ਵਿਧਾਇਕ ਲਖਬੀਰ ਸਿੰਘ ਰਾਏ ਨੇ ਲਟੌਰ ਵਿਖੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਜਾਗਰੁਕਤਾ ਸਭਾ ਵਿੱਚ ਕੀਤੀ ਸ਼ਿਰਕਤ
ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣੂ ਕਰਵਾਇਆ
ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਕੋਆਰਡੀਨੇਟਰ ਓਂਕਾਰ ਸਿੰਘ ਚੌਹਾਨ ਨੇ ਵੀ ਲਿਆ ਹਿੱਸਾ
ਫ਼ਤਹਿਗੜ੍ਹ ਸਾਹਿਬ, 25 ਮਈ –
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਵੱਲੋਂ ਰੋਜਾਨਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਨਸ਼ਾ ਮੁਕਤੀ ਯਾਤਰਾ ਤਹਿਤ ਜਾਗਰੁਕਤਾ ਸਭਾਵਾਂ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ ਤਾਂ ਕਿ ਹਲਕੇ ਨੂੰ ਮੁਕੰਮਲ ਤੌਰ ਉੱਤੇ ਨਸ਼ਾ ਮੁਕਤ ਕੀਤਾ ਜਾ ਸਕੇ। ਇਸ ਲੜੀ ਤਹਿਤ ਵਿਧਾਇਕ ਲਖਬੀਰ ਸਿੰਘ ਰਾਏ ਨੇ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਕੋਆਰਡੀਨੇਟਰ ਓਂਕਾਰ ਸਿੰਘ ਚੌਹਾਨ ਦੀ ਮੌਜੂਦਗੀ ਵਿੱਚ ਪਿੰਡ ਲਟੌਰ ਵਿਖੇ ਭਰਵੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ।

ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਅਸੀਂ ਆਪਣੀਆਂ ਆਉਣ ਵਾਲੀਆਂ ਪੀੜੀਆਂ ਦੇ ਸੁਰੱਖਿਅਤ ਭਵਿੱਖ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਕਾਰਜਸ਼ੀਲ ਹਾਂ ਅਤੇ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਵੀ ਖੁੱਲ ਦਿਲੀ ਦੇ ਨਾਲ ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣ। ਉਹਨਾਂ ਕਿਹਾ ਕਿ ਲੋਕਾਂ ਦੇ ਸਰਗਰਮ ਸਹਿਯੋਗ ਦੇ ਨਾਲ ਹੀ ਅਜਿਹੀ ਮੁਹਿੰਮ ਸਫਲਤਾ ਦਾ ਜਾਮਾ ਪਹਿਨ ਸਕਦੀ ਹੈ ਅਤੇ ਅਸੀਂ ਚਾਹੁੰਦੇ ਹਾਂ ਕਿ ਲੋਕ ਅਜਿਹੀਆਂ ਕਾਲੀਆਂ ਭੇਡਾਂ ਬਾਰੇ ਜਾਣਕਾਰੀ ਦੇਣ ਜਿਹੜੀਆਂ ਨਸ਼ੇ ਦੇ ਕਾਲੇ ਕਾਰੋਬਾਰ ਨਾਲ ਜੁੜੀਆਂ ਹੋਈਆਂ ਹਨ। ਉਨ੍ਹਾਂ ਨੇ ਨਾਗਰਿਕਾਂ ਨੂੰ ਕਿਹਾ ਕਿ ਨਿਰੰਤਰ ਅਤੇ ਸਹੀ ਫੀਡਬੈਕ ਨਾਲ ਇਸ ਸਮਾਜਿਕ ਬੁਰਾਈ ਦਾ ਖਾਤਮਾ ਕਰਨ ਦੀ ਲੋੜ ਹੈ।
ਇਸ ਮੌਕੇ ਸਰਪੰਚ ਰੋਹਿਤ ਸਿੰਗਲਾ, ਸਤੀਸ਼ ਲਟੌਰ, ਪੰਚ ਸੁਖਦੇਵ ਸਿੰਘ, ਗਿਆਨੀ ਬਹਾਦਰ ਅਲੀ, ਪੰਚ ਧਰਮਿੰਦਰ ਸਿੰਘ, ਹਰਪ੍ਰੀਤ ਸਿੰਘ ਰਫੀਕਦੀਨ, ਗਿਆਨ ਸਿੰਘ, ਈਸਰ ਸਿੰਘ ਐਸਐਚਓ ਰਾਜਵੰਤ ਸਿੰਘ ਐਸਐਮਓ ਸੁਰਿੰਦਰ ਸਿੰਘ ਆਸ਼ਾ ਪਰਮਜੀਤ ਕੌਰ ਬਲਜੀਤ ਸਿੰਘ ਗੁਰਜੀਤ ਸਿੰਘ ਬਿੱਟਾ ਰਣਜੀਤ ਸਿੰਘ ਬਾਬਾ ਪ੍ਰੇਮ ਸਿੰਘ ਬਲਜੀਤ ਸਿੰਘ ਕਿਰਪਾਲ ਸਿੰਘ ਅਮਰਜੀਤ ਸਿੰਘ ਭੁਪਿੰਦਰ ਸਿੰਘ, ਸਾਬਕਾ ਪੰਚ ਤਰਸੇਮ ਲਾਲ ਬਹਾਦਰ ਅਲੀ ਵੀ ਹਾਜ਼ਰ ਸਨ।