ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫ਼ਤਹਿਗੜ੍ਹ ਸਾਹਿਬ

ਮਨਪ੍ਰੀਤ ਸਿੰਘ ਸੋਮਲ ਨੇ ਮਾਰਕੀਟ ਕਮੇਟੀ ਬਸੀ ਪਠਾਣਾਂ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਵਿਧਾਇਕ ਰੁਪਿੰਦਰ ਸਿੰਘ ਹੈਪੀ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਜ਼ਿਲ੍ਹਾ ਪ੍ਰਧਾਨ ਅਜੇ ਸਿੰਘ ਲਿਬੜਾ ਸਮੇਤ ਵੱਖ ਵੱਖ ਸ਼ਖਸੀਅਤਾਂ ਨੇ ਨਵ ਨਿਯੁਕਤ ਚੇਅਰਮੈਨ ਨੂੰ ਮੁਬਾਰਕਬਾਦ ਭੇਟ ਕੀਤੀ

ਬਸੀ ਪਠਾਣਾਂ/ ਫ਼ਤਹਿਗੜ੍ਹ ਸਾਹਿਬ, 29 ਅਪ੍ਰੈਲ:

ਮਾਰਕੀਟ ਕਮੇਟੀ ਬਸੀ ਪਠਾਣਾਂ ਦੇ ਨਵ ਨਿਯੁਕਤ ਚੇਅਰਮੈਨ ਮਨਪ੍ਰੀਤ ਸਿੰਘ ਸੋਮਲ ਨੇ ਅੱਜ ਵਿਧਾਇਕ ਰੁਪਿੰਦਰ ਸਿੰਘ ਹੈਪੀ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਜੈ ਸਿੰਘ ਲਿਬੜਾ ਅਤੇ ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਦੀ ਹਾਜ਼ਰੀ ਵਿੱਚ ਆਪਣਾ ਅਹੁਦਾ ਸੰਭਾਲਿਆ। ਇਨ੍ਹਾਂ ਸਖਸ਼ੀਅਤਾਂ ਨੇ ਚੇਅਰਮੈਨ ਮਨਪ੍ਰੀਤ ਸਿੰਘ ਸੋਮਲ ਨੂੰ ਮੁਬਾਰਕਾਂ ਦਿੰਦਿਆਂ ਨਵੀਂ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਉਣ ਦਾ ਸੱਦਾ ਦਿੱਤਾ।

ਇਸ ਮੌਕੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾਂ ਹੀ ਮਿਹਨਤੀ ਤੇ ਇਮਾਨਦਾਰ ਵਰਕਰਾਂ ਨੂੰ ਮਾਣ ਸਨਮਾਨ ਦੇ ਕੇ ਨਿਵਾਜਿਆ ਹੈ। ਉਹਨਾਂ ਨੇ ਕਿਹਾ ਕਿ ਮਨਪ੍ਰੀਤ ਸਿੰਘ ਸੋਮਲ ਪਾਰਟੀ ਦੇ ਵਫਾਦਾਰ ਸਿਪਾਹੀ ਹਨ, ਜਿਨ੍ਹਾਂ ਨੇ ਪਾਰਟੀ ਦੀ ਚੜ੍ਹਦੀ ਕਲਾ ਲਈ ਪੂਰੀ ਇਮਾਨਦਾਰੀ ਤੇ ਲਗਨ ਨਾਲ ਕੰਮ ਕੀਤਾ ਹੈ।

ਵਿਧਾਇਕ ਹੈਪੀ ਨੇ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਮਾਰਕੀਟ ਕਮੇਟੀ ਦੇ ਕੰਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਨਵ ਨਿਯੁਕਤ ਚੇਅਰਮੈਨ ਮਨਪ੍ਰੀਤ ਸਿੰਘ ਸੋਮਲ ਦਾ ਪੂਰੀ ਤਰ੍ਹਾਂ ਸਹਿਯੋਗ ਦਿੱਤਾ ਜਾਵੇ ਤਾਂ ਜੋ ਬੱਸੀ ਪਠਾਣਾਂ ਦੀ ਮਾਰਕੀਟ ਕਮੇਟੀ ਨੂੰ ਵਿਕਾਸ ਪੱਖੋਂ ਸਿਖਰਾਂ ‘ਤੇ ਪਹੁੰਚਾਇਆ ਜਾ ਸਕੇ।

ਇਸ ਮੌਕੇ ਮਨਪ੍ਰੀਤ ਸਿੰਘ ਸੋਮਲ ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਵੀ ਕੀਤਾ। ਉਨ੍ਹਾਂ ਨੇ ਵਿਸ਼ਵਾਸ ਦਿਵਾਇਆ ਕਿ ਪਾਰਟੀ ਨੇ ਉਹਨਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਹੈ ਉਹ ਉਸਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ।

ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਅਰਦਾਸ ਕੀਤੀ ਗਈ ਅਤੇ ਰਾਗੀ ਸਿੰਘਾਂ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ।

ਇਸ ਮੌਕੇ ਡਾਇਰੈਕਟਰ ਲੇਬਰ ਵੈੱਲਫੇਅਰ ਬੋਰਡ ਰਾਜ ਪੁਰੀ, ਡਾਇਰੈਕਟਰ ਮੰਡੀ ਬੋਰਡ ਇੰਦਰਜੀਤ ਸਿੰਘ , ਜਸਵੀਰ ਸਿੰਘ, ਜਸਵਿੰਦਰ ਪਿੰਕਾ, ਕਸ਼ਮੀਰ ਸਿੰਘ, ਪਰਵਿੰਦਰ ਸਿੰਘ ਸੱਲ੍ਹ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਤੇ ਪਤਵੰਤੇ ਹਾਜਰ ਸਨ।

Leave a Reply

Your email address will not be published. Required fields are marked *