ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਿਲਾਫ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਹਲਕੇ ਦੇ ਪਿੰਡ
ਢਾਣੀ ਬੁਰਜ, ਝੋਕ ਡਿਪੂਲਾਣਾ, ਸੰਤ ਖੀਵਾਪੁਰ, ਓਝਾਂ ਵਾਲੀ, ਬੂੜੀ ਵਾਲਾ ਚਿਸ਼ਤੀ ਅਤੇ ਝੁੱਗੇ ਗੁਲਾਬ ਸਿੰਘ (ਆਸਫਵਾਲਾ) ਵਿੱਚ ਨਸ਼ਾ ਮੁਕਤੀ ਯਾਤਰਾ ਦੌਰਾਨ ਆਯੋਜਿਤ ਜਨ ਸਭਾਵਾਂ ਵਿੱਚ ਸ਼ਿਰਕਤ ਕਰ ਕੇ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕੀਤਾ ਗਿਆ ਅਤੇ ਨਸ਼ਿਆਂ ਖਿਲਾਫ ਪੰਜਾਬ ਸਰਕਾਰ ਦੀ ਇਸ ਜੰਗ ਵਿੱਚ ਸਰਕਾਰ ਅਤੇ ਪ੍ਰਸ਼ਾਸਨ ਦਾ ਸਾਥ ਦੇਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਧਾਇਕ ਸਵਨਾ ਦੀ ਧਰਮਪਤਨੀ ਮੈਡਮ ਖੁਸ਼ਬੂ ਸਾਵਨਸੁੱਖਾ ਸਵਨਾ ਵੀ ਮੌਜੂਦ ਸਨ।

ਇਸ ਮੌਕੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਪੰਜਾਬ ਸਰਕਾਰ ਨਸ਼ੇ ਨਾਲ ਪੀੜਤ ਵਿਅਕਤੀਆਂ ਨਾਲ ਹਮਦਰਦੀ ਭਰਿਆ ਵਰਤਾਰਾ ਰੱਖ ਰਹੀ ਹੈ ਤੇ ਨਸ਼ਾ ਤਸਕਰਾਂ ਖਿਲਾਫ ਸਖਤੀ ਨਾਲ ਪੇਸ਼ ਆ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਕਰਨ ਵਾਲਿਆਂ ਦਾ ਇਲਾਜ ਨਸ਼ਾ ਛਡਾਊ ਕੇਂਦਰਾਂ ਵਿੱਚ ਬਿਲਕੁਲ ਮੁਫਤ ਕਰਵਾਇਆ ਜਾ ਰਿਹਾ ਹੈ ਤੇ ਉਥੇ ਉਹਨਾਂ ਨਾਲ ਹਮਦਰਦੀ ਭਰਿਆ ਵਰਤਾਰਾ ਰੱਖਿਆ ਜਾ ਰਿਹਾ ਹੈ ਅਤੇ ਹਰ ਤਰ੍ਹਾਂ ਦੀ ਸਿਹਤ ਪੱਖੋਂ ਸਹੂਲਤ ਵੀ ਦਿੱਤੀ ਜਾ ਰਹੀ ਹੈ।

ਉਹਨਾਂ ਕਿਹਾ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਜੇਲਾਂ ਵਿੱਚ ਬੰਦ ਕੀਤੇ ਜਾ ਰਹੇ ਹਨ ਤੇ ਉਨ੍ਹਾਂ ਦੇ ਘਰਾਂ ਤੇ ਵੀ ਪੀਲਾ ਪੰਜਾ ਚਲਾਇਆ ਜਾ ਰਿਹਾ! ਉਹਨਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਤੁਹਾਡੇ ਪਿੰਡ ਵੀ ਕੋਈ ਨਸ਼ੇ ਦਾ ਕਾਰੋਬਾਰ ਕਰਨ ਵਾਲਾ ਹੈ ਤਾਂ ਪਿੰਡ ਵਾਸੀ ਬੇਝਿਜਕ ਹੋ ਕੇ ਉਹਨਾਂ ਨੂੰ ਜਾਂ ਫਿਰ ਪੁਲਿਸ ਪ੍ਰਸ਼ਾਸਨ ਨੂੰ ਸੂਚਨਾ ਦੇਵੇ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। ਉਹਨਾਂ ਕਿਹਾ ਕਿ ਜੇਕਰ ਤੁਹਾਡੇ ਆਸ ਪਾਸ, ਗੁਆਂਢ ਜਾਂ ਰਿਸ਼ਤੇਦਾਰ ਵਿੱਚ ਕੋਈ ਵੀ ਨੌਜਵਾਨ ਜਾਂ ਵਿਅਕਤੀ ਨਸ਼ਾ ਕਰਦਾ ਹੈ ਤਾਂ ਉਸ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਭਰਤੀ ਕਰਵਾਇਆ ਜਾਵੇ ਤਾਂ ਜੋ ਉਹ ਨਸ਼ਾ ਛੱਡ ਕੇ ਆਪਣੀ ਬਾਕੀ ਦੀ ਜ਼ਿੰਦਗੀ ਤੰਦਰੁਸਤੀ ਅਤੇ ਮਾਣ ਸਨਮਾਨ ਵਾਲੀ ਬਤੀਤ ਕਰ ਸਕੇ! ਉਹਨਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਤੁਹਾਡੇ ਸਾਰੇ ਪਿੰਡ ਵਾਸੀਆਂ ਦੇ ਸਹਿਯੋਗ ਦੀ ਲੋੜ ਹੈ ਤਾਂ ਹੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੁੱਧ ਜੰਗ ਨੂੰ ਸਫਲ ਕੀਤਾ ਜਾ ਸਕਦਾ ਹੈ। ਇਸ ਦੌਰਾਨ ਉਨ੍ਹਾ ਨਸ਼ਿਆਂ ਦੇ ਖਾਤਮੇ ਵਿੱਚ ਆਪਣਾ ਪੂਰਨ ਸਹਿਯੋਗ ਦੇਣ ਲਈ ਪਿੰਡ ਵਾਸੀਆਂ ਨੂੰ ਸਹੁੰ ਵੀ ਚੁਕਾਈ
ਉਹਨਾਂ ਕਿਹਾ ਕਿ ਸਰਕਾਰ ਵੱਲੋਂ ਹੁਣ ਪੰਜਾਬ ਵਿੱਚ 13 ਹਜਾਰ ਖੇਡ ਗਰਾਊਂਡ ਬਣਾਏ ਜਾ ਰਹੇ ਹਨ ਤੇ ਸਾਡੇ ਫਾਜ਼ਿਲਕਾ ਜ਼ਿਲ੍ਹੇ ਵਿੱਚ ਵੀ ਇਹ ਖੇਡ ਗਰਾਊਂਡ ਬਣਾਏ ਜਾਣਗੇ! ਉਨ੍ਹਾਂ ਕਿਹਾ ਕਿ ਜਲਦੀ ਹੀ ਪਿੰਡ ਵਿੱਚ ਸਾਫ ਪੀਣ ਯੋਗ ਪਾਣੀ ਲਈ ਨਵਾਂ ਆਰਓ ਵੀ ਲਗਵਾਇਆ ਜਾ ਰਿਹਾ ਹੈ ਤੇ ਨਰੇਗਾ ਰਾਹੀਂ ਪਿੰਡ ਦੀਆਂ ਗਲੀਆਂ ਤੇ ਨਾਲੀਆਂ ਨੂੰ ਪੱਕਾ ਕੀਤਾ ਜਾਵੇਗਾ! ਉਹਨਾਂ ਕਿਹਾ ਕਿ ਪਿੰਡਾਂ ਵਿੱਚ ਜਲਦੀ ਹੀ 5 ਲੱਖ ਦੀ ਲਾਗਤ ਨਾਲ ਵਾਲੀਬਾਲ ਗਰਾਊਂਡ ਬਣਾਏ ਜਾਣਗੇ!

ਉਨ੍ਹਾਂ ਝੋਕ ਡਿਪੂਲਾਣਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ
ਤੁਹਾਡੇ ਪਿੰਡ ਵਿੱਚ ਖੇਡ ਗਰਾਉਂਡ ਲਈ 40 ਲੱਖ ਰੁਪਇਆ ਪਾਸ ਹੋ ਗਿਆ ਹੈ ਇਸ ਤੋਂ ਪਹਿਲਾਂ ਵੀ 22 ਲੱਖ ਰੁਪਇਆ ਪਿੰਡ ਦੇ ਖੇਡ ਗਰਾਊਂਡ ਨੂੰ ਦਿੱਤਾ ਗਿਆ! ਕੁੱਲ 62 ਲੱਖ ਦਾ ਲਾਗਤ ਨਾਲ ਹੁਣ ਤੁਹਾਡੇ ਪਿੰਡ ਦਾ ਖੇਡ ਸਟੇਡੀਅਮ ਬਣਾਇਆ ਜਾਵੇਗਾ ਜਿੱਥੇ ਨੌਜਵਾਨ ਖੇਡਾਂ ਖੇਡ ਕੇ ਸਰੀਰਕ ਤੇ ਮਾਨਸਿਕ ਪੱਖੋ ਤੰਦਰੁਸਤ ਹੋਣਗੇ! ਉਨ੍ਹਾਂ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿੰਡ ਵਾਸੀ ਨੌਜਵਾਨਾਂ ਦਾ ਯੂਥ ਕਲੱਬ ਚੁਣਨ ਜਿਸ ਵਿੱਚ ਪ੍ਰਧਾਨ, ਮੈਂਬਰ, ਸੈਕਟਰੀ ਆਦਿ ਚੁਣ ਲੈਣ ਤੁਹਾਡਾ ਇੱਕ ਰਜਿਸਟਰਡ ਕਲੱਬ ਬਣਾਇਆ ਜਾਵੇਗਾ ਜਿਸ ਰਾਹੀਂ ਤੁਹਾਨੂੰ ਖੇਡ ਦਾ ਸਮਾਨ ਦਿੱਤਾ ਜਾਵੇਗਾ!
