀਆਂ ਕੁਰੀਤਿਆਂ ਤੋਂ ਦੂਰ ਰੱਖਣ ਦੇ ਮੰਤਵ ਤਹਿਤ ਓਪਨ ਜਿੰਮ ਦੀ ਉਸਾਰੀ ਕਰਨਾ ਸ਼ਲਾਘਾਯੋਗ ਉਪਰਾਲਾ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਜਿੰਮ ਦੀ ਵਰਤੋਂ ਕਰਦਿਆਂ ਨੌਜਵਾਨ ਜਿਥੇ ਸ਼ਰੀਰਿਕ ਪੱਖੋਂ ਤੰਦਰੁਸਤ ਹੋਵੇਗਾ ਉਥੇ ਨਾਕਾਰਾਤਮਕ ਗਤੀਵਿਧੀਆਂ ਤੋਂ ਦੂਰ ਰਹੇਗਾ
ਇਸ ਮੌਕੇ ਪਿੰਡ ਦੇ ਸਰਪੰਚ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਮੌਜੂਦ ਸੀ।