ਪਿੰਡ ਸਾਬੂਆਣਾ ਦੇ ਵਾਸੀਆਂ ਨੂੰ ਸਾਲਾਂ ਤੋਂ ਦਰਪੇਸ਼ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਤੋਂ ਹੁਣ ਰਾਹਤ ਮਿਲਣ ਜਾ ਰਹੀ ਹੈ। ਪਿੰਡ ਵਿੱਚ 5 ਲੱਖ ਰੁਪਏ ਦੀ ਸਰਕਾਰੀ ਗਰਾਂਟ ਨਾਲ ਗੰਦੇ ਪਾਣੀ ਦੀ ਨਿਕਾਸੀ ਲਈ ਨਵੀਂ ਪਾਈਪਲਾਈਨ ਵਿਛਾਉਣ ਦਾ ਕੰਮ ਅੱਜ ਅਧਿਕਾਰਤ ਤੌਰ ‘ਤੇ ਸ਼ੁਰੂ ਕਰਵਾਇਆ ਗਿਆ। ਇਸ ਗੱਲ ਦਾ ਪ੍ਰਗਟਾਵਾ ਫਾਜਿਲਕਾ ਦੇ ਵਿਧਾਇਕ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਨੇ ਕੀਤਾ
ਵਿਧਾਇਕ ਨੇ ਕਿਹਾ ਕਿ ਬਰਸਾਤ ਦੇ ਦਿਨਾਂ ਵਿੱਚ ਗਲੀਆਂ-ਮੁਹੱਲਿਆਂ ਵਿੱਚ ਪਾਣੀ ਖੜ੍ਹਨ ਕਾਰਨ ਲੋਕਾਂ ਨੂੰ ਆਉਣ-ਜਾਣ ਅਤੇ ਸਿਹਤ ਸਬੰਧੀ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਨਵੀਂ ਪ੍ਰਣਾਲੀ ਨਾਲ ਗੰਦਾ ਪਾਣੀ ਸਹੀ ਢੰਗ ਨਾਲ ਨਿਕਲੇਗਾ, ਜਿਸ ਨਾਲ ਸਾਫ਼-ਸਫਾਈ ਦਾ ਪੱਧਰ ਉੱਚਾ ਚੁੱਕਣ ਦੇ ਨਾਲ-ਨਾਲ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਘਟੇਗਾ।
ਪੰਚਾਇਤ ਮੈਂਬਰਾਂ ਅਤੇ ਪਿੰਡ ਦੇ ਪਤਵੰਤਿਆਂ ਨੇ ਇਸ ਵਿਕਾਸ ਕਾਰਜ ਲਈ ਪੰਜਾਬ ਸਰਕਾਰ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਕੰਮ ਪਿੰਡ ਦੇ ਵਿਕਾਸ ਲਈ ਇੱਕ ਅਹਿਮ ਕਦਮ ਹੈ