ਜ਼ਿਲ੍ਹਾ ਚੋਣ ਅਫ਼ਸਰ- ਕਮ- ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ‘ਤੇ ਬੂਥ ਲੈਵਲ ਅਫਸਰਾਂ ਲਈ ਰਾਸ਼ਟਰੀ ਸਿਖਲਾਈ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਉਹਨਾਂ ਨੇ ਦੱਸਿਆ ਕਿ ਚੋਣਕਾਰ ਰਜਿਸਟਰੇਸ਼ਨ ਅਫਸਰ 054- ਬਸੀ ਪਠਾਣਾ, 055- ਫਤਹਿਗੜ੍ਹ ਸਾਹਿਬ ਅਤੇ 056- ਅਮਲੋਹ ਵੱਲੋਂ ਆਪਣੇ ਚੋਣ ਹਲਕਿਆਂ ਵਿੱਚ ਬੀ.ਐਲ.ਓਜ਼ ਨੂੰ ਸਿਖਲਾਈ ਦੇਣ ਲਈ ਸ਼ਡਿਊਲ ਜਾਰੀ ਕੀਤਾ ਗਿਆ ਹੈ ਜਿਸ ਤਹਿਤ 50-50 ਬੀ.ਐਲ.ਓਜ਼ ਦੇ ਚਾਰ ਵੱਖ-ਵੱਖ ਬੈਚਾਂ ਨੂੰ 7 ਜੁਲਾਈ ਤੋਂ 10 ਜੁਲਾਈ ਤੱਕ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਹਰੇਕ ਬੈਚ ਨੂੰ ਇਕ ਰੋਜ਼ਾ ਸਿਖਲਾਈ ਦਿੱਤੀ ਜਾਵੇਗੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਟ੍ਰੇਨਿੰਗ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗਾ। ਉਹਨਾਂ ਨੇ ਦੱਸਿਆ ਕਿ ਬਸੀ ਪਠਾਣਾ ਦੇ ਬੀ.ਐਲ.ਓਜ਼ ਦੀ ਟ੍ਰੇਨਿੰਗ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ (ਡਾਇਟ) ਫਤਹਿਗੜ੍ਹ ਸਾਹਿਬ ਵਿਖੇ ਹੋਵੇਗੀ। ਉਹਨਾਂ ਨੇ ਦੱਸਿਆ ਕਿ ਚੋਣ ਹਲਕਾ ਫਤਿਹਗੜ੍ਹ ਸਾਹਿਬ ਦੇ ਬੀਐਲੋਜ ਦੀ ਟ੍ਰੇਨਿੰਗ ਬੱਚਤ ਭਵਨ ਵਿਖੇ ਹੋਵੇਗੀ ਜਦਕਿ ਚੋਣ ਹਲਕਾ ਅਮਲੋਹ ਦੇ ਬੀਐਲਓਜ਼ ਦੀ ਸਿਖਲਾਈ ਮਹਾਂ ਪ੍ਰਗਿਆ ਸੈਮੀਨਾਰ ਹਾਲ, ਦੇਸ਼ ਭਗਤ ਯੂਨੀਵਰਸਿਟੀ, ਅਮਲੋਹ ਵਿੱਚ ਨਿਰਧਾਰਿਤ ਕੀਤੀ ਗਈ ਹੈ।
