ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਤੀਰਥ ਸਥਾਨਾ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਕੀਤੀਆਂ

ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਤੀਰਥ ਸਥਾਨਾ ਦੇ ਦਰਸ਼ਨਾਂ ਲਈ ਪਿੰਡ ਕਰਨੀਖੇੜਾ ਤੇ ਆਸਫ਼ ਵਾਲਾ ਤੋਂ ਬੱਸਾਂ ਰਵਾਨਾ ਕੀਤੀਆਂ।


ਉਨ੍ਹਾਂ ਕਿਹਾ ਕਿ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ,ਦੁਰਗਿਆਨਾ ਮੰਦਿਰ,ਜਲ੍ਹਿਆਵਾਲਾ ਬਾਗ, ਰਾਮਤੀਰਥ ਮੰਦਿਰ ਅਤੇ ਕਈ ਗੁਰੂਧਾਮਾਂ ਦੇ ਦਰਸ਼ਨ ਕਰਨਗੇ| ਉਨ੍ਹਾਂ ਕਿਹਾ ਕਿ ਤੀਰਥ ਸਥਾਨਾਂ ਦੇ ਦਰਸ਼ਨਾਂ ਤੋਂ ਇਲਾਵਾ ਰਹਿਣ-ਸਹਿਣ, ਖਾਣ -ਪੀਣ  ਦਾ ਵਧੀਆ ਤੇ ਮੁਫਤ ਪ੍ਰਬੰਧ ਪੰਜਾਬ ਸਰਕਾਰ ਵਲੋ ਕੀਤਾ ਗਿਆ ਹੈ|            ਵਿਧਾਇਕ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਸ਼ੁਰੂ ਹੋਣ ਨਾਲ ਸੰਗਤਾਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਸ ਯਾਤਰਾ ਦਾ ਅਨੇਕਾ ਲੋਕਾਂ ਨੇ ਲਾਹਾ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਬਜੁਰਗ ਅਵਸਥਾ ਵਿਚ ਸ਼ਰਧਾਲੂ ਤੀਰਥ ਸਥਾਨਾਂ ਵਿਖੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ ਉਹ ਸਰਕਾਰ ਦੀ ਇਸ ਸਕੀਮ ਦਾ ਵਧੇਰੇ ਲਾਭ ਉਠਾ ਰਹੇ ਹਨ।
ਇਸ ਮੌਕੇ ਸਰਪੰਚ ਗੁਰਸੇਵਕ ਸਿੰਘ , ਸਰਪੱਚ ਛਿੰਦਰ ਸਿੰਘ , ਸਰਪੰਚ ਕਰਮਜੀਤ ਸਿੰਘ , ਬਲਾਕ ਸੰਮਤੀ ਮੈਂਬਰ ਹਰਜੀਤ ਸਿੰਘ , ਸਰਪੰਚ ਬਲਕਾਰ ਸਿੰਘ ਅਤੇ ਹੋਰ ਵੀ ਆਮ ਆਦਮੀ ਪਾਰਟੀ ਦੇ ਵਰਕਰ ਮੌਜੂਦ ਸਨ ।

Leave a Reply

Your email address will not be published. Required fields are marked *