
*ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਤੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਪ੍ਰਦਾਨ ਕਰਨ ਲਈ ਸਿੱਖਿਆ ਕ੍ਰਾਂਤੀ ਮੁਹਿੰਮ ਹੋਵੇਗੀ ਅਹਿਮ-ਵਿਧਾਇਕ ਗੈਰੀ ਬੜਿੰਗ
ਅਮਲੋਹ/ਫ਼ਤਹਿਗੜ੍ਹ ਸਾਹਿਬ, 24 ਅਪ੍ਰੈਲ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਰਕਾਰੀ ਸਕੂਲਾਂ ਵਿੱਚ ਚੱਲ ਰਹੀ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕਣ ਵਿੱਚ ਵਰਦਾਨ ਸਾਬਿਤ ਹੋ ਰਹੀ ਹੈ ਅਤੇ ਸਰਕਾਰ ਦੀ ਇਸ ਮੁਹਿੰਮ ਨਾਲ ਜਿਥੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜਬੂਤੀ ਮਿਲੇਗੀ ਉਥੇ ਹੀ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਚੰਗਾ ਮਾਹੌਲ ਵੀ ਮਿਲੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਮਲੋਹ ਦੇ ਵਿਧਾਇਕ ਸ. ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਹਲਕੇ ਦੇ 04 ਸਕੂਲਾਂ ਵਿੱਚ 14.35 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕੀਤਾ।

ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਸਕੂਲਾਂ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਪਿਛਲੇ ਕਈ ਦਹਾਕਿਆਂ ਤੋਂ ਦਰਪੇਸ਼ ਮੁਸ਼ਕਲਾਂ ਦੇ ਸਥਾਈ ਹੱਲ ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੂਰੀ ਸੰਜੀਦਗੀ ਨਾਲ ਉਪਰਾਲੇ ਕਰ ਰਹੀ ਹੈ ਅਤੇ ਸਰਕਾਰੀ ਸਕੂਲ ਸ਼ਾਨਦਾਰ ਸੁਵਿਧਾਵਾਂ, ਤਜਰਬੇਕਾਰ ਅਧਿਆਪਕਾਂ ਅਤੇ ਉਸਾਰੂ ਮਾਹੌਲ ਸਦਕਾ ਅਜੋਕੇ ਸਮੇਂ ਵਿੱਚ ਹਰ ਪੱਖੋਂ ਪ੍ਰਾਈਵੇਟ ਸਕੂਲਾਂ ਨੂੰ ਪਿੱਛੇ ਛੱਡਦੇ ਨਜ਼ਰ ਆ ਰਹੇ ਹਨ।
ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਵਿਕਾਸ ਕਾਰਜਾਂ ਦੇ ਉਦਘਾਟਨ ਦਾ ਸਿਲਸਿਲਾ ਲਗਾਤਾਰ ਚੱਲਦਾ ਰਹੇਗਾ ਅਤੇ ਇਸ ਦੌਰਾਨ ਸਕੂਲਾਂ ਵਿੱਚ ਹੋਰ ਲੋੜੀਂਦੇ ਸੁਧਾਰਾਂ ਲਈ ਵੀ ਉਹ ਨਿਰੰਤਰ ਫੀਡਬੈਕ ਲੈ ਰਹੇ ਹਨ । ਉਨ੍ਹਾਂ ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਮਲੋਹ ਵਿਖੇ 6.5 ਲੱਖ ਦੀ ਲਾਗਤ ਨਾਲ, ਸਰਕਾਰੀ ਪ੍ਰਾਇਮਰੀ ਸਕੂਲ ਮਾਨੀ ਵੇਹੜਾ ਵਿਖੇ 2.15 ਲੱਖ ਦੀ ਲਾਗਤ ਨਾਲ, ਸਰਕਾਰੀ ਪ੍ਰਾਇਮਰੀ ਸਕੂਲ ਬੀੜ ਅਮਲੋਹ ਵਿਖੇ 4.5 ਲੱਖ ਦੀ ਲਾਗਤ ਨਾਲ ਅਤੇ ਸਰਕਾਰੀ ਮਿਡਲ ਸਕੂਲ ਹੈਬਤਪੁਰ ਵਿਖੇ 1.20 ਲੱਖ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।
ਇਸ ਮੌਕੇ ਨਗਰ ਕੌਂਸਲ ਅਮਲੋਹ ਦੇ ਪ੍ਰਧਾਨ ਸਿਕੰਦਰ ਸਿੰਘ ਗੋਗੀ, ਮਾਰਕੀਟ ਕਮੇਟੀ ਅਮਲੋਹ ਦੀ ਚੇਅਰਪਰਸਨ ਬੀਬੀ ਸੁਖਵਿੰਦਰ ਕੌਰ ਗਹਿਲੋਤ, ਨਗਰ ਕੌਂਸਲ ਦੇ ਸੀਨੀਅਰ ਵਾਇਸ ਪ੍ਰਧਾਨ ਵਿੱਕੀ ਮਿੱਤਲ, ਸੀਨੀਅਰ ਆਗੂ ਸ਼ਿੰਗਾਰਾ ਸਿੰਘ ਸਲਾਣਾ, ਵਾਇਸ ਪ੍ਰਧਾਨ ਜਗਤਾਰ ਸਿੰਘ, ਯਾਦਵਿੰਦਰ ਸਿੰਘ ਮਾਨਗੜ੍ਹ, ਤਰਨਦੀਪ ਬਦੇਸ਼ਾਂ, ਅਸ਼ਵਨੀ ਅਬਰੋਲ,ਪਾਲੀ ਅਰੋੜਾ, ਕੌਂਸਲ ਲਵਪ੍ਰੀਤ ਸਿੰਘ, ਸਨੀ ਮਾਹੀ, ਮੋਨੀ ਪੰਡਿਤ, ਕੁਲਦੀਪ ਦੀਪਾ, ਭਾਗ ਸਿੰਘ ਆਦਿ ਮੌਜੂਦ ਸਨ।