ਐਨ.ਡੀ.ਆਰ.ਐੱਫ ਬਠਿੰਡਾ ਦੀ ਸਤਵੀਂ ਬਟਾਲੀਅਨ ਵੱਲੋਂ 11 ਦਸੰਬਰ ਨੂੰ ਸਵੇਰੇ 11 ਵਜੇ ਡੀਸੀ ਕੰਪਲੈਕਸ ਵਿਖੇ ਇੱਕ ਮੌਕ ਡਰਿੱਲ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਫੀਲਡ ਅਫਸਰ ਸ਼ੰਕਰ ਸ਼ਰਮਾ ਨੇ ਦੱਸਿਆ ਕਿ ਇਸ ਮਹੱਤਵਪੂਰਨ ਅਭਿਆਸ ਦਾ ਉਦੇਸ਼, ਕਿਸੇ ਵੱਡੇ ਭੂਚਾਲ ਦੀ ਸਥਿਤੀ ਵਿੱਚ ਵੱਖ-ਵੱਖ ਏਜੰਸੀਆਂ, ਸਰਕਾਰੀ ਵਿਭਾਗਾਂ ਅਤੇ ਬਚਾਅ ਟੀਮਾਂ ਦੇ ਤਾਲਮੇਲ, ਤਿਆਰੀ ਅਤੇ ਪ੍ਰਤੀਕਿਰਿਆ ਸਮਰੱਥਾ ਨੂੰ ਪਰਖਣਾ ਹੈ। ਉਨ੍ਹਾਂ ਦੱਸਿਆ ਕਿ
ਇਹ ਮੌਕ ਡਰਿੱਲ ਭੂਚਾਲ ਤੋਂ ਬਾਅਦ ਪੈਦਾ ਹੋਣ ਵਾਲੇ ਅਸਲ ਹਾਲਾਤਾਂ ਜਿਵੇਂ ਕਿ ਇਮਾਰਤਾਂ ਦਾ ਢਹਿ-ਢੇਰੀ ਹੋਣਾ, ਲੋਕਾਂ ਦੇ ਮਲਬੇ ਹੇਠ ਦੱਬੇ ਹੋਣਾ, ਅਤੇ ਜ਼ਖਮੀਆਂ ਨੂੰ ਬਾਹਰ ਕੱਢਣਾ ਅਤੇ ਮੈਡੀਕਲ ਸਹਾਇਤਾ ਪ੍ਰਦਾਨ ਕਰਨਾ ਆਦਿ ਨੂੰ ਦਰਸਾਏਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਹ ਕੇਵਲ ਅਹਤਿਆਤੀ ਤੌਰ ਉੱਤੇ ਕੀਤੀ ਜਾ ਰਹੀ ਹੈ ਅਤੇ ਇਸ ਦਾ ਮਕਸਦ ਐਨਡੀਆਰਐੱਫ, ਸਥਾਨਕ ਪੁਲਿਸ, ਫਾਇਰ ਬ੍ਰਿਗੇਡ, ਸਿਹਤ ਵਿਭਾਗ, ਸਿਵਲ ਡਿਫੈਂਸ, ਅਤੇ ਜ਼ਿਲ੍ਹਾ ਪ੍ਰਸ਼ਾਸਨ ਸਮੇਤ ਸਾਰੇ ਭਾਈਵਾਲਾਂ ਦਰਮਿਆਨ ਸਾਂਝੇ ਆਪ੍ਰੇਸ਼ਨਾਂ ਨੂੰ ਸੁਚਾਰੂ ਬਣਾਉਣਾ ਹੈ।
