ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਕਰੀਬ 25 ਲੱਖ ਰੁਪਏ ਦੀ ਲਾਗਤ ਨਾਲ ਵੱਖੋ ਵੱਖ ਸਕੂਲਾਂ ਵਿੱਚ ਕਰਵਾਏ ਵਿਕਾਸ ਕਾਰਜ ਕੀਤੇ ਲੋਕ ਅਰਪਿਤ

ਅਮਲੋਹ/ਫ਼ਤਹਿਗੜ੍ਹ ਸਾਹਿਬ, 19 ਅਪ੍ਰੈਲ ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਸਿੱਖਿਆ ਖੇਤਰ ਨੂੰ ਬਿਹਤਰੀਨ ਬਨਾਉਣ ਵਾਸਤੇ ਵਿੱਡੀ ਗਈ ਮੁਹਿੰਮ “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਸਰਕਾਰੀ ਸਕੂਲਾਂ ਵਿੱਚ ਮਿਸਾਲੀ ਕਾਰਜ ਕੀਤੇ ਗਏ ਹਨ ਤੇ ਕਰਵਾਏ ਜਾ ਰਹੇ ਹਨ, ਜਿਸ ਨਾਲ ਸੂਬੇ ਦਾ ਸਿੱਖਿਆ ਢਾਂਚਾ ਦੇਸ਼ ਭਰ ਲਈ ਮਿਸਾਲ ਬਣਿਆ ਹੈ।

ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਹਲਕੇ ਦੇ ਵੱਖੋ ਵੱਖ ਪਿੰਡਾਂ ਭੱਦਲਥੂਹਾ, ਨੂਰਪੁਰਾ, ਭਟੋਂ ਅਤੇ ਬੜੈਚਾਂ ਵਿਖੇ ਸਰਕਾਰੀ ਸਕੂਲਾਂ ਵਿੱਚ ਕਰੀਬ 25 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਵਿਕਾਸ ਕਾਰਜ ਲੋਕ ਅਰਪਿਤ ਕਰਨ ਮੌਕੇ ਕੀਤਾ।

ਹਲਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਲਗਾਤਰ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੋਈ ਸਮਾਂ ਸੀ ਜਦੋਂ ਆਮ ਵਿਅਕਤੀ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਾਉਣ ਨੂੰ ਹੀ ਤਰਜੀਹ ਦਿੰਦੇ ਸਨ ਪ੍ਰੰਤੂ ਮੌਜੂਦਾ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਗਏ ਇਤਿਹਾਸਕ ਉਪਰਾਲਿਆਂ ਸਦਕਾ ਅੱਜ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਦੀ ਗਿਣਤੀ ਵਿੱਚ ਵੱਡਾ ਇਜ਼ਾਫਾ ਹੋਇਆ ਹੈ।

ਹਲਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਦੇ 20 ਹਜ਼ਾਰ ਸਰਕਾਰੀ ਸਕੂਲਾਂ ਵਿੱਚ ਲਗਭਗ 28 ਲੱਖ ਵਿਦਿਆਰਥੀ ਸਿੱਖਿਆ ਪ੍ਰਾਪਤ ਕਰ ਰਹੇ ਹਨ। ਇਹਨਾਂ ਵਿੱਚੋਂ ਕਰੀਬ 17 ਹਜ਼ਾਰ ਸਕੂਲਾਂ ਨੂੰ ਵਾਈਫਾਈ ਦੀ ਸਹੂਲਤ ਨਾਲ ਲੈਸ ਕੀਤਾ ਗਿਆ ਹੈ। ਜਿੱਥੇ ਪੰਜਾਬ ਸਰਕਾਰ ਵੱਲੋਂ 20 ਹਜ਼ਾਰ ਅਧਿਆਪਕ ਭਰਤੀ ਕੀਤੇ ਗਏ ਹਨ, ਉੱਥੇ 12,700 ਅਧਿਆਪਕ ਪੱਕੇ ਵੀ ਕੀਤੇ ਗਏ ਹਨ। ਕਰੀਬ 9000 ਸਫਾਈ ਸੇਵਕ ਤੇ ਚੌਕੀਦਾਰ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਾਏ ਗਏ ਹਨ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਨੂੰ ਤਰਜੀਹ ਦੇਣ।

ਇਸ ਮੌਕੇ ਹਲਕਾ ਵਿਧਾਇਕ ਵੱਲੋਂ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਸਕੂਲਾਂ ਦੇ ਸਟਾਫ ਵੱਲੋਂ ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਦਾ ਸਨਮਾਨ ਵੀ ਕੀਤਾ ਗਿਆ।

ਇਸ ਮੌਕੇ ਇਸ ਮੌਕੇ ਸ਼ਿੰਗਾਰਾ ਸਿੰਘ ਸਲਾਣਾ, ਪ੍ਰਧਾਨ ਟਰਾਂਸਪੋਰਟ ਸੈਲ ਆਪ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਦੀਦਾਰ ਸਿੰਘ ਮਾਂਗਟ, ਰਣਜੀਤ ਸਿੰਘ ਪਨਾਗ ਸਕੱਤਰ ਕਿਸਾਨ ਵਿੰਗ ਪੰਜਾਬ, ਜਗਦੀਪ ਸਿੰਘ ਚੱਠਾ ਚੇਅਰਮੈਨ ਮਾਰਕੀਟ ਕਮੇਟੀ ਗੋਬਿੰਦਗੜ੍ਹ, ਸਰਬਜੀਤ ਸਿੰਘ ਭਮਾਰਸੀ, ਚਰਨਜੀਤ ਸਿੰਘ ਸਰਪੰਚ ਨੂਰਪੁਰਾ
ਲਖਵਿੰਦਰ ਸਿੰਘ ਸਰਪੰਚ ਭੱਟੋਂ, ਲਖਵਿੰਦਰ ਸਿੰਘ ਸਾਬਕਾ ਸਰਪੰਚ ਭੱਟੋਂ, ਅਵਤਾਰ ਮੁਹੰਮਦ ਟਹਿਣੀ ਸਰਪੰਚ ਸਲਾਣਾ ਦੁੱਲਾ ਸਿੰਘ ਵਾਲਾ, ਬੌਬੀ ਸਰਪੰਚ ਸਲਾਣੀ, ਰਣਧੀਰ ਸਿੰਘ ਨਰਾਇਣਗੜ੍ਹ,
ਕੁਲਜੀਤ ਸਿੰਘ ਸਰਪੰਚ ਨਰਾਇਣਗੜ੍ਹ,
ਅੱਛਰ ਪਾਲ ਸ਼ਰਮਾ ਬੀ.ਪੀ.ਈ.ਓ., ਮੀਡੀਆ ਕੋਆਰਡੀਨੇਟਰ ਜਰਨੈਲ ਸਿੰਘ ਸਹੋਤਾ, ਸੁਖਜੀਤ ਸਿੰਘ ਮਾਵੀ ਸਮੇਤ ਵੱਡੀ ਗਿਣਤੀ ਅਧਿਆਪਕ, ਸਕੂਲਾਂ ਦੇ ਪ੍ਰਿੰਸੀਪਲ, ਵਿਦਿਆਰਥੀ ਅਤੇ ਪਿੰਡ ਵਾਸੀ ਹਾਜ਼ਰ ਸਨ।

Leave a Reply

Your email address will not be published. Required fields are marked *