ਫਾਜ਼ਿਲਕਾ ਜ਼ਿਲ੍ਹੇ ਵਿੱਚ ਹੋਈ ਮੌਕ ਡਰਿੱਲ, ਹਵਾਈ ਹਮਲੇ ਮੌਕੇ ਬਚਾਅ ਦੇ ਤਰੀਕਿਆਂ ਦਾ ਕੀਤਾ ਅਭਿਆਸ

ਫਾਜ਼ਿਲਕਾ 31 ਮਈ
ਆਪਰੇਸ਼ਨ ਸ਼ੀਲਡ ਦੇ ਤਹਿਤ ਫਾਜ਼ਿਲਕਾ ਵਿਖੇ ਅੱਜ ਹਵਾਈ ਹਮਲੇ ਮੌਕੇ ਰੱਖੀਆਂ ਜਾਣ ਵਾਲੀਆਂ ਸਾਵਧਾਨੀਆਂ ਅਤੇ ਪ੍ਰਭਾਵਿਤ ਲੋਕਾਂ ਦੀ ਦੇਖਭਾਲ ਦੇ ਵਿਸ਼ੇ ਤੇ ਇੱਕ ਮੌਕ ਡਰਿੱਲ ਕੀਤੀ ਗਈ। ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਹ ਮੌਕ ਡਰਿਲ ਐਸਡੀਐਮ ਕੰਵਰਜੀਤ ਸਿੰਘ ਮਾਨ ਦੀ ਦੇਖਰੇਖ ਹੇਠ ਹੋਈ।
ਇਸ ਮੌਕ ਡਰਿੱਲ ਵਿੱਚ ਐਸਪੀ ਮਨਿੰਦਰ ਸਿੰਘ ਬੇਦੀ ਤੋਂ ਇਲਾਵਾ ਪੰਜਾਬ ਹੋਮਗਾਰਡ ਅਤੇ ਸਿਵਲ ਡਿਫੈਂਸ ਤੋਂ ਕੰਪਨੀ ਕਮਾਂਡਰ ਮਨਪ੍ਰੀਤ ਸਿੰਘ, ਮਨੀਸ਼ ਅਹੂਜਾ, ਸੰਦੀਪ ਕੰਬੋਜ, ਵਿਪਲ ਕੁਮਾਰ ਯਾਦਵ, ਰੁਪਿੰਦਰ ਸਿੰਘ ਭੁੱਲਰ, ਆਦਿਸ਼ ਗੁਪਤਾ ਅਤੇ ਡਿਪਟੀ ਚੀਫ ਵਾਰਡਨ ਹਰੀ ਰਾਮ ਖਿਜੜੀ ਨੇ ਭਾਗ ਲਿਆ।

ਡਿਪਟੀ ਕਮਿਸ਼ਨਰ ਦਫਤਰ ਵਿਖੇ ਪਹਿਲਾਂ ਸਿਵਿਲ ਡਿਫੈਂਸ ਦੀ ਟੀਮ ਵੱਲੋਂ ਸਮੂਹ ਭਾਗੀਦਾਰਾਂ ਨੂੰ ਹਵਾਈ ਹਮਲੇ ਤੋਂ ਬਚਾਉ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਫਿਰ ਇਸ ਪ੍ਰਕਿਰਿਆ ਦਾ ਡੈਮੋ ਕਰਕੇ ਵਿਖਾਇਆ ਗਿਆ। ਠੀਕ 6 ਵਜੇ ਹਵਾਈ ਹਮਲੇ ਦੇ ਖਤਰੇ ਦਾ ਸਾਇਰਨ ਵੱਜਿਆ ਅਤੇ ਉਸ ਤੋਂ ਬਾਅਦ ਇਹ ਅਭਿਆਸ ਕੀਤਾ ਗਿਆ। ਜਿਸ ਵਿੱਚ ਪਹਿਲੇ ਅਭਿਆਸ ਵਿੱਚ ਦਿਖਾਇਆ ਗਿਆ ਕਿ ਜੋ ਲੋਕ ਧਰਤੀ ਤੇ ਲੇਟ ਗਏ ਜਾਂ ਸੁਰੱਖਿਤ ਥਾਵਾਂ ਤੇ ਚਲੇ ਗਏ ਉਹ ਬਚ ਗਏ ਅਤੇ ਜਿਨਾਂ ਨੇ ਸੁਰੱਖਿਆ ਉਪਾਅ ਦੀ ਪਾਲਣਾ ਨਹੀਂ ਕੀਤੀ ਉਹ ਪ੍ਰਭਾਵਿਤ ਹੋਏ । ਉਸ ਤੋਂ ਬਾਅਦ ਇਸ ਤਰ੍ਹਾਂ ਪ੍ਰਭਾਵਿਤ ਹੋਏ ਲੋਕਾਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਭੇਜਣ ਦਾ ਅਭਿਆਸ ਕੀਤਾ ਗਿਆ ਅਤੇ ਨਾਲ ਦੀ ਨਾਲ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਵੀ ਫਾਇਰ ਬ੍ਰਿਗੇਡ ਦੀ ਮਦਦ ਨਾਲ ਮੌਕੇ ਤੇ ਰੋਕਣ ਦਾ ਅਭਿਆਸ ਕੀਤਾ ਗਿਆ। ਇਸ ਤੋਂ ਬਿਨਾਂ ਇਸ ਮੌਕੇ ਅਭਿਆਸ ਰਾਹੀਂ ਲੋਕਾਂ ਨੂੰ ਸਮਝਾਇਆ ਗਿਆ ਕਿ ਹਵਾਈ ਹਮਲੇ ਸਮੇਂ ਉਹਨਾਂ ਨੇ ਕਿਹੜੀਆਂ ਸਾਵਧਾਨੀਆਂ ਵਰਤਣੀਆਂ ਹਨ।

