ਫਾਜ਼ਿਲਕਾ, 30 ਨਵੰਬਰ :
ਮਾਣਯੋਗ ਰਾਜ ਚੋਣ ਕਮਿਸ਼ਨ, ਪੰਜਾਬ ਜੀ ਵੱਲੋਂ ਰਾਜ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਆਮ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਨੇ ਦਿੱਤੀ।
ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸੁਚਾਰੂ ਬਣਾਉਣ ਲਈ ਨੋਮੀਨੇਸ਼ਨ ਦਾਖ਼ਲ ਕਰਨ ਦੇ ਸ਼ਡਿਊਲ ਅਤੇ ਚੋਣਾਂ ਨਾਲ ਸਬੰਧਤ ਮਹੱਤਵਪੂਰਨ ਹਦਾਇਤਾਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ 1 ਦਸੰਬਰ 2025 ਨੂੰ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। 4 ਦਸੰਬਰ ਤੱਕ ਨਾਮਜ਼ਦਗੀ ਪੱਤਰਾਂ ਦੀ ਆਖ਼ਰੀ ਮਿਤੀ ਨਿਰਧਾਰਤ ਕੀਤੀ ਗਈ ਹੈ ਅਤੇ ਨਾਮਜ਼ਦਗੀ ਪੱਤਰ ਭਰਨ ਦਾ ਸਮਾਂ ਸਵੇਰੇ 11.00 ਵਜੇ ਤੋਂ ਦੁਪਹਿਰ 3.00 ਵਜੇ ਤੱਕ ਹੈ।
ਉਹਨਾਂ ਅੱਗੇ ਦੱਸਿਆ ਕਿ 5 ਦਸੰਬਰ 2025 (ਸ਼ੁੱਕਰਵਾਰ) ਨੂੰ ਦਾਖ਼ਲ ਕੀਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ। 6 ਦਸੰਬਰ 2025 (ਸ਼ਨੀਵਾਰ) ਨੂੰ ਦੁਪਹਿਰ 3.00 ਵਜੇ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ। 14 ਦਸੰਬਰ 2025 (ਐਤਵਾਰ) ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਸਵੇਰੇ 8.00 ਵਜੇ ਤੋਂ ਸ਼ਾਮ 4.00 ਵਜੇ ਤੱਕ ਵੋਟਿੰਗ ਹੋਵੇਗੀ ਅਤੇ 17 ਦਸੰਬਰ 2025 (ਬੁੱਧਵਾਰ) ਨੂੰ ਸਵੇਰੇ 8.00 ਵਜੇ ਤੋਂ ਵੋਟਾਂ ਦੀ ਗਿਣਤੀ ਇਸ ਮੰਤਵ ਲਈ ਸਥਾਪਿਤ ਕੀਤੇ ਗਏ ਗਿਣਤੀ ਕੇਂਦਰਾਂ ’ਤੇ ਹੋਵੇਗੀ।
