ਪੰਜਾਬ ਸਰਕਾਰ ਦੀ “ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ”* ਤਹਿਤ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਅੱਜ ਫਾਜ਼ਿਲਕਾ ਦੇ ਵਾਰਡ ਨੰਬਰ 18 ਤੋਂ ਤੀਰਥ ਸਥਾਨਾਂ ਦੇ ਦਰਸਨਾਂ ਲਈ ਬੱਸ ਰਵਾਨਾ ਕੀਤੀ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੀ ਧਰਮਪਤਨੀ ਮੈਡਮ ਖੁਸ਼ਬੂ ਸਾਵਨ ਸੁੱਖਾ ਸਵਨਾ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।
ਉਨ੍ਹਾਂ ਸ਼ਰਧਾਲੂਆਂ ਨੂੰ ਸ਼ੁੱਭ ਕਾਮਨਾਵਾਂ ਦਿੰਦਿਆ ਦੱਸਿਆ ਕਿ ਉਹ ਇਸ ਬੱਸ ਤੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ , ਦੁਰਗਿਆਨਾ ਮੰਦਿਰ, ਜਲ੍ਹਿਆ ਵਾਲਾ ਬਾਗ, ਰਾਮਤੀਰਥ ਮੰਦਿਰ ਅਤੇ ਕਈ ਗੁਰੂਧਾਮਾਂ ਦੇ ਦਰਸ਼ਨ ਕਰਨਗੇ| ਉਨ੍ਹਾਂ ਕਿਹਾ ਕਿ ਤੀਰਥ ਸਥਾਨਾਂ ਦੇ ਦਰਸ਼ਨਾਂ ਤੋਂ ਇਲਾਵਾ ਰਹਿਣ-ਸਹਿਣ, ਖਾਣ -ਪੀਣ ਦਾ ਵਧੀਆ ਤੇ ਮੁਫਤ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਹੈ|

ਉਨ੍ਹਾਂ ਕਿਹਾ ਕਿ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ ਤੇ ਭੋਜਨ ਦਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਯਾਤਰੀ ਨੂੰ ਕੋਈ ਅਸੁਵਿਧਾ ਨਾ ਹੋਵੇ। ਉਨ੍ਹਾਂ ਕਿਹਾ ਕਿ ਬਜੁਰਗ ਅਵਸਥਾ ਵਿਚ ਸ਼ਰਧਾਲੂ ਤੀਰਥ ਸਥਾਨਾਂ ਵਿਖੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ ਤੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਮੁੱਖ ਉਦੇਸ਼ ਵੱਡੀ ਉਮਰ ਦੇ ਲੋਕਾਂ ਅਤੇ ਧਾਰਮਿਕ ਸ਼ਰਧਾਲੂਆਂ ਨੂੰ ਆਸਾਨ, ਸੁਰੱਖਿਅਤ ਅਤੇ ਮੁਫ਼ਤ ਤੀਰਥ ਦਰਸ਼ਨ ਕਰਵਾਉਣਾ ਹੈ।