ਕੌਮੀ  ਲੋਕ ਅਦਾਲਤ ਦਾ ਆਯੋਜਨ 14 ਮਾਰਚ 2026 ਨੂੰ

ਸ੍ਰੀ ਧਰਮਿੰਦਰ ਪਾਲ ਸਿੰਗਲਾ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾਂ ਤੇ 14 ਮਾਰਚ 2026 ਨੂੰ ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਦੀਆਂ ਅਦਾਲਤਾਂ ਵਿਖ਼ੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ| ਇਹ ਜਾਣਕਾਰੀ ਮੈਡਮ ਰੂਚੀ ਸਵਪਨ ਸ਼ਰਮਾ, ਮਾਣਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਨੇ ਦਿੱਤੀ | ਉਨ੍ਹਾਂ ਕਿਹਾ ਕਿ ਜਿਨ੍ਹਾਂ ਦੇ ਕੇਸ ਅਦਾਲਤ ਵਿੱਚ ਚੱਲ ਰਹੇ ਹਨ ਉਹ ਆਪਣੇ ਕੇਸਾਂ ਦਾ ਨਿਪਟਾਰਾ ਲੋਕ ਅਦਾਲਤਾਂ ਰਾਹੀਂ ਕਰਵਾ ਕੇ ਵੱਧ ਤੋਂ ਵੱਧ ਲਾਭ ਉਠਾ ਸਕਦੇ ਹਨ| ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਟੋਲ-ਫ੍ਰੀ ਨੰਬਰ 15100 ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੇ ਦਫ਼ਤਰੀ ਨੰਬਰ 01638-261500 ’ਤੇ ਸੰਪਰਕ ਕਰ ਸਕਦੇ ਹਨ |

Leave a Reply

Your email address will not be published. Required fields are marked *