ਨਗਰ ਕੌਂਸਲ ਅਮਲੋਹ ਵੱਲੋਂ ਨਾਗਰਿਕਾਂ ਦੀ ਸਹੂਲਤ ਲਈ ਸ਼ਹਿਰ ਦੇ ਵੱਖ-ਵੱਖ ਥਾਵਾਂ ਤੇ ਬਣਾਏ ਗਏ 04 ਟਾਇਲਟ ਬਲਾਕ

*ਸ਼ਹਿਰ ਵਿੱਚ 02 ਹੋਰ ਨਵੇਂ ਬਲਾਕ ਬਣਾਉਣ ਲਈ ਪਾਇਆ ਗਿਆ ਮਤਾ

ਅਮਲੋਹ/ਫ਼ਤਹਿਗੜ੍ਹ ਸਾਹਿਬ, 21 ਅਪ੍ਰੈਲ: ਨਗਰ ਕੌਂਸਲ ਅਮਲੋਹ ਵੱਲੋਂ ਲੋਕਾਂ ਦੀ ਸਹੂਲਤ ਲਈ ਸ਼ਹਿਰ ਦੇ ਵੱਖ-ਵੱਖ ਸਥਾਨਾਂ ਤੇ ਮਰਦਾਂ ਤੇ ਔਰਤਾਂ ਲਈ 04 ਜਨਤਕ ਪਖਾਨਾ ਬਲਾਕ ਬਣਾਏ ਗਏ ਹਨ ਅਤੇ 02 ਨਵੇਂ ਟਾਇਲਟ ਬਲਾਕ ਬਣਾਉਣ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ, ਤਾਂ ਜੋ ਸ਼ਹਿਰ ਵਾਸੀਆਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਲ ਪੇਸ਼ ਨਾ ਆਵੇ। ਇਹ ਜਾਣਕਾਰੀ ਨਗਰ ਕੌਂਸਲ ਅਮਲੋਹ ਦੇ ਕਾਰਜ ਸਾਧਕ ਅਫਸਰ ਬਲਜਿੰਦਰ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਅਨਾਜ ਮੰਡੀ ਅਮਲੋਹ ਵਿਖੇ ਬਣਾਇਆ ਗਿਆ ਟਾਇਲਟ ਬਲਾਕ ਕਈ ਵਾਰ ਰਾਤ ਦੇ ਸਮੇਂ ਬੰਦ ਕੀਤਾ ਜਾਂਦਾ ਹੈ ਕਿਉਂਕਿ ਕਈ ਵਾਰ ਸ਼ਰਾਰਤੀ ਵਿਅਕਤੀ ਸਮਾਨ ਦੀ ਤੋੜ ਭੰਨ ਕਰ ਜਾਂਦੇ ਹਨ।



ਕਾਰਜ ਸਾਧਕ ਅਫਸਰ ਨੇ ਦੱਸਿਆ ਕਿ ਅਨਾਜ ਮੰਡੀ ਵਿੱਚ ਕੰਮ ਕਰਨ ਵਾਲੇ ਮਜਦੂਰਾਂ ਲਈ ਮੰਡੀ ਬੋਰਡ ਵੱਲੋਂ ਮੰਡੀ ਵਿੱਚ ਵੱਖਰੇ ਪਖਾਨੇ ਬਣਾਏ ਗਏ ਹਨ ਅਤੇ ਨਗਰ ਕੌਂਸਲ ਵੱਲੋਂ ਬਣਾਏ ਪਖਾਨੇ ਵੀ ਖੁਲਵਾ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਵੱਲੋਂ ਕੌਂਸਲ ਨਾਲ ਸਬੰਧਤ ਮੁਸ਼ਕਲਾਂ ਦਾ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਂਦਾ ਹੈ।



ਈ.ਓ. ਬਲਜਿੰਦਰ ਸਿੰਘ ਨੇ ਕਿਹਾ ਕਿ ਜਨਤਕ ਪਖਾਨਿਆਂ ਵਿੱਚ ਭਾਵੇਂ ਨਗਰ ਕੌਂਸਲ ਵੱਲੋਂ ਨਿਰੰਤਰ ਸਾਫ ਸਫਾਈ ਕਰਵਾਈ ਜਾਂਦੀ ਹੈ ਪ੍ਰੰਤੂ ਫਿਰ ਵੀ ਲੋਕ ਪਖਾਨਿਆਂ ਵਿੱਚ ਗੰਦਗੀ ਫੈਲਾ ਦਿੰਦੇ ਹਨ ਜਿਸ ਕਾਰਨ ਬਿਮਾਰੀਆਂ ਲੱਗਣ ਦਾ ਖਦਸਾ ਬਣਿਆਂ ਰਹਿੰਦਾ ਹੈ। ਉਨ੍ਹਾਂ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਕੌਂਸਲ ਵੱਲੋਂ ਬਣਾਏ ਪਖਾਨਿਆਂ ਦੀ ਸਾਫ ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਤਾਂ ਜੋ ਗੰਦਗੀ ਨਾ ਫੈਲ ਸਕੇ।

Leave a Reply

Your email address will not be published. Required fields are marked *