ਵਿਧਾਇਕ ਫਾਜ਼ਿਲਕਾ ਨੇ ਪਿੰਡ ਢਾਣੀ ਹਰਚਰਨ ਸਿੰਘ ਰਧਾਵਾਂ ਵਿਖੇ 1ਕਰੋੜ 55 ਲੱਖ ਦੀ ਲਾਗਤ ਨਾਲ ਨਵੇਂ ਬਣਾਏ ਗਏ ਖਾਲਿਆਂ ਦਾ ਕੀਤਾ ਗਿਆ ਉਦਘਾਟਨ

ਕਿਸਾਨਾਂ ਨੂੰ ਖੇਤੀ ਪੱਖੋਂ ਕੋਈ ਮੁਸ਼ਕਿਲ ਨਾ ਆਵੇ, ਇਸ ਲਈ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਸਾਨਾਂ ਦੀ ਸਾਰ ਲੈਂਦਿਆਂ ਲਗਾਤਾਰ ਮੰਗਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਢਾਣੀ ਹਰਚਰਨ ਸਿੰਘ ਰਧਾਵਾਂ ਵਿਖੇ 1ਕਰੋੜ 55 ਲੱਖ ਦੀ ਲਾਗਤ ਨਾਲ ਨਵੇਂ ਬਣਾਏ ਗਏ ਖਾਲਿਆਂ ਦਾ ਉਦਘਾਟਨ ਕੀਤਾ।

ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਪੱਕੇ ਖਾਲੇ ਬਣਨ ਨਾਲ ਕਿਸਾਨਾਂ ਨੂੰ ਪੂਰਾ ਤੇ ਨਹਿਰੀ ਪਾਣੀ ਮਿਲੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਮੰਗਾਂ ਦੇ ਤਹਿਤ ਉਹ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨੂੰ ਮਿਲਦੇ ਰਹਿੰਦੇ ਹਨ ਤਾਂ ਜ਼ੋ ਕਿਸਾਨ ਵੀਰਾਂ ਨੁੰ ਖੇਤੀ ਪੱਖੋਂ ਕੋਈ ਮੁਸ਼ਕਲ ਪੇਸ਼ ਨਾ ਆਵੇ, ਇਸ ਲਈ ਲਗਾਤਾਰ ਪੱਕੇ ਖਾਲੇ ਤੇ ਪੱਕੀਆਂ ਨਹਿਰਾਂ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਸਾਨਾਂ ਨੂੰ ਵਿਸ਼ਵਾਸ਼ ਦਵਾਇਆ ਕਿ ਉਹ ਹਲਕੇ ਵਿਚ ਕੋਈ ਵੀ ਖਾਲਾ ਕੱਚਾ ਨਹੀਂ ਰਹਿਣ ਦੇਣਗੇ। ਉਨ੍ਹਾਂ ਕਿਹਾ ਕਿ ਪੱਕੇ ਖਾਲੇ ਬਣਨ ਨਾਲ ਕਿਸਾਨਾਂ ਨੂੰ ਭਰਪੂਰ ਮਾਤਰਾ ਵਿਚ ਪਾਣੀ ਮਿਲਦਾ ਹੈ। ਉਨ੍ਹਾਂ ਕਿਹਾ ਕਿ ਖਾਲਿਆਂ ਦੀ ਉਸਾਰੀ ਵਿਚ ਮਟੀਰੀਅਲ ਵੀ ਉਚ ਗੁਣਵਤਾ ਦਾ ਵਰਤਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਕਿਸਾਨ ਵੀਰ ਵੀ ਸਰਕਾਰ ਦੇ ਇਸ ਉਪਰਾਲਿਆਂ ਦੀ ਤਾਰੀਫ ਕਰ ਰਹੇ ਹਨ ਕਿ ਮੌਜੁਦਾ ਸਰਕਾਰ ਨੇ ਟੇਲਾਂ ਤੱਕ ਪਾਣੀ ਪਹੁੰਚਾਇਆ ਹੈ ਤੇ ਬਿਜਲੀ ਦੀ ਮੰਗ ਨੂੰ ਵੀ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨੀ ਨੂੰ ਆਰਥਿਕ ਤੌਰ *ਤੇ ਮਜਬੂਤ ਕਰਨ ਲਈ ਲਗਾਤਾਰ ਪਹਿਲਕਦਮੀਆਂ ਕਰ ਰਹੀ ਹੈ।

Leave a Reply

Your email address will not be published. Required fields are marked *