ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦਾ ਸਮੁੱਚਾ ਵਿਕਾਸ ਕਰਮ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਇਤਿਹਾਸਕ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਕਰਨ ਸਬੰਧੀ ਅਹਿਮ ਮੀਟਿੰਗ ਕੀਤੀ। ਇਸ ਮੌਕੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸੁਮੇਰ ਸਿੰਘ ਗੁਰਜਰ, ਡਾਇਰੈਕਟਰ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਅਤੇ ਗਰੁੱਪ ਕੈਪਟਨ ਪ੍ਰਿੰਸੀਪਲ, ਸੈਨਿਕ ਸਕੂਲ ਕਪੂਰਥਲਾ, ਆਈ ਮਨੋਜ ਮੇਨਨ ਵਿਸੇਸ਼ ਤੌਰ ਤੇ ਹਾਜ਼ਰ ਸਨ।
ਮੀਟਿੰਗ ਦੌਰਾਨ ਅਧਿਕਾਰੀਆਂ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਮੌਜੂਦਾ ਸਥਿਤੀ, ਰੈਸਟੋਰੇਸ਼ਨ ਯੋਜਨਾ ਅਤੇ ਪ੍ਰੋਜੈਕਟ ਦੀ ਪ੍ਰਗਤੀ ਸਬੰਧੀ ਮੰਤਰੀ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸੈਨਿਕ ਸਕੂਲ ਨਾਲ ਸਬੰਧਤ ਪ੍ਰਬੰਧਕੀ ਮੁੱਦਿਆਂ ਅਤੇ ਬਜਟ ਬਾਰੇ ਵੀ ਵਿਸੇਸ਼ ਚਰਚਾ ਕੀਤੀ ਗਈ।
ਇਸ ਮੀਟਿੰਗ ਦੌਰਾਨ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਨਿਰਦੇਸ਼ ਕਿ ਇਤਿਹਾਸਕ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰਰੇਸ਼ਨ ਦੇ ਕੰਮ ਦੀ ਮੁਕੰਮਲ ਯੋਜਨਾ ਤੁਰੰਤ ਤਿਆਰ ਕੀਤੀ ਜਾਵੇ। ਉਨ੍ਹਾ ਕਿਹਾ ਕਿ ਇਸ ਇਮਾਰਤ ਲਈ ਲੋੜੀਂਦੇ ਫੰਡਾਂ ਦੀ ਸੂਚੀ ਬਣਾ ਕੇ ਜਲਦੀ ਭੇਜੀ ਜਾਵੇ। ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਸਕੂਲ ਦੀ ਰੈਸਟੋਰੇਸ਼ਨ
ਲਈ ਲੋੜੀਂਦੇ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾ ਕਿਹਾ ਇਸ ਕੰਮ ਲਈ ਲੋਕ ਨਿਰਮਾਣ ਵਿਭਾਗ ਨਾਲ ਤਾਲ-ਮੇਲ ਕਾਰਵਾਈ ਆਰੰਭੀ ਜਾਵੇ। ਉਨ੍ਹਾ ਕਿਹਾ ਕਿ ਕੰਮ ਵਿੱਚ ਢਿੱਲ ਮੱਠ ਕਰਨ ਵਾਲੇ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਮੌਜੂਦ ਅਧਿਕਾਰੀਆਂ ਨੇ ਮੰਤਰੀ ਨੂੰ ਹਰ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਲੋੜੀਂਦੀ ਕਾਰਵਾਈ ਤੁਰੰਤ ਆਰੰਭ ਕਰਨ ਦਾ ਵਿਸ਼ਵਾਸ ਜਤਾਇਆ।
