ਮਾਂ ਦਾ ਦੁੱਧ ਬੱਚੇ ਲਈ ਅੰਮ੍ਰਿਤ ਸਮਾਨ: ਡਾਕਟਰ ਏਰਿਕ

ਦੁੱਧ ਬੱਚੇ ਦੇ ਸਰਵਪੱਖੀ ਵਿਕਾਸ ਲਈ ਪੋਸ਼ਣ ਦਾ ਸਭ ਤੋਂ ਵਧੀਆ ਸਰੋਤ : ਡਾਕਟਰ ਮਨੀ ਗਰਗ

ਫਾਜਿਲਕਾ 11 ਅਗਸਤ
ਡਾਕਟਰ ਰਾਜ ਕੁਮਾਰ ਸਿਵਲ ਸਰਜਨ ਫ਼ਾਜ਼ਿਲਕਾ ਦੀ ਉਚੇਚੀ ਨਿਗਰਾਨੀ ਵਿੱਚ ਡਾਕਟਰ ਰੋਹਿਤ ਗੋਇਲ ਸਹਾਇਕ ਸਿਵਲ ਸਰਜਨ, ਡਾਕਟਰ ਅਰਪਿਤ ਗੁਪਤਾ ਜ਼ਿਲ੍ਹਾ ਟੀਕਾਕਰਣ ਅਫ਼ਸਰ ਅਤੇ ਡਾਕਟਰ ਏਰਿਕ ਸੀਨੀਅਰ ਮੈਡੀਕਲ ਅਫ਼ਸਰ ਦੀ ਦੇਖਰੇਖ ਵਿੱਚ ਸਿਵਲ ਹਸਪਤਾਲ ਫ਼ਾਜ਼ਿਲਕਾ ਵਿਖੇ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਜਾਗਰੂਕ ਕੀਤਾ ਗਿਆ।



ਇਸ ਸਮੇਂ ਡਾਕਟਰ ਮਨੀ ਗਰਗ ਬੱਚਿਆਂ ਦੇ ਰੋਗਾਂ ਦੇ ਮਾਹਿਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਂ ਦਾ ਦੁੱਧ ਬੱਚੇ ਦੇ ਸਰਵਪੱਖੀ ਵਿਕਾਸ ਲਈ ਪੋਸ਼ਣ ਦਾ ਸਭ ਤੋਂ ਉੱਤਮ ਸਰੋਤ ਹੈ। ਬੱਚਿਆਂ ਨੂੰ ਮਾਂ ਦਾ ਦੁੱਧ ਪਿਆਉਣ ਨਾਲ ਬਹੁਤ ਬਿਮਾਰੀਆਂ ਲੱਗਣ ਦਾ ਖ਼ਤਰਾ ਘੱਟ ਹੁੰਦਾ ਹੈ, ਉੱਥੇ ਹੀ ਆਪਣਾ ਦੁੱਧ ਪਿਆਉਣ ਨਾਲ ਮਾਵਾਂ ਵਿੱਚ ਛਾਤੀ ਦੇ ਕੈਂਸਰ, ਅੰਡਕੋਸ਼ ਦੇ ਕੈਂਸਰ ਅਤੇ ਸ਼ੂਗਰ ਦਾ ਖ਼ਤਰਾ ਵੀ ਘੱਟ ਜਾਂਦਾ ਹੈ ਅਤੇ ਆਪਸੀ ਪਿਆਰ ਵੱਧਦਾ ਹੈ।  ਉਹ ਬੱਚਿਆਂ ਅੰਦਰ ਮਜ਼ਬੂਤ ਇਮਿਊਨਿਟੀ ਬਣਾਉਂਦਾ ਹੈ। ਬੱਚੇ ਨੂੰ ਪਹਿਲੇ ਛੇ ਮਹੀਨੇ ਸਿਰਫ਼ ਮਾਂ ਦਾ ਦੁੱਧ ਹੀ ਦੇਣਾ ਚਾਹੀਦਾ ਹੈ ਅਤੇ ਉਸ ਤੋਂ ਬਾਅਦ ਬਾਹਰਲੀ ਖੁਰਾਕ ਸ਼ੁਰੂ ਕਰ ਦੇਣੀ ਚਾਹੀਦੀ ਹੈ। ਮਾਂ ਨੂੰ ਘੱਟੋ ਘੱਟ ਦੋ ਸਾਲ ਤੱਕ ਬੱਚੇ ਨੂੰ ਆਪਣਾ ਦੁੱਧ ਪਿਲਾਉਂਦੇ ਰਹਿਣਾ ਚਾਹੀਦਾ ਹੈ।

ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਮਾਂ ਦਾ ਦੁੱਧ ਬਹੁਤ ਜ਼ਰੂਰੀ ਹੈ ਕਿਉਂਕਿ ਇਸ ਵਿੱਚ ਬੱਚੇ ਦੇ ਸਰਵਪੱਖੀ ਵਿਕਾਸ ਲਈ ਜ਼ਰੂਰੀ ਤੱਤ ਮੌਜੂਦ ਹੁੰਦੇ ਹਨ। ਮਾਂ ਦਾ ਦੁੱਧ ਬੱਚੇ ਲਈ ਅੰਮ੍ਰਿਤ ਦੀ ਤਰ੍ਹਾਂ ਹੈ।  ਬੱਚਿਆਂ ਨੂੰ ਮਾਂ ਦਾ ਪਹਿਲਾ ਗਾੜ੍ਹਾ ਦੁੱਧ ਪਿਆਉਣ ਨਾਲ ਬੱਚੇ ਵਿੱਚ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਵੱਧਦੀ ਹੈ ਅਤੇ ਪਹਿਲੇ ਅੱਧੇ ਘੰਟੇ ਵਿਚ ਮਾਂ ਦਾ ਦੁੱਧ ਪਿਆਉਣ ਨਾਲ ਨਵਜੰਮੇ ਬੱਚਿਆਂ ਦੀਆਂ ਮੌਤਾਂ ਨੂੰ 20 ਫ਼ੀਸਦੀ ਤੱਕ ਘੱਟ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਬੱਚਿਆਂ ਨੂੰ ਪਹਿਲੇ ਅੱਧੇ ਘੰਟੇ ਵਿਚ ਮਾਂ ਦਾ ਦੁੱਧ ਨਹੀਂ ਦਿੱਤਾ ਜਾਂਦਾ, ਉਨ੍ਹਾਂ ਨੂੰ  ਨਿਮੋਨੀਆ ਹੋਣ ਦਾ ਖਤਰਾ ਅਤੇ ਦਸਤ ਦੀਆਂ ਬਿਮਾਰੀਆਂ ਦਾ ਖ਼ਤਰਾ ਵੱਧ ਹੁੰਦਾ ਹੈ।
ਮਾਸ ਮੀਡੀਆ ਵਿੰਗ ਤੋਂ ਵਿਨੋਦ ਖੁਰਾਣਾ, ਮਨਬੀਰ ਸਿੰਘ, ਦਿਵੇਸ਼ ਕੁਮਾਰ ਨੇ ਦੱਸਿਆ ਕਿ ਬੱਚੇ ਦੇ ਜਨਮ ਹੋਣ ਉਪਰੰਤ ਮਾਂ ਦੇ ਦੁੱਧ ਤੋਂ ਪਹਿਲਾਂ ਕੋਈ ਚੀਜ਼ ਨਹੀਂ ਦੇਣੀ ਚਾਹੀਦੀ, ਗੁੜਤੀ ਵੀ ਮਾਂ ਦੇ ਦੁੱਧ ਦੀ ਹੀ ਦਿੱਤੀ ਜਾਵੇ। ਬੱਚੇ ਨੂੰ ਕਿਸੇ ਵੀ ਪ੍ਰਕਾਰ ਦੀ ਚੁੰਘਣੀ ਨਹੀਂ ਦੇਣੀ ਚਾਹੀਦੀ।
ਐਲ.ਐਚ.ਵੀ ਦਵਿੰਦਰ ਕੌਰ ਅਤੇ ਏ.ਐਨ.ਐਮ ਸ਼ਾਲੂ ਨੇ ਕਿਹਾ ਕਿ ਛੋਟੇ ਬੱਚਿਆਂ ਵਾਲੇ ਘਰਾਂ ਵਿੱਚ ਓ ਆਰ ਐਸ ਦਾ ਪੈਕਟ ਜਰੂਰ ਰੱਖਿਆ ਜਾਵੇ, ਤਾਂ ਕਿ ਕਿਸੇ ਨੂੰ ਵੀ ਦਸਤ ਲੱਗਣ ਤੇ ਓ ਆਰ ਐਸ ਦਿੱਤਾ ਜਾ ਸਕੇ। ਉਹਨਾਂ ਮਾਤਾਵਾਂ ਨੂੰ ਦੁੱਧ ਪਿਲਾਉਣ ਦੀ ਸਹੀ ਤਰੀਕੇ ਬਾਰੇ ਵੀ ਦੱਸਿਆ।

Leave a Reply

Your email address will not be published. Required fields are marked *