ਐਸਡੀਐਮ ਕੰਵਰਜੀਤ ਸਿੰਘ ਮਾਨ ਨੇ ਕਿਹਾ ਕਿ ਇਹ ਇੱਕ ਅਭਿਆਸ ਸੀ ਅਤੇ ਇਸ ਦਾ ਉਦੇਸ਼ ਕਿਸੇ ਵੀ ਖਤਰੇ ਲਈ ਆਪਣੇ ਆਪ ਨੂੰ ਤਿਆਰ ਕਰਨਾ ਹੈ। ਉਹਨਾਂ ਨੇ ਕਿਹਾ ਕਿ ਇਸ ਕਾਰਜ ਵਿੱਚ ਲੋਕਾਂ ਦੀ ਭਾਗੀਦਾਰੀ ਬਹੁਤ ਮਹੱਤਵਪੂਰਨ ਹੁੰਦੀ ਹੈ ਅਤੇ ਹਰੇਕ ਨਾਗਰਿਕ ਨੂੰ ਇਹਨਾਂ ਮੁਢਲੇ ਸਿਧਾਂਤਾਂ ਦੀ ਜਾਣਕਾਰੀ ਹੋਣੀ ਚਾਹੀਦੀ ਹੈ। ਉਹਨਾਂ ਨੇ ਕਿਹਾ ਕਿ ਜੇਕਰ ਹਵਾਈ ਹਮਲੇ ਦਾ ਖਤਰੇ ਦਾ ਸਾਇਰਨ ਵੱਜੇ ਤਾਂ ਸਭ ਤੋਂ ਪਹਿਲਾਂ ਆਪਣੇ ਆਪ ਨੂੰ ਕਿਸੇ ਇਮਾਰਤ ਵਿੱਚ ਸੁਰੱਖਿਤ ਕਰੋ। ਜੇਕਰ ਨੇੜੇ ਇਮਾਰਤ ਨਾ ਹੋਵੇ ਤਾਂ ਦਰਖਤ ਹੇਠ ਸ਼ਰਨ ਲਵੋ। ਇਮਾਰਤ ਦੇ ਅੰਦਰ ਵੀ ਖਿੜਕੀਆਂ ਦੇ ਨੇੜੇ ਖੜੇ ਨਾ ਹੋਵੋ ਅਤੇ ਕਿਸੇ ਕੋਨੇ ਵਿੱਚ ਸ਼ਰਨ ਲਵੋ। ਜੇਕਰ ਰਾਤ ਦਾ ਸਮਾਂ ਹੋਵੇ ਤਾਂ ਹਰ ਪ੍ਰਕਾਰ ਦੀਆਂ ਲਾਈਟਾਂ ਬੰਦ ਕਰ ਦਿਓ।

ਇਸ ਮੌਕੇ ਐਸਪੀ ਮਨਿੰਦਰ ਸਿੰਘ ਬੇਦੀ ਨੇ ਕਿਹਾ ਕਿ ਜਨ ਭਾਗੀਦਾਰੀ ਨਾਲ ਅਸੀਂ ਕਿਸੇ ਵੀ ਆਫਤ ਦਾ ਟਾਕਰਾ ਬਿਹਤਰ ਤਰੀਕੇ ਨਾਲ ਕਰ ਸਕਦੇ ਹਾਂ। ਕੰਪਨੀ ਕਮਾਂਡਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਅਭਿਆਸ ਦਾ ਉਦੇਸ਼ ਸਾਰੇ ਵਿਭਾਗਾਂ ਵਿੱਚ ਆਪਸੀ ਤਾਲਮੇਲ ਨੂੰ ਬਿਹਤਰ ਕਰਨਾ ਅਤੇ ਆਪਣੀ ਗੁਣਵੱਤਾ ਵਿੱਚ ਸੁਧਾਰ ਕਰਨਾ ਹੈ । ਇਸ ਮੌਕੇ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਗੁਰਦਾਸ ਸਿੰਘ, ਸੁਪਰਡੈਂਟ ਪ੍ਰਦੀਪ ਗਖੜ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਬਾਕਸ
31 ਮਈ ਦੀ ਰਾਤ 9 ਤੋਂ 9:30 ਵਜੇ ਤੱਕ ਬਲੈਕ ਆਊਟ ਦਾ ਅਭਿਆਸ ਹੋਵੇਗਾ। ਇਸ ਦੌਰਾਨ ਸਮੂਹ ਜਿਲ੍ਹਾਂ ਵਾਸੀਆਂ ਨੂੰ ਹਰ ਪ੍ਰਕਾਰ ਦੀਆਂ ਲਾਈਟਾਂ ਬੰਦ ਰੱਖਣ ਦੀ ਅਪੀਲ ਹੈ।

Leave a Reply

Your email address will not be published. Required fields are marked *