ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਦੇ ਉਦੇਸ਼ ਦੀ ਪੂਰਤੀ ਸਦਕਾ ਸੂਬੇ ਦੀ ਨੌਜਵਾਨੀ ਨੂੰ ਖੇਡਾਂ ਅਤੇ ਸਿੱਖਿਆ ਨਾਲ ਜੋੜ ਰਹੀ ਹੈ। ਨੌਜਵਾਨ ਵਰਗ ਨਸ਼ਿਆਂ ਤੋਂ ਦੂਰ ਰਹੇ, ਇਸ ਲਈ ਵੱਧ ਤੋ ਵੱਧ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ ਤਾਂ ਜੋ ਨੌਜਵਾਨ ਖੇਡਾਂ ਨਾਲ ਜੁੜਿਆ ਰਹੇ।
ਇਸੇ ਤਹਿਤ ਹਲਕਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਹਲਕਾ ਫਾਜ਼ਿਲਕਾ ਦੇ ਪਿੰਡ ਚੁਆੜਿਆਂ ਵਾਲੀ ਵਿਖੇ 50 ਲੱਖ ਦੀ ਲਾਗਤ ਨਾਲ ਬਣਾਏ ਗਏ ਖੇਡ ਸਟੇਡੀਅਮ ਦਾ ਉਦਘਾਟਨ ਕੀਤਾ | ਇਸ ਦੌਰਾਨ ਉਨਾਂ ਨੌਜਵਾਨਾਂ ਨੂੰ ਖੇਡ ਦਾ ਸਮਾਨ ਵੀ ਵੰਡਿਆ!
ਇਸ ਮੌਕੇ ਬੋਲਦਿਆਂ ਵਿਧਾਇਕ ਨਰਿੰਦਰ ਪਾਲ ਸਿੰਘ ਸਮਨਾ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਜਿੱਥੇ ਖੇਡ ਮੈਦਾਨ ਬਣਾਏ ਜਾ ਰਹੇ ਹਨ ਉਥੇ ਹੀ ਸਿੱਖਿਆ ਨਾਲ ਜੋੜਨ ਲਈ ਸਕੂਲਾਂ ਦਾ ਆਧੁਨਿਕੀਕਰਨ ਵੀ ਕੀਤਾ ਜਾ ਰਿਹਾ!
ਉਨ੍ਹਾਂ ਕਿਹਾ ਕਿ ਨੌਜਵਾਨ ਪੀੜੀ ਸਾਡਾ ਭਵਿੱਖ ਹਨ ਤੇ ਸਾਡਾ ਭਵਿੱਖ ਹੱਸਦਾ ਖੇਡਦਾ ਤੇ ਰੋਸ਼ਨਾਉਂਦਾ ਹੀ ਹੋਵੇ ਇਸ ਲਈ ਪੰਜਾਬ ਸਰਕਾਰ ਨੌਜਵਾਨੀ ਨੂੰ ਬਚਾਉਣ ਲਈ ਸਾਰਥਕ ਉਪਰਾਲੇ ਕਰ ਰਹੀ ਹੈ| ਉਹਨਾਂ ਕਿਹਾ ਕਿ ਖੇਡ ਮੈਦਾਨਾਂ ਦੀ ਉਸਾਰੀ ਨਾਲ ਜਿੱਥੇ ਨੌਜਵਾਨ ਮਾੜੀ ਸੰਗਤ ਵਿੱਚ ਜਾਣ ਤੋਂ ਬਚੇਗਾ ਉੱਥੇ ਖੇਡਾਂ ਖੇਡਣ ਨਾਲ ਨੌਜਵਾਨ ਸਿਹਤਮੰਦ ਤੇ ਤੰਦਰੁਸਤ ਹੋਵੇਗਾ | ਪਿੰਡਾਂ ਵਿੱਚ ਖੇਡ ਮੈਦਾਨ ਹੋਣ ਨਾਲ ਖਿਡਾਰੀ ਆਪਣੀ ਖੇਡ ਨੂੰ ਹੋਰ ਨਿਖਾਰ ਸਕੇਗਾ ਤੇ ਕਿਸੇ ਹੋਰ ਥਾਂ ਤੇ ਖੇਡ ਲਈ ਆਉਣ ਜਾਣ ਦੀ ਖੱਜਲ ਖਵਾਰੀ ਤੋਂ ਵੀ ਬਚੇਗਾ| ਨੌਜਵਾਨ ਖੇਡਾਂ ਖੇਡ ਕੇ ਸੂਬੇ ਦਾ ਨਾਮ ਰੋਸ਼ਨ ਕਰੇਗਾ ਤੇ ਚੰਗੀ ਮੁਹਾਰਤ ਹਾਸਲ ਕਰੇਗਾ|
ਵਿਧਾਇਕ ਫਾਜ਼ਿਲਕਾ ਸ੍ਰੀ ਸਵਨਾ ਨੇ ਕਿਹਾ ਕਿ ਮੌਜੂਦਾ ਸਰਕਾਰ ਨੋਜਵਾਨ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਨੌਜਵਾਨ ਵਰਗ ਨੂੰ ਮਾੜੀ ਕੁਰੀਤੀਆਂ ਤੋਂ ਬਚਾਉਣ ਲਈ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ ਜਿਥੇ ਲਗਾਤਾਰ ਮਿਹਨਤ ਕਰਕੇ ਜਿਥੇ ਇਕ-ਇਕ ਨੋਜਵਾਨ ਸਿਹਤਮੰਦ ਰਹੇਗਾ ਤੇ ਖੇਡਾਂ ਖੇਡ ਕੇ ਆਪਣੀ ਐਨਰਜੀ ਨੂੰ ਸਕਰਾਤਮਕ ਗਤੀਵਿਧੀਆਂ ਵੱਲ ਲਗਾਏਗਾ |
