‘ਸੀ.ਐਮ. ਦੀ ਯੋਗਸ਼ਾਲਾ’ ਹੇਠ 22 ਹਜ਼ਾਰ ਤੋਂ ਵਧੇਰੇ ਮੈਂਬਰਾਂ ਨੇ ਕਰਵਾਈ ਰਜਿਸਟ੍ਰੇਸ਼ਨ: ਐੱਸ.ਡੀ.ਐੱਮ ਰਵਿੰਦਰ ਅਰੋੜਾ

ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਿਹਤਮੰਦ ਰੱਖਣ ਲਈ ਸੀ.ਐਮ. ਦੀ ਯੋਗਸ਼ਾਲਾ ਪੂਰੇ ਪੰਜਾਬ ਵਿੱਚ ਚਲਾਈ ਜਾ ਰਹੀ ਹੈ। ਸੀ.ਐੱਮ. ਦੀ ਯੋਗਸ਼ਾਲਾ ਦੇ ਪ੍ਰੋਜੈਕਟ ਹੇਠ ਫਾਜ਼ਿਲਕਾ ਜ਼ਿਲ੍ਹੇ ਵਿੱਚ ਰੋਜ਼ਾਨਾ ਸਵੇਰੇ ਅਤੇ ਸ਼ਾਮ 570 ਤੋਂ ਵੱਧ ਕਲਾਸਾਂ ਯੋਗ ਦੀਆਂ ਲਗਾਈਆਂ ਜਾ ਰਹੀਆਂ ਹਨ। ਇਸ ਤਹਿਤ ਹੁਣ ਤੱਕ 22 ਹਜ਼ਾਰ ਤੋਂ ਵਧੇਰੇ ਮੈਂਬਰਾਂ ਨੇ ਮੁਫ਼ਤ ਯੋਗਾ ਕਰਨ ਲਈ ਰਜਿਸਟ੍ਰੇਸ਼ਨ ਕਰਵਾਈ ਹੈ। ਇਹ ਜਾਣਕਾਰੀ ਐੱਸ.ਡੀ.ਐੱਮ ਅਬੋਹਰ ਸ੍ਰੀ. ਰਵਿੰਦਰ ਅਰੋੜਾ ਨੇ ਸਾਂਝੀ ਕੀਤੀ।


ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦਾ ਉਦੇਸ਼ ਹੈ ਕਿ ਯੋਗ ਦੇ ਸਰੀਰਕ ਅਤੇ ਮਾਨਸਿਕ ਲਾਭ ਸਮਾਜ ਦੇ ਹਰ ਵਰਗ ਤੱਕ ਪਹੁੰਚਣ, ਤਾਂ ਜੋ ਹਰ ਨਾਗਰਿਕ ਤੰਦਰੁਸਤ, ਤਣਾਅ-ਮੁਕਤ ਅਤੇ ਉਰਜਾਵਾਨ ਜੀਵਨ ਜੀਅ ਸਕੇ। ਇਸੇ ਤਹਿਤ ਹੀ“ਸੀਐਮ ਦੀ ਯੋਗਸ਼ਾਲਾ” ਮੁਹਿੰਮ ਰਾਹੀਂ ਪੰਜਾਬ ਸਰਕਾਰ ਲੋਕਾਂ ਨੂੰ ਮੁਫ਼ਤ ਯੋਗ ਸਿਖਲਾਈ ਮੁਹੱਈਆ ਕਰਵਾ ਰਹੀ ਹੈ, ਜਿਸ ਨਾਲ “ਰੰਗਲਾ ਪੰਜਾਬ” ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਮਦਦ ਮਿਲ ਰਹੀ ਹੈ।
  ਉਨ੍ਹਾਂ ਕਿਹਾ ਕਿ “ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਵੱਲੋਂ ਸ਼ੁਰੂ ਕੀਤੀ ਗਈ ‘ਸੀਐਮ ਦੀ ਯੋਗਸ਼ਾਲਾ’ ਪਹਿਲ ਸਮਾਜ ਨੂੰ ਸਿਹਤਮੰਦ ਅਤੇ ਜਾਗਰੂਕ ਬਣਾਉਣ ਵੱਲ ਇੱਕ ਸ਼ਲਾਘਾਯੋਗ ਉਪਰਾਲਾ ਹੈ। ਜ਼ਿਲ੍ਹੇ ਵਿੱਚ ਲੋਕਾਂ ਦੀ ਵੱਧ ਰਹੀ ਭਾਗੀਦਾਰੀ ਇਹ ਦਰਸਾਉਂਦੀ ਹੈ ਕਿ ਲੋਕ ਯੋਗ ਪ੍ਰਤੀ ਜਾਗਰੂਕ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਆਪਣੇ ਨੇੜਲੇ ਯੋਗ ਕੇਂਦਰ ਨਾਲ ਜੁੜ ਕੇ ਨਿਯਮਿਤ ਯੋਗ ਕਰਨ ਅਤੇ ਸਿਹਤਮੰਦ ਤੇ ਰੰਗਲੇ ਪੰਜਾਬ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ।”
ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕਿਸੇ ਵੀ ਗਲੀ ਮੁਹੱਲੇ ਦੇ ਵਿੱਚ ਲੋਕ ਯੋਗ ਕਲਾਸ ਲਗਵਾਉਣਾ ਚਾਹੁੰਦੇ ਹਨ ਤਾਂ ਉਹ 25 ਮੈਂਬਰਾਂ ਦਾ ਇੱਕ ਗਰੁੱਪ ਬਣਾ ਕੇ ਫੋਨ ਨੰਬਰ 76694-00500 ’ਤੇ ਮਿਸਡ ਕਾਲ ਕਰ ਸਕਦੇ ਹਨ ਜਾਂ ਫੋਨ ਨੰਬਰ 78888-40148 ‘ਤੇ ਵੀ ਗੱਲਬਾਤ ਕਰ ਸਕਦੇ ਹਨ। ਇਸ ਤੋਂ ਇਲਾਵਾ ਮੁਫ਼ਤ ਯੋਗ ਕਲਾਸਾਂ ਲਈ https://cmdiyogshala.punjab.gov.in ’ਤੇ ਵੀ ਰਜਿਸਟ੍ਰੇਸ਼ਨ ਕੀਤੀ ਜਾ ਸਕਦੀ ਹੈ।

Leave a Reply

Your email address will not be published. Required fields are marked *