ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਪੰਜਾਬ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਦੇ ਤਹਿਤ ਫਾਜਿਲਕਾ ਦੇ ਵਿਧਾਇਕ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਨੇ 67 ਲੱਖ ਦੀ ਲਾਗਤ ਨਾਲ ਪਿੰਡ ਘੂਰਕਾ ਅਤੇ ਲੱਖੇ ਕੇ ਉਤਾੜ ਦੇ ਸਰਕਾਰੀ ਸਕੂਲਾਂ ਵਿਚ ਨਵੇਂ ਇੰਟ੍ਰੈਕਟਿਵ ਟੀਵੀ ਪੈਨਲ, ਨਵੇਂ ਫਰਨੀਚਰ, ਨਵੇਂ ਕਮਰੇ ਅਤੇ ਨਵੀਆਂ ਬਣਾਈਆਂ ਗਈਆਂ ਚਾਰ ਦੀਵਾਰੀਆਂ ਦਾ ਉਦਘਾਟਣ ਕੀਤਾ।
ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਵੱਡੇ ਸੁਧਾਰ ਕੀਤੇ ਗਏ ਹਨ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕੀਤਾ ਜਾ ਰਿਹਾ ਹੈ। ਇਸ ਤੋਂ ਬਿਨਾਂ ਸਕੂਲਾਂ ਦੇ ਅਧਿਆਪਕਾਂ ਨੂੰ ਦੇਸ਼ ਵਿਦੇਸ਼ ਤੋਂ ਵਧੀਆ ਸਿਖਲਾਈ ਦਵਾਈ ਜਾ ਰਹੀ ਹੈ ਤਾਂ ਜੋ ਸਾਡੇ ਮਨੁੱਖੀ ਸ਼ਕਤੀ ਦੇ ਹੁਨਰ ਵਿੱਚ ਹੋਰ ਵਾਧਾ ਹੋਵੇ ਅਤੇ ਸਾਡੇ ਅਧਿਆਪਕ ਵਿਦਿਆਰਥੀਆਂ ਨੂੰ ਵਿਸ਼ਵ ਪੱਧਰ ਦੀ ਸਿੱਖਿਆ ਮੁਹਈਆ ਕਰਵਾ ਸਕਣ।
ਉਹਨਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੇਲੇ ਸਰਹੱਦੀ ਪਿੰਡਾਂ ਦੇ ਸਕੂਲ ਅਣਗੌਲੇ ਸਨ ਪਰ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਸਰਕਾਰ ਵੱਲੋਂ ਕੌਮਾਂਤਰੀ ਸਰਹੱਦ ਦੇ ਨੇੜੇ ਵਸੇ ਪਿੰਡਾਂ ਤੱਕ ਸਿੱਖਿਆ ਕ੍ਰਾਂਤੀ ਦੀ ਲੋਅ ਪਹੁੰਚਾਈ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਆਉਣ ਵਾਲੇ ਸਮੇਂ ਵਿੱਚ ਵੀ ਸਕੂਲਾਂ ਦੀ ਬਿਹਤਰੀ ਲਈ ਹੋਰ ਗਰਾਂਟਾਂ ਵੀ ਦਿੱਤੀਆਂ ਜਾਣਗੀਆਂ। ਉਨਾਂ ਨੇ ਕਿਹਾ ਕਿ ਸਰਕਾਰ ਲਈ ਸਿੱਖਿਆ ਅਤੇ ਸਿਹਤ ਦੋ ਪ੍ਰਮੁੱਖ ਖੇਤਰ ਹਨ ।
ਇਸ ਦੌਰਾਨ ਉਨ੍ਹਾਂ ਦੇ ਧਰਮ ਪਤਨੀ ਖੁਸਬੂ ਸਾਵਨ ਸੁੱਖਾ ਨੇ ਵੀ ਸੰਬੋਧਨ ਕੀਤਾ ਅਤੇ ਵਿਦਿਆਰਥੀਆਂ ਖਾਸ ਕਰਕੇ ਕੁੜੀਆਂ ਨੂੰ ਵੱਧ ਤੋਂ ਵੱਧ ਪੜਾਈ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਤਹਿਤ ਸਰਕਾਰ ਵੱਲੋਂ ਸਹੂਲਤਾਂ ਦੇ ਪੱਖੋਂ ਵਿਦਿਆਰਥੀਆਂ ਨੂੰ ਕੋਈ ਦਿੱਕਤ ਨਾ ਆਵੇ ਇਸ ਲਈ ਸਕੂਲਾਂ ਅੰਦਰ ਬਿਹਤਰ ਬੁਨਿਆਦੀ ਢਾਚਾ ਸਥਾਪਿਤ ਕਰਨ ਲਈ ਪ੍ਰੁਰਜੋਰ ਉਪਰਾਲੇ ਕਰ ਰਹੀ ਹੈ।
ਇਸ ਮੌਕੇ ਸ੍ਰੀ ਸੁਰਿੰਦਰ ਕੰਬੋਜ ਹਲਕਾ ਸਿੱਖਿਆ ਕੋਆਰਡੀਨੇਟਰ ਅਤੇ ਸਰਪੰਚ ਬੀਰਬਲ ਘੁਰਕਾ ਪਰਮਜੀਤ ਚੇਅਰਮੈਨ ਮਾਰਕੀਟ ਕਮੇਟੀ ਨੂਰ ਸ਼ਾਹ ਅਤੇ ਰਾਜ ਸਿੰਘ ਯੂਥ ਸਰਪੰਚ ਸੁਮਨਜੀਤ ਸਿੰਘ ਲੱਖੇ ਕੇ ਉਤਾੜ ਤੋਂ ਇਲਾਵਾ ਸਕੂਲ ਦੇ ਪ੍ਰਿੰਸੀਪਲ, ਟੀਚਰ ਆਦਿ ਮੌਜੂਦ ਸਨ।
