ਵਿਧਾਇਕ ਫਾਜ਼ਿਲਕਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ ਬਣੇ ਰਾਹਤ ਸਮੱਗਰੀ ਦੇ ਸਟੋਰ (ਡੰਪ) ਦਾ ਕੀਤਾ ਦੌਰਾ

ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਫਾਜ਼ਲਕਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਰਾਹਤ ਸਮੱਗਰੀ ਸਟੋਰ ਕਰਨ ਲਈ ਬਣੇ ਡੰਪ ਦਾ ਦੌਰਾ ਕਰਕੇ ਮੌਜੂਦਾ ਸਥਿਤੀ ਦਾ ਜਾਇਜ਼ਾ ਜਾਇਜ਼ਾ ਲਿਆ!
 ਇਸ ਮੌਕੇ ਬੋਲਦਿਆਂ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਹੜ ਪੀੜਤਾਂ ਲਈ ਰਾਹਤ ਸਮੱਗਰੀ ਦੀ ਕੋਈ ਘਾਟ ਨਹੀਂ ਹੈ ਤੇ ਪੰਜਾਬ ਸਰਕਾਰ ਵੱਲੋਂ ਹੋਰ ਵੀ ਰਾਹਤ ਸਮੱਗਰੀ ਹਰ ਪੀੜਤਾਂ ਦੀ ਮਦਦ ਲਈ ਭੇਜੀ ਜਾ ਰਹੀ ਹੈ।  ਉਹਨਾਂ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਵੀ ਹੜ੍ਹ ਪ੍ਰਭਾਵੀ ਤੇ ਇਲਾਕਿਆਂ ਤੇ ਨਜ਼ਰ ਰੱਖੀ ਜਾ ਰਹੀ ਹੈ!
 ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ, ਸਿਹਤ ਵਿਭਾਗ, ਪਸ਼ੂ ਪਾਲਣ ਤੇ ਐਨਡੀਆਰਐਫ ਦੀਆਂ ਟੀਮਾਂ ਹੜ ਪੀੜਤਾਂ ਦੀ ਮਦਦ ਵਿੱਚ ਲੱਗੀਆਂ ਹੋਈਆਂ ਹਨ ਤੇ ਉਹ ਖੁਦ ਵੀ ਹੜ ਪ੍ਰਭਾਵਿਤ ਇਲਾਕਿਆਂ ਦਾ ਲਗਾਤਾਰ ਦੌਰਾ ਕਰਕੇ ਲੋਕਾਂ ਵਿੱਚ ਵਿਚਰ ਕੇ ਉਹਨਾਂ ਦਾ ਹਾਲ ਜਾਣ ਰਹੇ ਹਨ! ਉਹਨਾਂ ਕਿਹਾ ਕਿ ਮੁਸ਼ਕਿਲ ਦੀ ਘੜੀ ਵਿੱਚ ਉਹ ਹੜ ਪੀੜਤ ਲੋਕਾਂ ਦੇ ਨਾਲ ਖੜੇ ਹਨ ਤੇ ਉਹਨਾਂ ਦੀ ਹਰ ਸਮੱਸਿਆ ਦੇ ਹੱਲ ਲਈ ਯਤਨ ਕਰ ਰਹੇ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਸਾਰੇ ਇਸ ਮੁਸ਼ਕਿਲ ਦੀ ਘੜੀ ਵਿੱਚ ਹੜ ਪੀੜਿਤ ਲੋਕਾਂ ਦੀ ਮਦਦ ਲਈ ਲੱਗੇ ਹੋਏ ਹਨ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਲਗਾਤਾਰ ਹੜ ਪ੍ਰਭਾਵਿਤ ਪਿੰਡਾਂ ਵਿੱਚ ਰਾਸ਼ਨ ਸਮੱਗਰੀ ਜਿਵੇਂ ਕਿ ਹੜ ਪੜਿਤ ਲੋਕਾਂ ਦੇ ਖਾਣ ਲਈ ਰਾਸ਼ਨ ਪਸ਼ੂਆਂ ਲਈ ਹਰਾ ਚਾਰਾ ਤੇ ਫੀਡ ਵੰਡੀ ਜਾ ਰਹੀ ਹੈ!

Leave a Reply

Your email address will not be published. Required fields are marked *