ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡ ਮੁਹਾਰ ਜਮਸ਼ੇਰ ਦਾ ਦੌਰਾ ਕਰਕੇ ਮੌਕੇ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪਿਛਲੇ ਪਹਾੜੀ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਕਾਰਨ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਫਾਜ਼ਿਲਕਾ ਦੇ ਕਾਫ਼ੀ ਪਿੰਡ ਪਾਣੀ ਦੀ ਮਾਰ ਹੇਠ ਆਏ ਹਨ ਤੇ ਇਨ੍ਹਾਂ ਵਿੱਚੋਂ ਇਹ ਵੀ ਇੱਕ ਹੈ। ਉਨ੍ਹਾਂ ਕਿਹਾ ਕਿ ਇਹ ਪਿੰਡ ਜਿੱਥੇ ਪਾਣੀ ਦੀ ਮਾਰ ਹੇਠ ਹੈ ਉੱਥੇ ਹੀ ਪਾਕਿਸਤਾਨ ਦੇ ਬਾਰਡਰ ਦੇ ਨਾਲ ਵੀ ਲੱਗਦਾ ਹੈ।
ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਇੱਥੋਂ ਦੇ ਬਹਾਦਰ ਲੋਕ ਹਰ ਮੁਸ਼ਕਲ ਦਾ ਸਾਹਮਣਾ ਕਰਨ ਲਈ ਤਿਆਰ ਰਹਿੰਦੇ ਹਨ ਪਰ ਅੱਜ ਇਨ੍ਹਾਂ ਦੀ ਹਾਲਤ ਇਹੋ ਜਿਹੀ ਹੋ ਗਈ ਹੈ ਕਿ ਇਨ੍ਹਾਂ ਨੂੰ ਆਪਣੇ ਪਸ਼ੂਆਂ ਦੇ ਪਾਉਣ ਲਈ ਚਾਰਾ ਵੀ ਨਹੀਂ ਬਚਿਆ ਸੋ ਇਸ ਲਈ ਉਨ੍ਹਾਂ ਮੌਕੇ ਤੇ ਹੀ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ ਕਿ ਇਨ੍ਹਾਂ ਹੜ੍ਹ ਪੀੜਤ ਕਿਸਾਨਾਂ ਨੂੰ ਹਰਾ ਚਾਰਾ ਮੁਹੱਈਆ ਕਰਵਾਇਆ ਜਾਵੇ।

ਵਿਧਾਇਕ ਸਵਨਾ ਨੇ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਮੰਗ ਕੀਤੀ ਗਈ ਕਿ ਉਨ੍ਹਾਂ ਨੂੰ ਡੀਜ਼ਲ ਲਈ ਪੈਸੇ ਮੁਹੱਈਆ ਕਰਵਾਏ ਜਾਣ ਤੇ ਉਨ੍ਹਾਂ ਤੁਰੰਤ ਹੀ ਆਪਣੀ ਜੇਬ ਵਿੱਚੋਂ ਹੀ ਪੈਸੇ ਪਿੰਡ ਵਾਸੀਆਂ ਨੂੰ ਦਿੱਤੇ। ਉਨ੍ਹਾਂ ਪਿੰਡ ਵਾਸੀਆਂ ਨੂੰ ਜੇ.ਸੀ.ਬੀ ਮਸ਼ੀਨ ਵੀ ਮੁਹੱਈਆ ਕਰਵਾਈ ਤਾਂ ਜੋ ਪਿੰਡ ਵਾਸੀ ਪਾਣੀ ਰੋਕਣ ਲਈ ਬੰਨ੍ਹ ਲਗਾ ਸਕਣ। ਉਨ੍ਹਾਂ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਇਸ ਮੁਸ਼ਕਲ ਦੀ ਘੜੀ ਵਿੱਚ ਪਿੰਡ ਵਾਸੀਆਂ ਦੇ ਨਾਲ ਖੜ੍ਹੇ ਹਨ ਤੇ ਪਿੰਡ ਵਾਸੀਆਂ ਦੀ ਹਰ ਲੋੜ ਨੂੰ ਪੂਰੀ ਕਰਵਾਉਣਗੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਹਰ ਸਮੱਸਿ