ਵਿਧਾਇਕ ਜਲਾਲਬਾਦ ਜਗਦੀਪ ਕੰਬੋਜ ਗੋਲਡੀ ਵੱਲੋਂ ਜਲਾਲਬਾਦ ਸਹਿਰ ਵਿਖੇ 2 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ

ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬਿਹਤਰ ਅਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਫਾਜ਼ਿਲਕਾ ਦੇ ਹਲਕਾ ਜਲਾਲਾਬਾਦ ਵਿਖੇ 2 ਨਵੇਂ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਗਏ। ਇਨ੍ਹਾਂ ਨਵੇਂ ਆਾਮ ਆਦਮੀ ਕਲੀਨਿਕਾਂ ਦਾ ਉਦਘਾਟਨ ਅੱਜ ਹਲਕਾ ਜਲਾਲਾਬਾਦ ਦੇ ਵਿਧਾਇਕ ਸ੍ਰੀ. ਜਗਦੀਪ ਕੰਬੋਜ ਗੋਲਡੀ ਵੱਲੋਂ ਕੀਤਾ ਗਿਆ।


ਇਸ ਮੌਕੇ ਵਿਧਾਇਕ ਸ੍ਰੀ. ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਅੱਜ ਜਲਾਲਾਬਾਦ ਸ਼ਹਿਰ ਦੇ ਵਾਰਡ ਨੰ.7 ਮੁਹੱਲਾ ਰਾਜਪੂਤਾਂ ਵਾਲਾ ਅਤੇ ਵਾਰਡ ਨੰ. 14 (ਨਵਾਂ ਬਿਜਲੀ ਘਰ ਦੇ ਸਾਹਮਣੇ) ਵਿਖੇ ਆਮ ਆਦਮੀ ਕਲੀਨਿਕਾਂ ਦਾ ਲੋਕ ਅਰਪਣ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਮੁਫ਼ਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਰਾਜ ਦੇ ਸਿਹਤ ਖੇਤਰ ਵਿੱਚ ਵੱਡੀ ਪੱਧਰ ‘ਤੇ ਮਿਸਾਲੀ ਸੁਧਾਰ ਹੋਏ ਹਨ। ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਡਾਕਟਰੀ ਜਾਂਚ, ਦਵਾਈਆਂ ਅਤੇ ਵੱਖ-ਵੱਖ ਲੈਬ ਟੈਸਟਾਂ ਦੀ ਸਹੂਲਤ ਉਪਲਬਧ ਕਰਵਾਈ ਜਾ ਰਹੀ ਹੈ, ਜਿਸ ਨਾਲ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਬਚਤ ਹੋ ਰਹੀ ਹੈ ਕਿਉਂਕਿ ਆਮ ਆਦਮੀ ਕਲੀਨਿਕ ਵਿਚ 46 ਤਰ੍ਹਾਂ ਦੇ ਟੈਸਟ ਅਤੇ 107 ਤਰ੍ਹਾਂ ਦੀਆਂ ਦਵਾਈਆਂ ਮੁਫ਼ਤ ਮਿਲ ਰਹੀਆਂ ਹਨ। ਇਸ ਕਲੀਨਿਕ ਵਿੱਚ ਕੋਈ ਪਰਚੀ ਫੀਸ ਨਹੀਂ ਲੱਗ ਰਹੀ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਖੋਲਣ ਨਾਲ ਲੋਕਾਂ ਨੂੰ ਯੋਗ ਮੈਡੀਕਲ ਅਫ਼ਸਰ ਵੱਲੋਂ ਮੁਆਇਨਾ ਕਰਕੇ ਲੋੜੀਂਦੇ ਟੈਸਟ ਅਤੇ ਦਵਾਈਆਂ ਮੁਫ਼ਤ ਮੁੱਹਈਆ ਕਰਵਾਈਆਂ ਜਾ ਰਹੀਆਂ ਹਨ ਜਿਸ ਦਾ ਫਾਇਦਾ ਜਲਾਲਾਬਾਦ ਨਿਵਾਸੀਆਂ ਨੂੰ ਮਿਲ ਰਿਹਾ ਹੈ।

Leave a Reply

Your email address will not be published. Required fields are marked *