ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਲੋਕ ਮਿਲਣੀ, ਲੋਕਾਂ ਵੱਲੋਂ ਭਰਵਾਂ ਹੁੰਗਾਰਾ

ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਅੱਜ ਆਪਣੇ ਹਲਕੇ ਦੇ ਪਿੰਡ ਮੁਹਾਰ ਜਮਸ਼ੇਰ, ਮੁਹਾਰ ਖੀਵਾ, ਮੁਹਾਰ ਸੋਨਾ, ਮੌਜ਼ਾਮ ਤੇ ਨਾਵਾ ਮੌਜ਼ਾਮ, ਨਵੀਂ ਬਸਤੀ ਸਲੇਮਸ਼ਾਹ, ਸਲੇਮਸ਼ਾਹ ਅਤੇ ਨਵਾਂ ਸਲੇਮਸ਼ਾਹ ਵਿਖੇ ਲੋਕ ਮਿਲਣੀ ਕੀਤੀ ਗਈ।ਇਸ ਦੌਰਾਨ ਪਿੰਡਾਂ ਵਿਚ ਵੱਡੀ ਗਿਣਤੀ ਵਿਚ ਆਮ ਲੋਕ ਇਕੱਠੇ ਹੋਏ ਅਤੇ ਵਿਧਾਇਕ ਸਵਨਾ ਨੂੰ ਆਪਣਾ ਸਮਰਥਨ ਦਿੱਤਾ। ਲੋਕਾਂ ਨੇ ਕਿਹਾ ਕਿ ਉਹ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਵਿਧਾਇਕ ਸਵਨਾ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਬਹੁਤ ਖੁਸ਼ ਹਨ।ਵਿਧਾਇਕ ਸਵਨਾ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ਤੇ ਹੀ ਕਈ ਮਸਲਿਆਂ ਦੇ ਹੱਲ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਹਨਾਂ ਕਿਹਾ ਕਿ ਫਾਜ਼ਿਲਕਾ ਹਲਕੇ ਦੇ ਲੋਕ ਮੇਰਾ ਪਰਿਵਾਰ ਹਨ ਅਤੇ ਉਹਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਮੇਰੀ ਪਹਿਲੀ ਜ਼ਿੰਮੇਵਾਰੀ ਹੈ। ਉਹਨਾਂ ਕਿਹਾ ਕਿ ਮਾਨ ਸਰਕਾਰ ਲੋਕਾਂ ਦੀਆਂ ਉਮੀਦਾਂ ਤੇ ਖਰੀ ਉੱਤਰ ਰਹੀ ਹੈ।ਇਸ ਮੌਕੇ ਤੇ ਮੌਜੂਦ ਪਿੰਡ ਦੇ ਸਰਪੰਚ ਤੇ ਪੰਚ, ਮੈਂਬਰ ਤੇ ਵੱਖ ਵੱਖ ਅਹੁਦੇਦਾਰ ਸਨ।

Leave a Reply

Your email address will not be published. Required fields are marked *