ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਤੋਂ ਸਾਦਕੀ ਬਾਰਡਰ ਰੋਡ ਤੇ ਪੈਂਦੀ ਰੇਲਵੇ ਲਾਈਨ ਉੱਪਰ 38 ਕਰੋੜ ਦੀ ਲਾਗਤ ਨਾਲ ਨਵੇਂ ਬਣੇ ਪੁੱਲ ਦਾ ਉਦਘਾਟਨ ਕਰਕੇ ਹਲਕੇ ਦੇ ਲੋਕਾਂ ਨੂੰ ਸਮਰਪਿਤ ਕੀਤਾ।
ਇਸ ਮੌਕੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਜਿੱਥੇ ਹਲਕਾ ਵਾਸੀਆਂ ਨੂੰ ਮੁਬਾਰਕਾਂ ਦਿੱਤੀਆਂ ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦਾ ਤਹਿ ਦਿਲੋਂ ਧੰਨਵਾਦ ਵੀ ਕੀਤਾ ਤੇ ਕਿਹਾ ਕਿ ਸਾਡੇ ਇਲਾਕੇ ਦੀ ਇਹ ਬੜੇ ਲੰਬੇ ਸਮੇਂ ਤੋਂ ਮੰਗ ਸੀ ਜਿਸ ਨੂੰ ਸਾਡੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੂਰਾ ਕਰਵਾਇਆ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਯਤਨਸ਼ੀਲ ਹੈ ਤੇ ਇਸੇ ਤਹਿਤ ਹੀ ਲਗਾਤਾਰ ਹਲਕਿਆਂ ਵਿੱਚ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਹਿਲਾਂ ਇੱਥੇ ਪੁਲ ਨਾ ਹੋਣ ਕਾਰਨ ਰਾਹੀਗਰਾਂ ਨੂੰ ਕਾਫੀ ਲੰਬਾ ਸਮਾਂ ਇੱਥੇ ਖੜ੍ਹ ਕੇ ਟਰੇਨ ਦਾ ਇੰਤਜਾਰ ਕਰਨਾ ਪੈਂਦਾ ਸੀ ਤੇ ਕਈ ਵਾਰ ਉਨ੍ਹਾਂ ਨੂੰ ਪਿੰਡਾਂ ਥਾਣੀ ਲੰਬਾ ਸਫਰ ਵੀ ਤੈਅ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਹੁਣ ਇਸ ਪੁੱਲ ਦੇ ਬਣਨ ਨਾਲ ਰਾਹੀਗਰਾਂ ਦੇ ਸਮੇਂ ਦੀ ਵੀ ਬਚਤ ਹੋਵੇਗੀ ਤੇ ਸਫਰ ਵੀ ਘੱਟ ਤੈਅ ਕਰਨਾ ਪਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲਗਾਤਰ ਸੂਬੇ ਦੇ ਵਿਕਾਸ ਲਈ ਨਵੇਂ ਉਪਰਾਲੇ ਕਰ ਰਹੀ ਹੈ ਤੇ ਨਵੇਂ ਨਵੇਂ ਪ੍ਰਾਜੈਕਟ ਉਲੀਕ ਰਹੀ ਹੈ। ਉਨ੍ਹਾਂ ਕਿਹਾ ਕਿ ਚਾਹੇ ਸੜਕਾਂ, ਸਿਹਤ, ਸਿੱਖਿਆ ਅਤੇ ਵਿਕਾਸ ਦੀ ਗੱਲ ਕਰੀਏ ਹਰ ਪੱਖ ਤੋਂ ਪੰਜਾਬ ਸਰਕਾਰ ਨੇ ਪੰਜਾਬ ਨੂੰ ਨਵੀਆਂ ਵਿਕਾਸ ਦੀਆਂ ਲੀਹਾਂ ਵੱਲ ਤੋਰਿਆ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਵੱਧ ਸੂਬੇ ਦਾ ਵਿਕਾਸ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਮੇਂ ਹੀ ਹੋਇਆ ਤੇ ਸਾਡੀ ਸਰਕਾਰ ਪਿੰਡਾਂ ਨੂੰ ਸਹਿਰੀ ਦਿੱਖ ਪ੍ਰਦਾਨ ਕਰਨ ਲਈ ਪਿੰਡਾਂ ਵਿੱਚ ਖੇਡ ਮੈਦਾਨ, ਪੱਕੀਆਂ ਸੜਕਾਂ, ਗਲੀਆਂ, ਨਾਲੀਆਂ ਤੇ ਸੀਵਰੇਜ ਵਿੱਚ ਸੁਧਾਰ ਕਰ ਰਹੀ ਹੈ ਤੇ ਪਿੰਡਾਂ ਵਿੱਚ ਖੇਡ ਮੈਦਾਨ ਬਣਾਉਣ ਦਾ ਮਕਸਦ ਇਹ ਹੈ ਕਿ ਸਾਡੀ ਨੌਜਵਾਨ ਪੀੜ੍ਹੀ ਨਸ਼ਿਆਂ ਤੋਂ ਦੂਰ ਰਹੇ ਅਤੇ ਖੇਡਾਂ ਵੱਲ ਵਧੇ। ਇਸ ਤਰ੍ਹਾਂ ਸਾਰੇ ਵਿਕਾਸ ਦੇ ਕੰਮ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੀਤੇ ਜਾ ਰਹੇ ਹਨ।

ਇਸ ਮੌਕੇ ਜ਼ਿਲ੍ਹਾ ਪ੍ਰਸ਼ਿਦ ਮੈਂਬਰ ਸੰਦੀਪ ਸਿੰਘ. ਸਰਪੰਚ ਹਰਜੀਤ ਸਿੰਘ. ਸਰਪੰਚ ਕਰਮਜੀਤ ਸਿੰਘ, ਸਰਪੰਚ ਸੁਖਦੀਪ ਸਿੰਘ ,ਸਰਪੰਚ ਮੁਖਤਿਆਰ ਸਿੰਘ. ਸਰਪੰਚ ਜਰਨੈਲ ਸਿੰਘ. ਸਰਪੰਚ ਰਾਜਿੰਦਰ ਸਿੰਘ. ਸਰਪੰਚ ਦਰਸ਼ਨ ਸਿੰਘ. ਜਗਰੂਪ ਸਿੰਘ. ਸਰਪੰਚ ਪ੍ਰੇਮ ਸਿੰਘ. ਸਰਪੰਚ ਸ਼ਿੰਦਰ ਸਿੰਘ. ਸਾਬਕਾ ਸਰਪੰਚ ਬਲਵਿੰਦਰ ਸਿੰਘ ਆਲਮਸਾਹ. ਸਰਪੰਚ ਮੁਖਤਿਆਰ ਸਿੰਘ ਬੇਰੀ ਵਾਲਾ ਸਮੇਤ ਵੱਡੀ ਗਿਣਤੀ ਵਿੱਚ ਆਪ ਆਗੂ ਹਾਜ਼ਰ ਸਨ।
