ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਚੇਅਰਮੈਨ ਪੰਜਾਬ ਮੰਡੀ ਬੋਰਡ ਸ. ਹਰਚੰਦ ਸਿੰਘ ਬਰਸਟ ਦੀ ਯੋਗ ਅਗਵਾਈ ਹੇਠ ਨਾਬਾਰਡ ਇਨਫ੍ਰਾਸਟਰਕਚਰ ਡਿਵੈਲਪਮੈਂਟ ਅਸਿਸਟੈਂਸ ਸਕੀਮ ਅਧੀਨ ਹਲਕਾ ਜਲਾਲਾਬਾਦ ਲਿੰਕ ਸੜਕ ਐਮ.ਐਫ ਰੋਡ ਤੋਂ ਰੋੜਾਂਵਾਲੀ (ਵਾ. ਘੱਟਿਆਂਵਾਲੀ, ਅਲਿਆਣਾ, ਨੁਕੇਰੀਆਂ) ਜੋ ਕਿ 12.75 ਕਿ.ਮੀ. ਲੰਬੀ ਹੈ ਦਾ ਨੀਂਹ ਪੱਥਰ ਅੱਜ ਵਿਧਾਇਕ ਜਲਾਲਾਬਾਦ ਸ੍ਰੀ. ਜਗਦੀਪ ਕੰਬੋਜ ਗੋਲਡੀ ਵੱਲੋਂ ਰੱਖਿਆ ਗਿਆ।
ਇਸ ਮੌਕੇ ਵਿਧਾਇਕ ਜਲਾਲਾਬਾਦ ਸ੍ਰੀ. ਜਗਦੀਪ ਕੰਬੋਜ ਗੋਲਡੀ ਨੇ ਇਹ ਲਿੰਕ ਸੜਕ 1 ਕਰੋੜ 99 ਲੱਖ ਦੀ ਲਾਗਤ ਨਾਲ ਬਣੇਗੀ। ਉਨ੍ਹਾਂ ਕਿਹਾ ਕਿ ਇਸ ਸੜਕ ਦੀ ਰਿਪੇਅਰ ਹੋਣ ਨਾਲ ਘੱਟਿਆਂਵਾਲੀ, ਅਲਿਆਣਾ ਤੇ ਨੁਕੇਰੀਆਂ ਸਮੇਤ ਹੋਰਨਾਂ ਪਿੰਡਾਂ ਦੇ ਲੋਕਾਂ ਦਾ ਸਫਰ ਸੌਖਾਲਾ ਹੋ ਜਾਵੇਗਾ। ਪਹਿਲਾਂ ਲੋਕਾਂ ਨੂੰ ਇਸ ਰੋਡ ਤੋਂ ਲੱਗਣ ਲੱਗਿਆਂ ਅਨੇਕਾਂ ਖੱਡਿਆਂ ਤੋਂ ਗੁਜ਼ਰਨਾ ਪੈਂਦਾ ਸੀ ਜਿਸ ਕਾਰਨ ਉਨ੍ਹਾਂ ਨੂੰ ਕਾਫੀ ਪ੍ਰੇਸ਼ਾਨੀ ਆਉਂਦੀ ਸੀ ਤੇ ਉਹ ਲਗਾਤਾਰ ਉਨ੍ਹਾਂ ਦੀ ਮੰਗ ਕਰਦੇ ਸਨ ਕਿ ਇਸ ਲਿੰਕ ਰੋਡ ਦੀ ਰਿਪੇਅਰ ਕਰਵਾਈ ਜਾਵੇ ਤੇ ਹੁਣ ਉਨ੍ਹਾਂ ਦੀ ਇਹ ਮੰਗ ਪੰਜਾਬ ਸਰਕਾਰ ਵੱਲੋਂ ਪੂਰੀ ਕੀਤੀ ਗਈ ਹੈ। ਜਿਸ ਲਈ ਉਹ ਪੰਜਾਬ ਸਰਕਾਰ ਦੇ ਵੀ ਦਿਲ ਦੀ ਗਹਿਰਾਈ ਤੋਂ ਧੰਨਵਾਦ ਕਰਦੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਤਾਰ ਸੂਬੇ ਦੇ ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਪਿੰਡਾਂ ਦੀਆਂ ਲਿੰਕ ਸੜਕਾਂ ਨੂੰ ਜਿੱਥੇ ਪੱਕਾ ਤੇ ਟੁੱਟੀਆਂ ਸੜਕਾਂ ਨੂੰ ਕਰੋੜਾਂ ਦੀ ਲਾਗਤ ਨਾਲ ਰਿਪੇਅਰ ਕੀਤਾ ਜਾ ਰਿਹਾ ਹੈ ਉੱਥੇ ਹੀ ਪਿੰਡਾਂ ਵਿੱਚ ਗਲੀਆਂ, ਨਾਲੀਆਂ ਨੂੰ ਵੀ ਪੱਕਾ ਕੀਤਾ ਜਾ ਰਿਹਾ ਹੈ ਤੇ ਪਿੰਡਾਂ ਵਿੱਚ ਸੀਵਰੇਜ, ਲਾਈਟਾਂ, ਆਧੁਨਿਕ ਤਕਨੀਕਾਂ ਨਾਲ ਲੈਂਸ ਖੇਡ ਗਰਾਊਂਡ ਆਦਿ ਬਣਵਾ ਕੇ ਪਿੰਡਾਂ ਨੂੰ ਵੀ ਸ਼ਹਿਰਾਂ ਵਰਗੀ ਦਿੱਖ ਦਿੱਤੀ ਜਾ ਰਹੀ ਹੈ।