ਵਧੀਕ ਜ਼ਿਲ੍ਹਾ ਚੋਣ ਅਫ਼ਸਰ -ਕਮ – ਵਧੀਕ ਡਿਪਟੀ ਕਮਿਸ਼ਨਰ (ਵਿ) ਸ੍ਰੀ ਸੁਭਾਸ਼ ਚੰਦਰ ਨੇ ਦਾਖਲ ਕੀਤੇ ਜਾਣ ਵਾਲੇ ਨਾਮਜ਼ਦਗੀ ਪੱਤਰਾਂ ਦੇ ਸਥਾਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਫਾਜ਼ਿਲਕਾ ਦੇ 16 ਜ਼ੋਨਾਂ ਲਈ ਰਿਟਰਨਿੰਗ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ (ਜ) ਫਾਜ਼ਿਲਕਾ ਆਪਣੇ ਦਫ਼ਤਰ ਵਧੀਕ ਡਿਪਟੀ ਕਮਿਸ਼ਨਰ ਫਾਜ਼ਿਲਕਾ ‘ਚ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਜਾਣਗੇ।
ਉਹਨਾਂ ਅੱਗੇ ਦੱਸਿਆ ਕਿ ਪੰਚਾਇਤ ਸੰਮਤੀ ਫਾਜ਼ਿਲਕਾ ਦੇ 25 ਜ਼ੋਨਾਂ ਲਈ ਰਿਟਰਨਿੰਗ ਅਫ਼ਸਰ ਕਾਰਜਕਾਰੀ ਇੰਜੀਨੀਅਰ, ਮੰਡੀ ਬੋਰਡ ਫਾਜ਼ਿਲਕਾ ਨੂੰ ਸਰਕਾਰੀ ਐਮ. ਆਰ. ਕਾਲਜ, ਫਾਜ਼ਿਲਕਾ ਕਮਰਾ ਨੰਬਰ 17, ਪੰਚਾਇਤ ਸੰਮਤੀ ਅਰਨੀਵਾਲਾ ਦੇ 15 ਜ਼ੋਨਾਂ ਲਈ ਰਿਟਰਨਿੰਗ ਅਫ਼ਸਰ ਕਾਰਜਕਾਰੀ ਇੰਜੀਨੀਅਰ ਕੈਨਾਲ ਤੇ ਗ੍ਰਾਉੰਡ ਵਾਟਰ ਡਿਵੀਜਨ ਫਾਜ਼ਿਲਕਾ ਨੂੰ ਸਕੂਲ ਆਫ਼ ਐਮੀਨਾਂਸ ਅਰਨੀਵਾਲਾ ਸ਼ੇਖ ਸੁਭਾਨ ਕਾਮਰਸ ਬਲਾਕ, ਪੰਚਾਇਤ ਸੰਮਤੀ ਜਲਾਲਾਬਾਦ ਦੇ 25 ਜ਼ੋਨਾਂ ਲਈ ਰਿਟਰਨਿੰਗ ਅਫ਼ਸਰ ਸੀਨੀਅਰ ਕਾਰਜਕਾਰੀ ਇੰਜੀਨੀਅਰ ਡਿਸਟ੍ਰਿਬਿਊਸ਼ਨ ਡਿਵੀਜਨ ਪੀ ਐਸ ਪੀ ਸੀ ਐਲ, ਦਫ਼ਤਰ ਉਪ ਮੰਡਲ ਅਫ਼ਸਰ-ਕਮ-ਮਾਈਨਿੰਗ, ਸਰਕਾਰੀ ਲੜਕੀਆਂ ਜਲਾਲਾਬਾਦ, ਪੰਚਾਇਤ ਸੰਮਤੀ ਬਲੂਆਣਾ ਐਟ ਅਬੋਹਰ ਦੇ 25 ਜ਼ੋਨਾਂ ਲਈ ਰਿਟਰਨਿੰਗ ਅਫ਼ਸਰ ਕਾਰਜਕਾਰੀ ਇੰਜੀਨੀਅਰ ਵਾਟਰ ਤੇ ਸਪਲਾਈ ਅਬੋਹਰ, ਤਹਿਸੀਲਦਾਰ ਦਫ਼ਤਰ ਕੋਰਟ ਰੂਮ ਅਬੋਹਰ ਅਤੇ ਪੰਚਾਇਤ ਸੰਮਤੀ ਖੂਈਆਂ ਸਰਵਰ ਐਟ ਅਬੋਹਰ ਦੇ 16 ਜ਼ੋਨਾਂ ਲਈ ਰਿਟਰਨਿੰਗ ਅਫ਼ਸਰ ਨਾਇਬ ਤਹਿਸੀਲਦਾਰ ਅਬੋਹਰ ਆਪਣੇ ਦਫ਼ਤਰ ‘ਚ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਜਾਣਗੇ।
ਉਨ੍ਹਾਂ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਵੋਟ ਦਾ ਇਸਤੇਮਾਲ ਬਿਨਾਂ ਕਿਸੇ ਡਰ ਭੈ ਅਤੇ ਲਾਲਚ ਤੋਂ ਕਰਨ।