ਉਹਨਾਂ ਕਿਹਾ ਕਿ ਪਿੰਡ ਵਿੱਚ ਵਿਕਾਸ ਕਾਰਜਾਂ ਲਈ ਗਰਾਂਟ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਹੁਣ 2 ਅਕਤੂਬਰ ਤੋਂ ਤੁਹਾਡੇ ਇਲਾਜ ਲਈ ਨਵਾਂ 10 ਲੱਖ ਦਾ ਕਾਰਡ ਬਣਾਉਣ ਜਾ ਰਹੀ ਹੈ ਤੇ ਤੁਸੀਂ ਆਪਣਾ ਆਧਾਰ ਕਾਰਡ ਦਿਖਾ ਕੇ ਹੀ ਉਹ ਕਾਰਡ ਬਣਵਾ ਸਕਦੇ ਜੇ ਜਿਸ ਤੇ ਤੁਹਾਡਾ 10 ਲੱਖ ਰੁਪਏ ਦਾ ਇਲਾਜ ਹੋਵੇਗਾ! ਇਸ ਉਪਰੰਤ ਉਨਾਂ ਪਿੰਡ ਦੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਤੇ ਯੋਗ ਸਮੱਸਿਆਵਾਂ ਦੇ ਹੱਲ ਲਈ ਤੁਰੰਤ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਵੀ ਦਿੱਤੇ!
ਇਸ ਮੌਕੇ ਵਿਧਾਇਕ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਦੀ ਧਰਮਪਤਨੀ ਮੈਡਮ ਖੁਸ਼ਬੂ ਸਾਵਨ ਸੁੱਖਾ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਨਾਲ ਨਾਲ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਜਿੰਨੀ ਵੀ ਸਰਕਾਰੀ ਸਕੂਲਾਂ ਵੱਲੋਂ ਡਿਮਾਂਡ ਭੇਜੀ ਗਈ ਹੈ ਦੇ ਆਧਾਰ ਤੇ ਸਰਕਾਰ ਵੱਲੋਂ ਸਕੂਲਾਂ ਨੂੰ ਫੰਡ ਜਾਰੀ ਕੀਤੇ ਗਏ ਹਨ ਤਾਂ ਜੋ ਸਾਡੇ ਨੌਜਵਾਨ ਬੱਚਿਆਂ ਦਾ ਭਵਿੱਖ ਉਜਵਲ ਹੋ ਸਕੇ! ਉਹਨਾਂ ਉਨਾ ਪਿੰਡ ਵਾਸੀਆਂ ਨੂੰ ਕਿਹਾ ਕਿ ਸਾਡੇ ਫਾਜ਼ਲਕਾ ਦੇ ਜੱਟ ਵਾਲੀ ਵਿਖੇ ਨਸ਼ਾ ਛੁਡਾਊ ਕੇਂਦਰ ਚੱਲ ਰਿਹਾ ਹੈ ਤੇ ਜੇਕਰ ਕਿਸੇ ਆ ਵੀ ਬੱਚਾ ਨਸ਼ਾ ਕਰਦਾ ਹੈ ਤਾਂ ਉਹ ਬੇਝਿਜਕ ਹੋ ਕੇ ਉੱਥੇ ਆਪਣੇ ਬੱਚੇ ਦਾ ਇਲਾਜ ਕਰਵਾ ਸਕਦੇ ਹਨ।
ਇਸ ਮੌਕੇ ਪੰਚਾਇਤ ਅਫਸਰ ਦਰਸ਼ਨ ਸਿੰਘ, ਬਲਾਕ ਸੰਮਤੀ ਚੇਅਰਮੈਨ ਗੁਰਦਿਆਲ ਸਿੰਘ, ਬੀਡੀਪੀਓ ਦਫਤਰ ਤੋਂ ਬਲਵਿੰਦਰ ਸਿੰਘ, ਸਾਬਕਾ ਸਰਪੰਚ ਹਰਿਮੰਦਰ ਸਿੰਘ ਬਰਾੜ, ਮਹਿਲਾ ਵਿੰਗ ਆਗੂ ਆਸ਼ਾ ਰਾਣੀ, ਬਲਾਕ ਪ੍ਰਧਾਨ ਅਮਰੀਕ ਸਿੰਘ, ਪੁਲਿਸ ਵਿਭਾਗ ਤੋਂ ਅਕਾਸ਼ ਕੰਬੋਜ, ਸਰਪੰਚ ਪ੍ਰੇਮ ਮੈਂਬਰ ਪੰਚਾਇਤ ਜਸਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।