ਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

ਮੋਹਾਲੀ ਪੁਲਿਸ ਵੱਲੋਂ ਫ਼ਿਲਮ ਅਦਾਕਾਰਾ ਹਿਮਾਂਸ਼ੀ ਖੁਰਾਣਾ ਵੱਲੋਂ ਆਪਣੀ ਈਮੇਲ ਆਈ ਡੀ ‘ਤੇ ਪ੍ਰਾਪਤ ਧਮਕੀ ਭਰੀ ਈਮੇਲ ਸਬੰਧੀ ਦਰਜ ਕਰਵਾਈ ਗਈ ਸ਼ਿਕਾਇਤ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਥਾਣਾ ਸੋਹਾਣਾ ਵਿਖੇ ਅੱਜ ਭਾਰਤੀ ਨਿਆਂ ਸੰਹਿਤਾ (ਬੀ ਐਨ ਐਸ) ਦੀਆਂ ਧਾਰਾਵਾਂ 308(4) ਅਤੇ 351(3) ਅਧੀਨ ਐਫ ਆਈ ਆਰ ਨੰਬਰ 42 ਦਰਜ ਕੀਤੀ ਗਈ ਹੈ।

ਐਸ ਪੀ (ਜਾਂਚ) ਸੌਰਵ ਜਿੰਦਲ ਅਨੁਸਾਰ ਪ੍ਰਾਪਤ ਸ਼ਿਕਾਇਤ ਅਨੁਸਾਰ, ਈਮੇਲ ਰਾਹੀਂ ਇੱਕ ਵਾਇਸ ਨੋਟ ਪ੍ਰਾਪਤ ਹੋਇਆ ਜੋ ਕਿ ਕਥਿਤ ਤੌਰ ‘ਤੇ ਵਿਦੇਸ਼ ਵਿੱਚ ਬੈਠੇ ਇੱਕ ਗੈਂਗਸਟਰ ਵੱਲੋਂ ਭੇਜਿਆ ਗਿਆ ਸੀ ਅਤੇ ਜਿਸ ਵਿੱਚ 10 ਕਰੋੜ ਰੁਪਏ ਦੀ ਫ਼ਿਰੌਤੀ ਦੀ ਮੰਗ ਕੀਤੀ ਗਈ।

ਜ਼ਿਲ੍ਹਾ ਐਸ.ਏ.ਐਸ. ਨਗਰ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਵਿੱਚ ਈਮੇਲ ਅਤੇ ਵਾਇਸ ਮੈਸੇਜ ਦੇ ਸਰੋਤ ਦਾ ਪਤਾ ਲਗਾਉਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

Leave a Reply

Your email address will not be published. Required fields are marked *