ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਹਲਕਾ ਨਿਵਾਸੀਆਂ ਦੀਆਂ ਲੰਬੇ ਸਮੇਂ ਤੋਂ ਬਕਾਇਆ ਪਈਆਂ ਮੰਗਾਂ ਦੀ ਪੂਰਤੀ ਲਈ ਮੌਜੂਦਾ ਸਰਕਾਰ ਵਚਨਬੱਧ ਹੈ। ਇਸੇ ਲੜੀ ਤਹਿਤ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਲਗਭਗ 56 ਲੱਖ 14 ਹਜਾਰ ਦੀ ਲਾਗਤ ਨਾਲ ਪਿੰਡ ਨਿਓਲਾ ਵਿਖ਼ੇ ਸੜਕ ਦਾ ਨੀਂਹ ਪੱਥਰ ਰੱਖ ਕੇ ਕੰਮ ਦੀ ਸ਼ੁਰੂਆਤ ਕਰਵਾਈ । ਇਹ ਸੜਕ ਪਿੰਡ ਨਿਓਲਾ ਤੋਂ ਗੁਲਾਮ ਰਸੂਲ ਤੱਕ ਬਣਾਈ ਜਾ ਰਹੀ ਹੈ |
ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਲੋਕਾਂ ਨੂੰ ਸਰਕਾਰ ਦੀਆਂ ਸਕੀਮਾਂ ਤੇ ਯੋਜਨਾਵਾਂ ਦਾ ਲਾਹਾ ਦੇਣ ਲਈ ਮੌਜੂਦਾ ਸਰਕਾਰ ਵੱਲੋਂ ਨਵੇਂ-ਨਵੇਂ ਪ੍ਰੋਜੈਕਟ ਉਲੀਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਨੂੰ ਆਉਣ-ਜਾਣ ਵਿਚ ਕੋਈ ਪ੍ਰੇਸ਼ਾਨੀ ਨਾ ਆਵੇ, ਇਸ ਲਈ ਬਣਨ ਵਾਲੀਆਂ ਸੜਕਾਂ ਦਾ ਕੰਮ ਜੰਗੀ ਪੱਧਰ *ਤੇ ਜਾਰੀ ਹੈ। ਉਨ੍ਹਾਂ ਕਿਹਾ ਕਿ ਸੜਕਾਂ ਦੀ ਸਥਿਤੀ ਦਾ ਜਾਇਜਾ ਲਿਆ ਜਾ ਰਿਹਾ ਹੈ ਜਿਥੇ ਜਿਥੇ ਵੀ ਸੜਕਾਂ ਬਣਨ ਵਾਲੀਆਂ ਹਨ ਉਥੇ ਸੜਕਾਂ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਰਾਹਗੀਰਾਂ ਨੂੰ ਪ੍ਰੇਸ਼ਾਣੀ ਨਾ ਝਲਣੀ ਪਵੇ, ਇਸ ਲਈ ਸੀ ਸੀ ਫਲੋਰਿੰਗ ਸੜਕਾਂ ਦੀ ਉਸਾਰੀ ਕਰਵਾਈ ਜਾ ਰਹੀ ਹੈ, ਦੇਰ ਸਵੇਰ ਸਮੇਂ ਜਦੋਂ ਮਰਜੀ ਬਿਨਾਂ ਕਿਸੇ ਖਜਲ-ਖੁਆਰੀ ਦੇ ਆਇਆ-ਜਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਲੋਕਾਂ ਨੂੰ ਸੁਖਾਵੇਂ ਮਾਹੌਲ ਵਿਚ ਆਪਣੀ ਜਿੰਦਗੀ ਬਤੀਤ ਕਰਨ ਲਈ ਸ਼ਲਾਘਾਯੋਗ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਹਰ ਵਰਗ ਦਾ ਵਿਕਾਸ ਕਰਨ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਬਿਨਾਂ ਕਿਸੇ ਪਾਰਟੀਬਾਜੀ ਦੇ ਹਰੇਕ ਗਲੀ-ਮੁਹੱਲੇ, ਸ਼ਹਿਰ-ਪਿੰਡ ਆਦਿ ਵਿਖੇ ਵਿਕਾਸ ਪ੍ਰੋਜੈਕਟਾਂ ਦੀ ਝੜੀ ਲਿਆਂਦੀ ਗਈ ਹੈ ਤਾਂ ਜੋ ਆਲਾ-ਦੁਆਲਾ ਸਹੂਲਤਾਂ ਨਾਲ ਭਰਪੂਰ ਹੋਵੇ।
