ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਸ਼ਹਿਰ ਦੇ ਚੱਕਰਾਂ ਵਾਲੇ ਝੁੱਗੇ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਕੀਤੀ ਰਵਾਨਾ

 ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੰਗਤ ਦੀ ਆਸਥਾ ਅਤੇ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਧਾਰਮਿਕ ਸਥਾਨਾਂ ਦੀ ਯਾਤਰਾ  ਲਈ ਮੁਫ਼ਤ ਮੁੱਖ ਮੰਤਰੀ ਤੀਰਥ ਯਾਤਰਾ ਸ਼ੁਰੂ ਕੀਤੀ ਗਈ ਹੈ।ਇਸੇ ਤਹਿਤ ਹੀ ਵਿਧਾਇਕ ਫਾਜ਼ਿਲਕਾ ਸ੍ਰ. ਨਰਿੰਦਰਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਸ਼ਹਿਰ ਦੇ ਚੱਕਰਾਂ ਵਾਲੇ ਝੁੱਗੇ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਰਵਾਨਾ ਕੀਤੀ ਜੋ ਸ਼ਰਧਾਲੂਆਂ ਨੂੰ

ਹਰਿਦੁਆਰ–ਰਿਸ਼ੀਕੇਸ਼ ਆਦਿ ਧਾਰਮਿਕ ਸਥਾਨਾਂ ਦੇ ਮੁਫਤ ਦਰਸ਼ਨ ਕਰਵਾਵੇਗੀ।

      ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਦੱਸਿਆ ਕਿ ਇਸ ਯਾਤਰਾ ਦੌਰਾਨ ਸੰਗਤ ਲਈ 2 ਦਿਨ ਅਤੇ 3 ਰਾਤਾਂ ਦਾ ਯਾਤਰਾ ਪ੍ਰਬੰਧ, ਭੋਜਨ ਅਤੇ ਰਹਿਣ ਲਈ ਹੋਟਲ ਦੀ ਸੁਵਿਧਾ ਦੇ ਨਾਲ ਏ. ਸੀ. ਸਲੀਪਰ ਬੱਸ ਦੀ ਸਹੂਲਤ ਉਪਲਬਧ ਕਰਵਾਈ ਗਈ ਹੈ।
ਉਨ੍ਹਾਂ ਕਿਹਾ ਕਿ ਸੰਗਤ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਨਾਲ-ਨਾਲ ਸੁਖਦ ਅਤੇ ਸੁਰੱਖਿਅਤ ਯਾਤਰਾ ਮੁਹੱਈਆ ਕਰਵਾਉਣਾ ਸਾਡੀ ਤਰਜੀਹ ਹੈ। 
     ਉਨ੍ਹਾਂ ਦੱਸਿਆ ਕਿ ਯਾਤਰਾ ਦੌਰਾਨ ਆਵਾਜਾਈ, ਰਹਿਣ-ਸਹਿਣ, ਭੋਜਨ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਸਰਕਾਰ ਵੱਲੋਂ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੰਗਤ ਦੀ ਸੇਵਾ, ਆਸਥਾ ਦਾ ਸਤਿਕਾਰ ਅਤੇ ਪੰਜਾਬ ਦੀ ਤਰੱਕੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਹੈ| ਉਨ੍ਹਾਂ ਯਾਤਰਾ ‘ਤੇ ਜਾਣ ਵਾਲੇ ਸਮੂਹ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਮੌਕੇ ਦੇ ਮੌਜੂਦ ਵਾਰਡ ਨੂੰ: 14 ਦੇ ਐਮ.ਸੀ ਪਿੰਦਰ ਜੀ, ਵਾਰਡ ਇੰਚਾਰਜ 23 ਤੋਂ ਅਨਿਲ ਸੇਠੀ ਜੀ, ਸ਼ਾਨੂੰ ਸੇਠੀ ਜੀ, ਅਤੇ ਹੋਰ ਆਮ ਆਦਮੀ ਪਾਰਟੀ ਦੇ ਆਗੂ ਸਨ |

Leave a Reply

Your email address will not be published. Required fields are marked *