ਸਹਾਇਕ ਕਮਿਸ਼ਨਰ ਵੱਲੋਂ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ
ਫ਼ਤਹਿਗੜ੍ਹ ਸਾਹਿਬ, 15 ਜੁਲਾਈ:
ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਹਾਇਕ ਕਮਿਸ਼ਨਰ ਮਨਰੀਤ ਰਾਣਾ ਵੱਲੋਂ ਬੱਚਤ ਭਵਨ ਵਿਖੇ ਆਜ਼ਾਦੀ ਦਿਹਾੜੇ ਮੌਕੇ ਹੋਣ ਵਾਲੇ ਸਮਾਰੋਹ ਦੀਆਂ ਤਿਆਰੀਆਂ ਬਾਰੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਆਜ਼ਾਦੀ ਦਿਵਸ ਮੌਕੇ ਖੇਡ ਸਟੇਡੀਅਮ ਸਰਹਿੰਦ ਵਿਖੇ ਸ਼ਾਨਦਾਰ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ ਅਤੇ ਇਸ ਕੌਮੀ ਦਿਹਾੜੇ ਨੂੰ ਮਨਾਉਣ ਲਈ ਸਮੂਹ ਅਧਿਕਾਰੀ ਪੂਰੀ ਤਨਦੇਹੀ ਅਤੇ ਜ਼ਿੰਮੇਵਾਰੀ ਦੀ ਭਾਵਨਾ ਨਾਲ ਪ੍ਰਬੰਧਾਂ ਨੂੰ ਸਮੇਂ ਸਿਰ ਨੇਪਰੇ ਚੜ੍ਹਾਉਣ ਲਈ ਵਚਨਬੱਧ ਰਹਿਣ।

ਸਹਾਇਕ ਕਮਿਸ਼ਨਰ ਮਨਰੀਤ ਰਾਣਾ ਨੇ ਦੱਸਿਆ ਕਿ ਇਸ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਉਪਰੰਤ ਪੰਜਾਬ ਪੁਲਿਸ, ਹੋਮਗਾਰਡਜ਼, ਐਨ.ਸੀ.ਸੀ. ਕੈਡਿਟਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ, ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਦੇਸ਼ ਭਗਤੀ ਅਧਾਰਤ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ ਅਤੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕਾਰਗੁਜ਼ਾਰੀ ਵਿਖਾਉਣ ਵਾਲਿਆਂ ਦਾ ਸਨਮਾਨ ਕੀਤਾ ਜਾਵੇਗਾ।
ਉਨ੍ਹਾਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਉਹਨਾਂ ਦੀਆਂ ਜਿੰਮੇਵਾਰੀਆਂ ਬਾਰੇ ਸੁਚੇਤ ਕਰਦੇ ਹੋਏ ਸਮੇਂ ਸਿਰ ਮੁਢਲੇ ਪ੍ਰਬੰਧ ਕਰਨ ਦੀ ਹਦਾਇਤ ਕੀਤੀ।
ਮੀਟਿੰਗ ਦੌਰਾਨ ਐਸ.ਡੀ.ਐਮ. ਫਤਹਿਗੜ੍ਹ ਸਾਹਿਬ ਅਰਵਿੰਦ ਕੁਮਾਰ ਗੁਪਤਾ, ਆਰਟੀਓ ਚੇਤਨ ਬੰਗੜ, ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਜਸਪ੍ਰੀਤ ਕੌਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਵਰਿੰਦਰ ਸਿੰਘ ਟਿਵਾਣਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
