ਫਾਜ਼ਿਲਕਾ ਦੇ ਪ੍ਰਤਾਪ ਬਾਗ ਵਿਖੇ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਦਾ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ

 ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਫਾਜ਼ਿਲਕਾ ਦੇ ਪ੍ਰਤਾਪ ਬਾਗ ਵਿਖੇ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਦਾ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ!  ਜਿਸ ਵਿੱਚ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰਪਾਲ ਸਿੰਘ ਸਵਨਾ, ਵਿਧਾਇਕ ਜਲਾਲਾਬਾਦ ਸ੍ਰੀ ਜਗਦੀਪ ਕੰਬੋਜ ਗੋਲਡੀ, ਵਿਧਾਇਕ ਬੱਲੂਆਣਾ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੁਭਾਸ਼ ਚੰਦਰ ਨੇ ਜਿਲ੍ਹੇ ਦੇ ਸਮੂਹ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਨੂੰ ਸਹੁੰ ਚੁਕਾਈ!
 ਇਸ ਮੌਕੇ ਬੋਲਦਿਆਂ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜਿਲੇ ਦੇ ਸਮੂਹ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਨੂੰ  ਵਧਾਈ ਦਿੰਦੇ ਕਿਹਾ ਕਿਹਾ ਕਿ ਤੁਹਾਡੇ ਆਪਣੇ ਪਿੰਡਾਂ ਦੇ ਲੋਕਾਂ ਵੱਲੋਂ ਜੋ ਭਰੋਸਾ ਕਰਕੇ ਤੁਹਾਨੂੰ ਵੋਟਾਂ ਪਾ ਕੇ ਜਿਤਾਇਆ ਗਿਆ ਹੈ ਅੱਜ ਤੁਸੀਂ ਸਹੁੰ ਚੁੱਕਣ ਤੋਂ ਬਾਅਦ ਆਪਣੇ ਅਧਿਕਾਰਾਂ ਦੀ ਵਰਤੋਂ ਲੋਕਾਂ ਦੀ ਭਲਾਈ ਲਈ ਕਰੋ! ਉਹਨਾਂ ਕਿਹਾ ਕਿ ਤੁਸੀਂ ਆਪਣੇ ਲੋਕਾਂ ਨਾਲ ਜੋ ਵੀ ਵਾਅਦੇ ਕੀਤੇ ਹਨ ਉਹ ਸਾਰੇ ਵਾਅਦੇ ਪੰਜਾਬ ਸਰਕਾਰ ਵੱਲੋਂ ਪੂਰੇ ਕੀਤੇ ਜਾਣਗੇ! ਉਹਨਾਂ ਕਿਹਾ ਕਿ ਤੁਸੀਂ ਆਪਣੇ ਆਪਣੇ  ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਨੂੰ ਤਰਜੀਹ ਦਿਓ ਤੇ ਆਪਣੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੋ ਤੇ ਸਾਡੇ ਤੱਕ ਵੀ ਪਹੁੰਚਾਓ ਹਰ ਸਮੱਸਿਆ ਦਾ ਹੱਲ ਕੀਤਾ ਜਾਵੇਗਾ।


 ਵਿਧਾਇਕ ਜਲਾਲਾਬਾਦ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਸਾਰਿਆਂ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਤੁਹਾਡੀ ਮਿਹਨਤ ਨੂੰ ਫਲ ਲੱਗਾ ਹੈ ਤੇ ਅੱਜ ਤੁਸੀਂ ਜਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਸੀਟਾਂ ਜਿੱਤਣ ਉਪਰੰਤ ਇੱਥੇ ਸਹੁੰ ਚੁੱਕ ਰਹੇ ਹੋ ਇਹ ਤੁਹਾਡੇ ਲਈ ਬਹੁਤ ਹੀ ਸੁਭਾਗ ਭਰਿਆ ਮੌਕਾ ਹੈ! ਉਹਨਾਂ ਕਿਹਾ ਕਿ ਇਹ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕੇਸ ਜਲਾਲਾਬਾਦ ਜਿਲਾ ਪ੍ਰੀਸ਼ਦ ਦੀਆਂ 5 ਸੀਟਾਂ ਤੇ ਆਮ ਆਦਮੀ ਪਾਰਟੀ ਦੀ ਜਿੱਤ ਹੋਈ ਹੈ ਤੇ ਇਸ ਲਈ ਜਲਾਲਾਬਾਦ ਹਲਕੇ ਦੇ ਸਾਲੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਲੋਕ ਵਧਾਈ ਦੇ ਪਾਤਰ ਹਨ!


 ਇਸ ਉਪਰੰਤ ਵਿਧਾਇਕ ਬੱਲੂਆਣਾ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੁਹਾਡੇ ਆਮ ਲੋਕਾਂ ਦੀ ਚੁਣੀ ਹੋਈ ਸਰਕਾਰ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਸਾਰੇ ਵਿਕਾਸ ਦੇ ਕਾਰਜ ਤੁਹਾਨੂੰ ਨਾਲ ਲੈ ਕੇ ਕੀਤੇ ਗਏ ਹਨ ਤੇ ਬਿਨਾਂ ਕਿਸੇ ਭੇਦਭਾਵ ਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੀਤੇ ਗਏ ਹਨ। ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਦਾ ਵੀ ਆਪਣਾ ਇੱਕ ਵਿਸ਼ੇਸ਼ ਸਥਾਨ ਹੈ ਤੇ ਉਨਾਂ ਦੀ ਪੂਰੀ ਤਰਜੀਹ ਹੋਵੇਗੀ ਕਿ ਜਿੱਥੇ ਵੀ ਜਿਹੜੇ ਵੀ ਵਿਕਾਸ ਦੇ ਨੀਹ ਪੱਥਰ ਤੇ ਉਦਘਾਟਨ ਕੀਤੇ ਜਾਣ ਉਨਾਂ ਤੇ ਵੀ ਜ਼ਿਲ੍ਹਾ ਪਰਿਸ਼ਦ ਦਾ ਦੇ ਮੈਂਬਰਾਂ ਦਾ ਨਾਮ ਲਿਖਿਆ ਜਾਵੇ!
 ਇਸ ਮੌਕੇ ਚੇਅਰਮੈਨ ਕੰਬੋਜ ਭਲਾਈ ਬੋਰਡ ਸੁਖਵਿੰਦਰ ਕੰਬੋਜ,  ਚੇਅਰਮੈਨ ਰਾਏ ਸਿੱਖ ਬੋਰਡ ਪ੍ਰਕਾਸ਼ ਸਿੰਘ ਵਡਵਾਲ ਤੇ ਵੱਡੀ ਗਿਣਤੀ ਵਿੱਚ ਹਲਕਾ ਫਾਜ਼ਿਲਕਾ, ਜਲਾਲਾਬਾਦ, ਅਬੋਹਰ ਤੇ ਬਲੂਆਣਾ ਦੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰ ਵੀ ਮੌਜੂਦ ਸਨ

Leave a Reply

Your email address will not be published. Required fields are marked *