ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਹਲਕਾ ਫਾਜ਼ਿਲਕਾ ਤੋਂ ਸ੍ਰੀ. ਸੁਰੇਸ਼ ਗੋਇਲ ਜੀ ਨੂੰ ਅਗਰਵਾਲ ਵੈੱਲਫੇਅਰ ਬੋਰਡ ਦਾ ਨਵ ਨਿਯੁਕਤ ਚੇਅਰਮੈਨ ਬਣਨ ਤੇ ਵਧਾਈ ਦਿੱਤੀ।
ਇਸ ਦੌਰਾਨ ਉਨ੍ਹਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਚੇਅਰਮੈਨ ਸੁਰੇਸ਼ ਗੋਇਲ ਨੂੰ ਕਿਹਾ ਕਿ ਪਾਰਟੀ ਵੱਲੋਂ ਜੋ ਜਿੰਮੇਵਾਰੀ ਉਸ ਨੂੰ ਸੌਂਪੀ ਗਈ ਹੈ ਉਹ ਬਾਖੂਬੀ ਤੇ ਇਮਾਨਦਾਰੀ ਨਾਲ ਨਿਭਾਏ ਅਤੇ ਅਗਰਵਾਲ ਭਾਈਚਾਰੇ ਅਤੇ ਹਲਕੇ ਦੇ ਲੋਕ ਜੋ ਵੀ ਆਸ ਤੇ ਵਿਕਾਸ ਦੇ ਕੰਮਾਂ ਲਈ ਉਨ੍ਹਾਂ ਕੋਲ ਆਉਂਦੇ ਹਨ ਉਹ ਸਾਰੇ ਵਿਕਾਸ ਦੇ ਕੰਮ ਪਾਰਟੀਬਾਜ਼ੀ ਅਤੇ ਭੇਦਭਾਵ ਤੋਂ ਉੱਪਰ ਉੱਠ ਕੇ ਕੀਤੇ ਜਾਣ।