ਹੜ੍ਹਾਂ ਦੌਰਾਨ ਕੀਤੀ ਸੇਵਾ ਤੇ ਕੱਚੀਆਂ ਜਮੀਨਾਂ ਦਾ ਮੁਆਵਜ਼ਾ ਦਵਾਉਣ ਅਤੇ ਲੋਕ ਭਲਾਈ ਦੇ ਕੰਮਾਂ ਲਈ ਰਾਏ ਸਿੱਖ ਸਮਾਜ ਸਭਾ ਪੰਜਾਬ ਵੱਲੋਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦਾ ਕੀਤਾ ਗਿਆ ਵਿਸ਼ੇਸ਼ ਤੌਰ ਤੇ ਸਨਮਾਨ

ਫਾਜ਼ਿਲਕਾ ਵਿਖੇ 19ਵੇਂ ਰਾਏ ਸਿੱਖ ਸੰਮੇਲਨ ਦੌਰਾਨ ਰਾਏ ਸਿੱਖ ਸਮਾਜ ਭਲਾਈ ਸਭਾ ਪੰਜਾਬ ਦੇ ਪ੍ਰਧਾਨ ਹੰਸਾ ਸਿੰਘ ਤੇ ਸਮੁੱਚੇ ਰਾਏ ਸਿੱਖ ਭਾਈਚਾਰੇ ਨੇ ਵਿਧਾਇਕ ਫਾਜ਼ਿਲਕਾ ਸ. ਨਰਿੰਦਰਪਾਲ ਸਿੰਘ ਸਵਨਾ ਨੂੰ ਸਨਮਾਨ ਚਿੰਨ੍ਹ ਤੇ ਤੋਸ਼ਾਲਾ ਭੇਟ ਕਰਕੇ ਵਿਸੇ਼ਸ਼ ਤੌਰ ਤੇ ਸਨਮਾਨ ਕੀਤਾ ਗਿਆ।
ਰਾਏ ਸਿੱਖ ਸਮਾਜ ਭਲਾਈ ਪੰਜਾਬ ਦੇ ਪ੍ਰਧਾਨ ਹੰਸਾ ਸਿੰਘ ਤੇ ਆਗੂਆਂ ਨੇ ਕਿਹਾ ਕਿ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਹਲਕੇ ਦੇ ਵਿਕਾਸ ਤੇ ਲੋਕ ਭਲਾਈ ਕੰਮਾਂ ਦੀ ਉਹ ਦੇਣ ਨਹੀਂ ਦੇ ਸਕਦੇ ਤੇ ਅੱਜ ਜੋ ਉਨ੍ਹਾਂ ਦਾ ਇਹ ਸਨਮਾਨ ਉਨ੍ਹਾਂ ਦੇ ਫਾਜ਼ਿਲਕਾ ਵਿੱਚ ਵਿਕਾਸ ਵਿੱਚ ਪਾਏ ਜਾ ਰਹੇ ਯੋਗਦਾਨ ਦੇ ਬਰਾਬਰ ਕੁੱਝ ਵੀ ਨਹੀਂ ਹੈ।


