ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ 25 ਜੁਲਾਈ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ
ਫ਼ਤਹਿਗੜ੍ਹ ਸਾਹਿਬ, 23 ਜੁਲਾਈ:
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ 25 ਜੁਲਾਈ ਨੂੰ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ ਜਿਸ ਵਿੱਚ ਐਕਸਿਸ ਬੈਂਕ ਤੇ ਦਾਦਾ ਮੋਟਰਜ਼ ਦੇ ਨੁਮਾਇੰਦੇ ਭਾਗ ਲੈਣਗੇ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫਸਰ ਹਰਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਐਕਸਿਸ ਬੈਂਕ ਲਈ ਵਿਦਿਅਕ ਯੋਗਤਾ ਘੱਟੋ ਘੱਟ ਬੀ.ਏ. (ਗਰੈਜੁਏਸ਼ਨ) ਰੱਖੀ ਗਈ ਹੈ ਜਦੋਂ ਕਿ ਦਾਦਾ ਮੋਟਰਜ਼ ਲਈ 12ਵੀਂ ਪਾਸ ਲੜਕੀਆਂ ਤੇ ਲੜਕੇ ਬਿਨੇ ਕਰ ਸਕਦੇ ਹਨ।

ਜ਼ਿਲ੍ਹਾ ਰੋਜ਼ਗਾਰ ਅਫਸਰ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਲਈ ਇੰਟਰਵਿਊ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 127 ਵਿਖੇ ਸਵੇਰੇ 10:00 ਵਜੇ ਤੋਂ ਬਾਅਦ ਦੁਪਹਿਰ 01:00 ਵਜੇ ਤੱਕ ਹੋਵੇਗੀ। ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ।