ਵਣਾਂ ਹੇਠਲੇ ਰਕਬੇ ਨੂੰ ਵਧਾਉਣ ਲਈ ਸਾਂਝੇ ਉਪਰਾਲਿਆਂ ਦੀ ਲੋੜ: ਅਰੁਣ ਕੁਮਾਰ ਗੁਪਤਾ

ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪੁਲਿਸ ਦੇ ਸਹਿਯੋਗ ਨਾਲ ਵੱਖ—ਵੱਖ ਕਿਸਮਾਂ ਦੇ ਬੂਟੇ ਲਗਾਏ

ਫ਼ਤਹਿਗੜ੍ਹ ਸਾਹਿਬ, 30 ਜੁਲਾਈ:

ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋਕ ਪੱਖੀ ਉਪਰਾਲਾ ਕਰਦੇ ਹੋਏ ਵਾਤਾਵਰਣ ਨੂੰ ਸੰਭਾਲਣ ਦੀ ਦਿਸ਼ਾ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਜਾ ਰਿਹਾ ਹੈ। ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ —ਕਮ— ਜਿ਼ਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਅਰੁਣ ਕੁਮਾਰ ਗੁਪਤਾ ਦੀ ਅਗਵਾਈ ਹੇਠ ਜੁਡੀਸ਼ੀਅਲ ਅਧਿਕਾਰੀ ਤੇ ਵਕੀਲ ਭਾਈਚਾਰਾ ਨਿਰੰਤਰ ਵਾਤਾਵਰਣ ਨੂੰ ਹਰਾ ਭਰਾ ਬਣਾਉਣ ਲਈ ਸਰਗਰਮ ਹੈ ਅਤੇ ਇਸੇ ਲੜੀ ਤਹਿਤ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ਼ ਜਿ਼ਲ੍ਹਾ ਪੁਲਿਸ ਅਤੇ ਮਾਤਾ ਗੁਜਰੀ ਕਾਲਜ ਦੇ ਐਨ.ਐਸ.ਐਸ ਵਿੰਗ ਦੇ ਸਹਿਯੋਗ ਨਾਲ ਸਿੱਖ ਮਿਊਜ਼ੀਅਮ ਦੀ ਚਾਰਦੀਵਾਰੀ ਦੇ ਬਾਹਰ ਵੱਖ—ਵੱਖ ਕਿਸਮਾਂ ਦੇ ਬੂਟੇ ਲਗਾਏ ਗਏ।
ਇਸ ਮੁਹਿੰਮ ਦੀ ਅਗਵਾਈ ਕਰਦਿਆਂ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ—ਕਮ —ਜਿ਼ਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਅਰੁਣ ਕੁਮਾਰ ਗੁਪਤਾ ਨੇ ਕਿਹਾ ਕਿ ਅੱਜ ਵਣਾਂ ਹੇਠਲੇ ਰਕਬੇ ਨੂੰ ਵਧਾਉਣ ਲਈ ਸਾਂਝੇ ਉਪਰਾਲਿਆਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਬੂਟੇ ਲਗਾ ਕੇ ਇਨ੍ਹਾਂ ਬੂਟਿਆਂ ਦੀ ਨਿਰੰਤਰ ਦੇਖਭਾਲ ਕੀਤੀ ਜਾਵੇ ਅਤੇ ਹਰੇਕ ਨਾਗਰਿਕ ਨੂੰ ਚਾਹੀਦਾ ਹੈ ਕਿ ਉਹ ਹਰ ਸਾਲ ਘੱਟੋ ਘੱਟ ਦੋ ਬੂਟੇ ਜ਼ਰੂਰ ਲਗਾਏ ਤੇ ਬੱਚਿਆਂ ਵਾਂਗ ਪਰਵਰਿਸ਼ ਕਰੇ। ਉਨ੍ਹਾਂ ਕਿਹਾ ਕਿ ਕੁਦਰਤ ਨਾਲ ਸਾਂਝ ਪਾ ਕੇ ਹੀ ਮਨੁੱਖਤਾ ਦੀ ਸੇਵਾ ਦੇ ਸੰਕਲਪ ਨੂੰ ਪੂਰਾ ਕੀਤਾ ਜਾ ਸਕਦਾ ਹੈ।
ਇਸ ਮੌਕੇ ਐਸ.ਐਸ.ਪੀ ਸ਼੍ਰੀ ਸੁ਼ਭਮ ਅਗਰਵਾਲ ਨੇ ਕਿਹਾ ਕਿ ਜਿ਼ਲ੍ਹੇ ਵਿੱਚ ਪੁਲਿਸ ਅਧਿਕਾਰੀ ਤੇ ਕਰਮਚਾਰੀ ਪੂਰੀ ਸਿ਼ੱਦਤ ਨਾਲ ਬੂਟੇ ਲਗਾਉਣ ਦੀ ਮੁਹਿੰਮ ਵਿੱਚ ਯੋਗਦਾਨ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਅਜਿਹੇ ਉਪਰਾਲੇ ਜਾਰੀ ਰੱਖੇ ਜਾਣਗੇ ਕਿਉਂਕਿ ਰੁੱਖਾਂ ਹੇਠਲਾ ਰਕਬਾ ਵਧਾਉਣ ਲਈ ਉਪਰਾਲੇ ਕਰਨਾ ਸਮੇਂ ਦੀ ਅਹਿਮ ਲੋੜ ਹੈ ਅਤੇ ਹਰੇਕ ਨਾਗਰਿਕ ਨੂੰ ਇਸ ਵਿੱਚ ਵਧ ਚੜ੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ।
ਇਸ ਮੌਕੇ ਜੱਜ ਸਾਹਿਬਾਨਾਂ, ਵਕੀਲਾਂ ਤੇ ਵਿਦਿਆਰਥੀਆਂ ਨੇ ਵੀ ਬੂਟੇ ਲਗਾਏ ਅਤੇ ਵਾਤਾਵਰਣ ਸੰਭਾਲ ਦੀ ਮੁਹਿੰਮ ਵਿੱਚ ਹਿੱਸਾ ਪਾਇਆ। ਇਸ ਦੌਰਾਨ ਹਾਜ਼ਰੀਨ ਨੂੰ ਮੁਫ਼ਤ ਬੂਟਿਆਂ ਦੀ ਵੰਡ ਵੀ ਕੀਤੀ ਗਈ।

ਇਸ ਮੌਕੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਸ਼ੋਕ ਕੁਮਾਰ ਚੌਹਾਨ, ਐਡਵੋਕੇਟ ਸਰਤਾਜ ਸਿੰਘ ਅਤੇ ਮਾਤਾ ਗੁਜਰੀ ਕਾਲਜ ਦੇ ਪ੍ਰੋਫੈਸਰ ਬੀਰ ਇੰਦਰ ਸਿੰਘ ਸਰਾਓ ਵੀ ਮੌਜੂਦ ਸਨ

Leave a Reply

Your email address will not be published. Required fields are marked *