ਯੁੱਧ ਨਸ਼ਿਆ ਵਿਰੁੱਧ ਦੇ ਤਹਿਤ ਪੁਲਿਸ ਵੱਲੋਂ ਲਗਾਤਾਰ ਨਸ਼ਾ ਤਸਕਰਾਂ ਦੇ ਉੱਪਰ ਕੀਤੀ ਜਾ ਰਹੀ ਹੈ ਕਾਰਵਾਈ ਮੁਖਬਰ ਖਾਸ ਦੀ ਇਤਲਾਹ ਤੇ ਥਾਣਾ ਸਿਟੀ ਸਾਊਥ ਵੱਲੋਂ ਇੱਕ ਨਸ਼ਾ ਤਸਕਰ ਮਹਿਲਾ ਨੂੰ 500 ਗਰਾਮ ਹੈਰੋਇਨ ਨਾਲ ਕੀਤਾ ਗਿਰਫ਼ਤਾਰ
ਜਾਣਕਾਰੀ ਦਿੰਦੇ ਹੋਏ ਡੀਐਸਪੀ ਸਿਟੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਰੇਖਾ ਪਤਨੀ ਜਗਸੀਰ ਸਿੰਘ ਵਾਸੀ ਜਨੇਰ ਜ਼ਿਲਾ ਮੋਗਾ ਦੀ ਰਹਿਣ ਵਾਲੀ ਹੈ ਅਤੇ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਚੁੰਗੀ ਨੰਬਰ ਤਿੰਨ ਕੋਲੇ ਉਹ ਗ੍ਰਾਹਕ ਦੀ ਉਡੀਕ ਕਰ ਰਹੀ ਹੈ ਉਹ ਨਸ਼ਾ ਵੇਚਣ ਦੀ ਆਦੀ ਹੈ ਪੁਲਿਸ ਵੱਲੋਂ ਮੌਕੇ ਤੇ ਜਾ ਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 500 ਗ੍ਰਾਮ ਹੈਰੋਇਨ ਬਰਾਮਦ ਹੋਈ । ਮੌਕੇ ਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਅੱਗੇ ਰਿਮਾਂਡ ਤੇ ਲੈ ਕੇ ਪੁੱਛਗਿਛ ਕੀਤੀ ਜਾਵੇਗੀ ਕਿ ਕਿੱਥੋਂ ਲੈ ਕੇ ਆਏ ਸੀ ਅਤੇ ਕਿਸ ਨੂੰ ਇਹ ਹੈਰੋਇਨ ਵੇਚਣੀ ਸੀ
ਬਾਈਟ ਡੀਐਸਪੀ ਸਿਟੀ ਗੁਰਪ੍ਰੀਤ ਸਿੰਘ