ਉਨ੍ਹਾਂ ਕਿਹਾ ਪਿਛਲੇ ਸਾਲ ਫਾਜ਼ਿਲਕਾ ਵਿੱਚ ਆਏ ਹੜ੍ਹਾਂ ਦੇ ਮੁਸ਼ਕਲ ਦੌਰ ਦੌਰਾਨ ਵਿਧਾਇਕ ਸਵਨਾ ਨੇ ਹਰ ਵਰਗ ਦੇ ਲੋਕਾਂ ਤੱਕ ਪਹੁੰਚ ਕਰਕੇ ਲੋਕਾਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਈ, ਜਿਸ ਨੂੰ ਲੋਕ ਕਦੇ ਵੀ ਭੁਲਾ ਨਹੀਂ ਸਕਦੇ।  ਇਸ ਤੋਂ ਇਲਾਵਾ ਇਸ ਹੜ੍ਹਾਂ ਦੇ ਦੌਰਾਨ ਉਨ੍ਹਾਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨਾਲ ਕੱਚੀਆਂ ਜਮੀਨਾਂ ਦੇ ਕਾਸਤਕਾਰਾਂ ਨੂੰ ਮੁਆਵਜ਼ਾ ਦੇਣ ਦੀ ਵੀ ਤਜਵੀਜ ਰੱਖੀ ਤੇ ਉਨ੍ਹਾਂ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿਵਾਇਆ। ਉਨ੍ਹਾਂ ਕਿਹਾ ਕਿ ਵਿਧਾਇਕ ਸਵਨਾ ਹਲਕੇ ਦੇ ਵਿਕਾਸ ਦੇ ਨਾਲ ਨਾਲ ਨੌਜਵਾਨਾਂ ਨੂੰ ਖੇਡਾਂ ਨਾਲ ਅਤੇ ਸਿੱਖਿਆ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕਰ ਰਹੇ ਹਨ। ਸਮਾਜ ਦੇ ਵਿਕਾਸ ਅਤੇ ਲੋਕ ਭਲਾਈ ਦੇ ਕੰਮਾਂ ਲਈ ਕੀਤੀਆਂ ਸੇਵਾਵਾਂ ਨੂੰ ਦੇਖਦਿਆਂ ਅੱਜ ਉਨ੍ਹਾਂ ਨੂੰ 19ਵੇਂ ਰਾਏ ਸਿੱਖ ਸੰਮੇਲਨ ਵਿੱਚ ਸਨਮਾਨਿਤ ਕੀਤਾ ਗਿਆ ਹੈ।
ਇਸ ਉਪਰੰਤ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਰਾਏ ਸਿੱਖ ਬਰਾਦਰੀ ਵੱਲੋਂ ਉਨ੍ਹਾਂ ਨੂੰ ਦਿੱਤੇ ਮਾਨ ਸਨਮਾਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੂਬੇ ਦੇ ਹਰ ਵਰਗ ਦੇ ਲੋਕਾਂ ਦੇ ਨਾਲ ਖੜ੍ਹੇ ਹਨ ਤੇ ਆਪਣੇ ਹਲਕੇ ਦੀ ਸੇਵਾ ਲਈ ਦਿਨ ਰਾਤ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਦਿਲੀਂ ਇੱਛਾ ਹੈ ਕਿ ਉਨ੍ਹਾਂ ਦਾ ਹਲਕਾ ਫਾਜ਼ਿਲਕਾ ਵਿਕਾਸ ਪੱਖੋਂ ਵਾਂਝਾ ਨਾ ਰਹੇ ਹਨ। ਇਸ ਲਈ ਲਗਾਤਾਰ ਲੋਕਾਂ ਵਿੱਚ ਵਿਚਰ ਕੇ ਉਨ੍ਹਾਂ ਦੀਆਂ ਰਾਏ ਜਾਣਦੇ ਹਨ ਤੇ ਮੁਸਕਲਾਂ ਸੁਣਦੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਚਾਹੇ ਉਹ ਸਿੱਖਿਆ, ਸਿਹਤ ਅਤੇ ਵਿਕਾਸ ਕਿਉਂ ਨਾ ਹੋਵੇ ਹਰ ਵਿਕਾਸ ਦੇ ਕੰਮ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਬਿਨਾਂ ਕਿਸੇ ਭੇਦਭਾਵ ਦੇ ਕੀਤੇ ਜਾ ਰਹੇ ਹਨ।ਇਸ ਦੌਰਾਨ ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਉਹ ਜਦੋਂ ਵੀ ਲੋਕਾਂ ਦੀਆਂ ਮੁਸ਼ਕਲਾਂ ਜਾਂ ਮੰਗਾ ਪਾਰਟੀ ਸੁਪਰੀਮੋ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਕੋਲ ਲੈ ਕੇ ਜਾਂਦੇ ਹਨ ਤਾਂ ਨਾਲ ਦੀ ਨਾਲ ਹੀ ਸਰਕਾਰ ਵੱਲੋਂ ਉਨ੍ਹਾਂ ਮੰਗਾ ਉਪਰ ਗੋਰ ਕਰਕੇ ਕੰਮ ਕਰਵਾਏ ਜਾਂਦੇ ਹਨ।ਇਸ ਲਈ ਉਹ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਤਹਿ ਦਿਲ ਤੋਂ ਧੰਨਵਾਦ ਕਰਦੇ ਹਨ।

Leave a Reply

Your email address will not be published. Required fields are marked *