ਵਿਧਾਇਕ ਫਾਜਿਲਕਾ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਜੋੜਕੀ ਕੰਕਰ ਵਾਲੀ ਤੋਂ ਲਾਲੋ ਵਾਲੀ-ਪੈਂਚਾਂ ਵਾਲੀ ਰੋੜ ਤੱਕ 50 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਸੜਕ ਦੇ ਨਿਰਮਾਣ ਕਾਰਜ ਦੀ ਅੱਜ ਅਧਿਕਾਰਤ ਤੌਰ ‘ਤੇ ਸ਼ੁਰੂਆਤ ਕਰਵਾਈ ਗਈ। ਇਸ ਨਵੀਂ ਸੜਕ ਦੇ ਬਣਨ ਨਾਲ ਆਲੇ-ਦੁਆਲੇ ਦੇ ਪਿੰਡਾਂ ਨੂੰ ਆਪਸ ਵਿੱਚ ਜੋੜਨ ਵਿੱਚ ਸਹੂਲਤ ਹੋਵੇਗੀ ਅਤੇ ਕਿਸਾਨਾਂ, ਵਿਦਿਆਰਥੀਆਂ ਤੇ ਆਮ ਲੋਕਾਂ ਨੂੰ ਆਉਣ-ਜਾਣ ਵਿੱਚ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਖਸਤਾ ਹਾਲਤ ਵਾਲੀ ਇਹ ਸੜਕ ਬਰਸਾਤ ਦੇ ਦਿਨਾਂ ਵਿੱਚ ਲਗਭਗ ਬੰਦ ਹੋ ਜਾਂਦੀ ਸੀ, ਜਿਸ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ।
ਪਿੰਡ ਵਾਸੀਆਂ ਨੇ ਇਸ ਵਿਕਾਸ ਕਾਰਜ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੱਕੀ ਸੜਕ ਨਾਲ ਖੇਤੀ ਉਤਪਾਦਾਂ ਦੀ ਮੰਡੀ ਤੱਕ ਪਹੁੰਚ ਆਸਾਨ ਹੋਵੇਗੀ ਅਤੇ ਪਿੰਡ ਦਾ ਆਰਥਿਕ ਵਿਕਾਸ ਵੀ ਤੇਜ਼ ਹੋਵੇਗਾ।