ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਲੋਕਾਂ ਨੂੰ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿੱਚ ਉਸਾਰੂ ਯੋਗਦਾਨ ਪਾਉਣ ਦਾ ਸੱਦਾ

*ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਪਿੰਡ ਤੁਰਾਂ, ਲਾਡਪੁਰ ਸਮੇਤ ਹੋਰ ਪਿੰਡਾਂ ਚ ਨਸ਼ਾ ਮੁਕਤੀ ਯਾਤਰਾ ਤਹਿਤ ਮੀਟਿੰਗਾਂ ਕੀਤੀਆਂ

ਅਮਲੋਹ/ ਫਤਹਿਗੜ੍ਹ ਸਾਹਿਬ, 29 ਮਈ:- ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਪਿੰਡ ਤੁਰਾਂ, ਲਾਡਪੁਰ, ਅਲੀਪੁਰ ਸੰਦਲ ਸਮੇਤ ਹੋਰ ਪਿੰਡਾਂ ਦੇ ਲੋਕਾਂ ਨੂੰ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿੱਚ ਉਸਾਰੂ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਦਾ ਤਹੱਈਆ ਕਰ ਲਿਆ ਹੈ ਅਤੇ ਨਸ਼ਿਆਂ ਖਿਲਾਫ ਲੜ੍ਹੀ ਜਾ ਰਹੀ ਜੰਗ ਆਪਣੇ ਫੈਸਲਾਕੁੰਨ ਦੌਰ ਵਿੱਚ ਪਹੁੰਚ ਚੁੱਕੀ ਹੈ।

ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਨਸ਼ਿਆ ਵਿਰੁੱਧ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਪੇਂਡੂ ਡਿਫੈਂਸ ਕਮੇਟੀਆਂ, ਗ੍ਰਾਮ ਪੰਚਾਇਤਾਂ, ਨੌਜਵਾਨਾਂ, ਸਮਾਜਿਕ ਸੰਗਠਨਾਂ ਦੇ ਸਾਂਝੇ ਯਤਨਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਕੰਮ ਵਿਚ ਲੋਕਾਂ ਦੀ ਭਾਗੀਦਾਰੀ ਨਾਲ ਹੀ ਜਿੱਤ ਯਕੀਨੀ ਹੋ ਸਕਦੀ ਹੈ ਅਤੇ ਪੰਜਾਬ ਛੇਤੀ ਹੀ ਨਸ਼ਾ ਮੁਕਤ ਹੋ ਕੇ ਮੁੜ ਰੰਗਲਾ ਪੰਜਾਬ ਬਣੇਗਾ।

ਵਿਧਾਇਕ ਨੇ ਕਿਹਾ ਕਿ ਆਮ ਨਾਗਰਿਕ ਨਸ਼ਾ ਤਸਕਰਾਂ ਤੇ ਸ਼ਿਕੰਜਾ ਕੱਸਣ ਲਈ ਪੁਲਿਸ ਦਾ ਸਾਥ ਦੇ ਰਹੇ ਹਨ। ਵਿਧਾਇਕ ਨੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਉਣ ਲਈ ਉਨ੍ਹਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਕਰਵਾਇਆ ਜਾਵੇ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਸਹੁੰ ਵੀ ਚੁਕਵਾਈ ਕਿ ਪਿੰਡ ਵਿਚ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਪਹੁੰਚਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਦੌਰਾਨ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਸਿਹਤ ਵਿਭਾਗ ਤੇ ਪੁਲਿਸ ਵਿਭਾਗ ਬੁਲਾਰਿਆਂ ਨੇ ਵੀ ਸੰਬੋਧਨ ਕੀਤਾ।

Leave a Reply

Your email address will not be published. Required fields are marked *